ਦਸੂਹਾ, 23 ਜੁਲਾਈ (ਕੌਸ਼ਲ)- ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਮਈ 2026 ਦੇ ਐਲਾਨੇ ਪੋਸਟ ਗ੍ਰੈਜੂਏਟ ਵਿਭਾਗਾਂ ਐਮ.ਏ. ਪੰਜਾਬੀ, ਐਮ. ਏ. ਰਾਜਨੀਤੀ ਸ਼ਾਸਤਰ, ਐਮ.ਏ. ਹਿਸਟਰੀ, ਪੀ.ਜੀ.ਡੀ.ਸੀ.ਏ. ਸਮੈਸਟਰ ਦੂਜਾ ਤੇ ਚੌਥਾ ਵਿਚੋਂ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਫ਼ਾਰ ਵੁਮੈਨ ਦਸੂਹਾ ਦਾ ਨਤੀਜਾ ਸ਼ਾਨਦਾਰ ਰਿਹਾ। ਇਸ ਮੌਕੇ ਕਾਲਜ ਪ੍ਰਿੰ. ਡਾ. ਵਰਿੰਦਰ ਕੌਰ ਨੇ ਦੱਸਿਆ ਕਿ ਐੱਮ.ਏ. ਪੰਜਾਬੀ ਸਮੈਸਟਰ- ਦੂਜਾ ਦੀ ਵਿਦਿਆਰਥਣ ਜੋਤੀ ਨੇ 72 ਫ਼ੀਸਦੀ ਅੰਕ ਪ੍ਰਾਪਤ ਕਰਕੇ ਕਾਲਜ ’ਚੋਂ ਪਹਿਲਾ, ਹਰਜੋਤ ਕੌਰ ਨੇ 68 ਫ਼ੀਸਦੀ ਅੰਕਾਂ ਨਾਲ ਦੂਜਾ ਸਥਾਨ ਅਤੇ ਪਲਕ ਨੇ 65.25 ਫ਼ੀਸਦੀ ਅੰਕਾਂ ਨਾਲ ਕਾਲਜ ’ਚੋਂ ਤੀਸਰਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਐਮ.ਏ. ਰਾਜਨੀਤੀ ਸ਼ਾਸਤਰ ਸਮੈਸਟਰ ਦੂਸਰੇ ਦੀਆਂ ਵਿਦਿਆਰਥਣਾਂ ਸ਼ਬਨਮਪ੍ਰੀਤ ਕੌਰ ਨੇ 80.5 ਫ਼ੀਸਦੀ ਅੰਕ ਪ੍ਰਾਪਤ ਕਰਕੇ ਜ਼ਿਲ੍ਹੇ ਵਿਚੋਂ ਸਮਾਂਨਤਰ ਤੀਜਾ ਤੇ ਕਾਲਜ ਵਿਚੋਂ ਪਹਿਲਾ ਸਥਾਨ, ਜਸਲੀਨ ਕੌਰ ਨੇ 78.75 ਫ਼ੀਸਦੀ ਅੰਕ ਪ੍ਰਾਪਤ ਕਰਕੇ ਕਾਲਜ ਵਿਚੋਂ ਦੂਸਰਾ ਤੇ ਕਮਲਜੀਤ ਕੌਰ ਨੇ 74.25 ਫ਼ੀਸਦੀ ਅੰਕ ਪ੍ਰਾਪਤ ਕਰਕੇ ਕਾਲਜ ਵਿਚ ਤੀਸਰਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਰਾਜਨੀਤੀ ਸ਼ਾਸਤਰ ਐਮ.ਏ. ਚੌਥੇ ਸਮੈਸਟਰ ਦੀ ਵਿਦਿਆਰਥਣ ਨੇ ਸਮਨਦੀਪ ਨੇ 79.81 ਫ਼ੀਸਦੀ ਅੰਕਾਂ ਨਾਲ ਕਾਲਜ ਵਿਚੋਂ ਪਹਿਲਾ ਅਤੇ ਜੈਸਮੀਨ ਨੇ 77.43 ਫ਼ੀਸਦੀ ਅੰਕਾਂ ਨਾਲ ਕਾਲਜ ਵਿਚੋਂ ਦੂਸਰਾ ਸਥਾਨ ਹਾਸਿਲ ਕੀਤਾ। ਕਾਲਜ ਦੇ ਪੀ.ਜੀ.ਡੀ.ਸੀ.ਏ. ਸਮੈਸਟਰ ਦੂਜਾ ਦੇ ਨਤੀਜੇ ਵੀ ਬੇਹੱਦ ਸ਼ਾਨਦਾਰ ਰਹੇ ਜਿਨ੍ਹਾਂ ਵਿਚ ਬਰਲੀਨ ਕੌਰ ਨੇ 88.7 ਫ਼ੀਸਦੀ ਅੰਕਾਂ ਨਾਲ ਕਾਲਜ ਵਿਚੋਂ ਅਤੇ ਜ਼ਿਲੇ੍ਹ ਵਿਚੋਂ ਪਹਿਲਾਂ ਸਥਾਨ ਪ੍ਰਾਪਤ ਕੀਤਾ ਜਦਕਿ ਸੁਨੈਨਾ ਦੇਵੀ ਨੇ 88.1 ਫ਼ੀਸਦੀ ਅੰਕਾਂ ਨਾਲ ਕਾਲਜ ਵਿਚੋਂ ਅਤੇ ਜ਼ਿਲ੍ਹੇ ਵਿਚੋਂ ਵੀ ਦੂਸਰਾ ਸਥਾਨ ਪ੍ਰਾਪਤ ਕੀਤਾ ਜਦਕਿ ਰਜਿੰਦਰ ਕੌਰ ਨੇ 86.1 ਫ਼ੀਸਦੀ ਅੰਕਾਂ ਨਾਲ ਕਾਲਜ ਵਿਚੋਂ ਤੀਸਰਾ ਸਥਾਨ ਪ੍ਰਾਪਤ ਕੀਤਾ। ਪੋਸਟ ਗ੍ਰੈਜੂਏਟ ਵਿਭਾਗ ਹਿਸਟਰੀ ਦੇ ਸਮੈਸਟਰ ਚੌਥਾ ਦੀ ਵੇਦਿਕਾ ਧੰਜਲ 80.93 ਫ਼ੀਸਦੀ ਅੰਕਾਂ ਨਾਲ ਕਾਲਜ ਵਿਚੋਂ ਪਹਿਲੇ ਅਤੇ ਜ਼ਿਲ੍ਹੇ ਵਿਚੋਂ ਦੂਸਰੇ ਸਥਾਨ ’ਤੇ ਰਹੀ, ਨਵਲਜੀਤ ਨੇ 76.06। ਫ਼ੀਸਦੀ ਅੰਕਾਂ ਨਾਲ ਕਾਲਜ ਵਿਚੋਂ ਦੂਸਰਾ, ਸਵਿਤਾ ਸੈਣੀ ਨੇ 75.06। ਫ਼ੀਸਦੀ ਅੰਕਾਂ ਨਾਲ ਕਾਲਜ ਵਿਚੋਂ ਤੀਸਰਾ ਸਥਾਨ ਪ੍ਰਾਪਤ ਕੀਤਾ। ਕਾਲਜ ਦੇ ਪੋਸਟ ਗ੍ਰੈਜੂਏਟ ਵਿਭਾਗਾਂ ਦੇ ਵਿਦਿਆਰਥੀਆਂ ਦੀ ਇਸ ਸ਼ਾਨਦਾਰ ਪ੍ਰਾਪਤੀ ’ਤੇ ਕਾਲਜ ਦੀ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਜਸਬੀਰ ਸਿੰਘ ਰੰਧਾਵਾ, ਉਪ-ਪ੍ਰਧਾਨ ਅਜਮੇਰ ਪਾਲ ਸਿੰਘ ਘੁੰਮਣ, ਮੈਨੇਜਰ ਗੁਰਪ੍ਰੀਤ ਸਿੰਘ ਚੀਮਾ, ਉਪ ਮੈਨੇਜਰ ਦੀਪ ਗਗਨ ਸਿੰਘ ਗਿੱਲ, ਜੁਆਇੰਟ ਸੈਕਟਰੀ ਮਹਿੰਦਰ ਸਿੰਘ, ਪ੍ਰਿੰ. ਡਾ. ਵਰਿੰਦਰ ਕੌਰ, ਵਾਇਸ ਪ੍ਰਿੰ. ਡਾ. ਰਮਨੀਕ ਕੌਰ ਨੇ ਸਬੰਧਿਤ ਵਿਭਾਗਾਂ ਦੇ ਮੁਖੀਆਂ, ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ ਤੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।