07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-07-2026

ਸੜਕ ਹਾਦਸੇ ’ਚ ਟਿੱਪਰ ਡਰਾਈਵਰ ਜ਼ਖਮੀ

ਅਜੀਤ ਡੈਸਕ 24-07-2026
ਮੁਕੇਰੀਆਂ, 23 ਜੁਲਾਈ (ਰਾਮਗੜ੍ਹੀਆ)- ਬੀਤੀ ਰਾਤ ਮਾਤਾ ਰਾਣੀ ਚੌਕ ਵਿਚ ਇਕ ਟਿੱਪਰ ਪਿੱਛੇ ਟਿੱਪਰ ਵੱਜਣ ਕਰਕੇ ਟਿੱਪਰ ਡਰਾਈਵਰ ਦੇ ਬੁਰੀ ਤਰ੍ਹਾਂ ਨਾਲ ਫਸਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੜਕ ਸੁਰੱਖਿਆ ਫੋਰਸ ਦੇ ਇਕ ਮੁਲਾਜ਼ਮ ਨੇ ਦੱਸਿਆ ਕਿ ਬੀਤੀ ਰਾਤ 8 ਵਜੇ ਦੇ ਕਰੀਬ ਮਾਤਾ ਰਾਣੀ ਚੌਕ ਮੁਕੇਰੀਆਂ ਵਿਖੇ ਲਾਲ ਬੱਤੀ ਹੋਣ ਕਰਕੇ ਟਿੱਪਰ ਖੜ੍ਹਾ ਸੀ ਕਿ ਪਿੱਛੋਂ ਇਕ ਤੇਜ਼ ਰਫ਼ਤਾਰ ਟਿੱਪਰ ਨੇ ਉਸ ਨੂੰ ਟੱਕਰ ਮਾਰ ਦਿੱਤੀ ਜਿਸ ਕਰਕੇ ਮੂਹਰਲੀ ਗੱਡੀ ਦਾ ਚਾਲਕ ਬੁਰੀ ਤਰ੍ਹਾਂ ਨਾਲ ਟਿੱਪਰ ਵਿਚ ਫਸ ਗਿਆ। ਉਨ੍ਹਾਂ ਦੱਸਿਆ ਲੋਕਾਂ ਦੀ ਸਹਾਇਤਾ ਨਾਲ ਡਰਾਈਵਰ ਨੂੰ ਬੜੀ ਮੁਸ਼ਕਿਲ ਨਾਲ ਗੱਡੀ ਵਿਚੋਂ ਬਾਹਰ ਕੱਢ ਕੇ ਸਿਵਲ ਹਸਪਤਾਲ ਮੁਕੇਰੀਆਂ ਵਿਖੇ ਦਾਖ਼ਲ ਕਰਵਾਇਆ ਗਿਆ ਹੈ। ਉਨ੍ਹਾਂ ਕਿਹਾ ਦੱਬ ਲੱਗਣ ਕਰਕੇ ਡਰਾਈਵਰ ਦਾ ਹੇਠਲਾ ਹਿੱਸਾ ਕੰਮ ਨਹੀਂ ਕਰ ਰਿਹਾ ਸੀ ਪਰ ਡਾਕਟਰਾਂ ਵਲੋਂ ਉਸ ਨੂੰ ਖ਼ਤਰੇ ਤੋਂ ਬਾਹਰ ਦੱਸਿਆ ਜਾ ਰਿਹਾ ਹੈ। ਡਰਾਈਵਰ ਦੀ ਪਹਿਚਾਣ ਸਤਨਾਮ ਸਿੰਘ ਵਾਸੀ ਜਲੰਧਰ ਵਜੋਂ ਹੋਈ ਹੈ।
ਪਿਛਲੀ ਖ਼ਬਰ ਬਰਨਾਲਾ ਲਾਠੀਚਾਰਜ ਦੇ ਵਿਰੋਧ ’ਚ ਟਾਂਡਾ ’ਚ ਭਾਜਪਾ ਦਾ ਜ਼ੋਰਦਾਰ ਪ੍ਰਦਰਸ਼ਨ, ਮੁੱਖ ਮੰਤਰੀ ਦਾ ਪੁਤਲਾ ਫੂਕਿਆ ਅਗਲੀ ਖ਼ਬਰ ਪਾਵਰਕਾਮ ਦੇ ਟੈਕਨੀਕਲ ਤੇ ਕਲੈਰੀਕਲ ਕਾਮਿਆਂ ਵਲੋਂ ਸਮੂਹਿਕ ਛੁੱਟੀ ਲੈ ਕੇ ਰੋਸ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।