07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-07-2026

ਬਰਸਾਤਾਂ ’ਚ ਅੱਖਾਂ ਦੀ ਸੰਭਾਲ ਬਹੁਤ ਜ਼ਰੂਰੀ - ਡਾ. ਮਨਪ੍ਰੀਤ ਕੌਰ

ਅਜੀਤ ਡੈਸਕ 24-07-2026
ਹੁਸ਼ਿਆਰਪੁਰ, 23 ਜੁਲਾਈ (ਨਰਿੰਦਰ ਸਿੰਘ ਬੱਡਲਾ) -ਸਿਵਲ ਸਰਜਨ ਹੁਸ਼ਿਆਰਪੁਰ ਡਾ. ਮਨਦੀਪ ਕਮਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੀ.ਐੱਚ.ਸੀ. ਚੱਕੋਵਾਲ ਬ੍ਰਾਹਮਣਾਂ ਵਿਖੇ ਸੀਨੀਅਰ ਮੈਡੀਕਲ ਅਫ਼ਸਰ ਡਾ. ਮਨਪ੍ਰੀਤ ਕੌਰ ਨੇ ਲੋਕਾਂ ਨੂੰ ਬਰਸਾਤਾਂ ਵਿਚ ਅੱਖਾਂ ਦੀ ਸਿਹਤ ਸੰਭਾਲ ਬਾਰੇ ਜਾਣਕਾਰੀ ਦਿੱਤੀ। ਡਾ. ਮਨਪ੍ਰੀਤ ਕੌਰ ਨੇ ਦੱਸਿਆ ਕਿ ਬਰਸਾਤਾਂ ਵਿਚ ਗੰਦਗੀ ਅਤੇ ਹਵਾ ਵਿਚ ਨਮੀ ਦੀ ਮਾਤਰਾ ਵਧਣ ਕਾਰਨ ਅੱਖਾਂ ਵਿਚ ਲੱਗ ਦੀ ਸਮੱਸਿਆ ਆਮ ਗੱਲ ਹੈ। ਇਸ ਤੋਂ ਬਚਾਅ ਲਈ ਸਾਨੂੰ ਆਪਣੇ ਹੱਥ ਹਮੇਸ਼ਾ ਸਾਫ਼ ਰੱਖਣੇ ਚਾਹੀਦੇ ਹਨ ਤੇ ਅੱਖਾਂ ਨੂੰ ਵਾਰ-ਵਾਰ ਛੂਹਣਾ ਨਹੀਂ ਚਾਹੀਦਾ। ਉਨ੍ਹਾਂ ਕਿਹਾ ਕਿ ਹੱਥ ਵਾਰ ਵਾਰ ਸਾਬਣ ਨਾਲ ਧੋਣੇ ਚਾਹੀਦੇ ਹਨ। ਜੇਕਰ ਅੱਖਾਂ ਵਿਚ ਲਾਲਗੀ, ਖ਼ਾਰਿਸ਼ ਜਾਂ ਦਰਦ ਦੀ ਸਮੱਸਿਆ ਆਵੇ ਤਾਂ ਤੁਰੰਤ ਡਾਕਟਰ ਨਾਲ ਸੰਪਰਕ ਕਰਨਾ ਚਾਹੀਦਾ ਹੈ ਨਾ ਕਿ ਆਪ ਕੋਈ ਦਵਾਈ ਲੈਣੀ ਚਾਹੀਦੀ ਹੈ। ਉਨ੍ਹਾਂ ਦੱਸਿਆ ਕਿ ਅੱਖਾਂ ਸਰੀਰ ਦਾ ਬਹੁਤ ਕੋਮਲ ਅੰਗ ਹੁੰਦਾ ਹੈ ਜਿਸ ਦੀ ਸੰਭਾਲ ਬਹੁਤ ਜ਼ਰੂਰੀ ਹੈ।
ਪਿਛਲੀ ਖ਼ਬਰ ਬਿਜਲੀ ਮੁਲਾਜ਼ਮਾਂ ਵਲੋਂ ਵਰ੍ਹਦੇ ਮੀਂਹ ’ਚ ਮੁਕੇਰੀਆਂ ਦੇ ਬਾਜ਼ਾਰਾਂ ਅੰਦਰ ਰੋਸ ਮਾਰਚ ਅਗਲੀ ਖ਼ਬਰ ਜਗਤ ਜੋਤੀ ਸਕੂਲ ਵਿਖੇ ਕੰਪਿਊਟਰ ਲੈਬ ਦਾ ਉਦਘਾਟਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।