07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-07-2026

ਨਵੇਂ ਰਾਸ਼ਨ ਕਾਰਡ ਬਣਵਾਉਣ ਤੇ ਮੈਂਬਰ ਦਾ ਨਾਂਅ ਸ਼ਾਮਿਲ ਕਰਨ ਲਈ ਅਰਜ਼ੀਆਂ ਦੀ ਮੰਗ- ਆਸ਼ਿਕਾ ਜੈਨ

ਅਜੀਤ ਡੈਸਕ 24-07-2026
ਹੁਸ਼ਿਆਰਪੁਰ, 23 ਜੁਲਾਈ (ਨਰਿੰਦਰ ਸਿੰਘ ਬੱਡਲਾ, ਹਰਪ੍ਰੀਤ ਕੌਰ)- ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਘੋਸ਼ਣਾ ਅਤੇ ਰਾਜ ਸਰਕਾਰ ਦੇ ਫ਼ੈਸਲੇ ਅਨੁਸਾਰ ਰਾਸ਼ਟਰੀ ਖਾਦ ਸੁਰੱਖਿਆ ਐਕਟ-2013 ਤਹਿਤ ਸਮਾਰਟ ਰਾਸ਼ਨ ਕਾਰਡ ਯੋਜਨਾ ਦੇ ਅਧੀਨ ਨਵੇਂ ਰਾਸ਼ਨ ਕਾਰਡ ਬਣਾਉਣ ਅਤੇ ਮੌਜੂਦਾ ਰਾਸ਼ਨ ਕਾਰਡਾਂ ਵਿਚ ਨਵੇਂ ਮੈਂਬਰ ਸ਼ਾਮਲ ਕਰਨ ਲਈ ਆਨਲਾਈਨ ਅਰਜ਼ੀਆਂ ਮੰਗੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਇਸ ਪਹਿਲ ਦਾ ਮਕਸਦ ਯੋਗ ਪਰਿਵਾਰਾਂ ਨੂੰ ਪਾਰਦਰਸ਼ੀ, ਨਿਰਪੱਖ ਤੇ ਤਕਨੀਕ ਆਧਾਰਿਤ ਪ੍ਰਕਿਰਿਆ ਰਾਹੀਂ ਯੋਜਨਾ ਦਾ ਲਾਭ ਮੁਹੱਈਆ ਕਰਵਾਉਣਾ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਅਰਜ਼ੀ ਫਾਰਮ ਅੰਗਰੇਜ਼ੀ ਤੇ ਪੰਜਾਬੀ ਭਾਸ਼ਾ ਵਿਚ ਵਿਭਾਗ ਦੀ ਵੈੱਬਸਾਈਟ ਤੋਂ ਡਾਊਨਲੋਡ ਕੀਤੇ ਜਾ ਸਕਦੇ ਹਨ। ਉਨ੍ਹਾਂ ਕਿਹਾ ਕਿ ਬਿਨੈਕਾਰ ਅਰਜ਼ੀ ਭਰਨ ਤੋਂ ਪਹਿਲਾਂ ਇਸ ਨਾਲ ਦਿੱਤੀਆਂ ਸਾਰੀਆਂ ਹਦਾਇਤਾਂ ਨੂੰ ਧਿਆਨ ਨਾਲ ਪੜ੍ਹਨ ਤੇ ਲੋੜੀਂਦੇ ਦਸਤਾਵੇਜ਼ਾਂ ਸਮੇਤ ਹੀ ਪੂਰੀ ਅਰਜ਼ੀ ਜਮ੍ਹਾਂ ਕਰਵਾਉਣ। ਉਨ੍ਹਾਂ ਦੱਸਿਆ ਕਿ ਚਾਹਵਾਨ ਬਿਨੈਕਾਰ ਆਪਣੇ ਨਜ਼ਦੀਕੀ ਸੇਵਾ ਕੇਂਦਰ ਜਾਂ ਕਾਮਨ ਸਰਵਿਸ ਸੈਂਟਰ (ਸੀ.ਐੱਸ.ਸੀ.) ਰਾਹੀਂ ਆਨਲਾਈਨ ਅਰਜ਼ੀ ਜਮ੍ਹਾਂ ਕਰਵਾ ਸਕਦੇ ਹਨ। ਸੀ.ਐੱਸ.ਸੀ. ਰਾਹੀਂ ਅਰਜ਼ੀ ਕਰਨ ‘ਤੇ ਪ੍ਰਤੀ ਅਰਜ਼ੀ 100 ਰੁਪਏ ਪ੍ਰੋਸੈਸਿੰਗ ਫ਼ੀਸ ਦੇਣੀ ਹੋਵੇਗੀ। ਇਸ ਤੋਂ ਇਲਾਵਾ ਬਿਨੈਕਾਰ ਖ਼ੁਦ ਵੀ ਰਾਜ ਸਰਕਾਰ ਦੇ ਈ-ਆਰ.ਸੀ.ਐੱਮ.ਐੱਸ. ਪੋਰਟਲ ਰਾਹੀਂ ਆਨਲਾਈਨ ਅਰਜ਼ੀ ਕਰ ਸਕਦੇ ਹਨ ਜਿਸ ਲਈ ਕਿਸੇ ਵੀ ਤਰ੍ਹਾਂ ਦੀ ਫ਼ੀਸ ਨਹੀਂ ਲਈ ਜਾਵੇਗੀ। ਇਸ ਦੇ ਨਾਲ ਹੀ ਬਿਨੈਕਾਰ ਲੋੜੀਂਦੇ ਦਸਤਾਵੇਜ਼ਾਂ ਸਮੇਤ 100 ਰੁਪਏ ਫ਼ੀਸ ਦੇ ਨਾਲ ਆਪਣੀ ਅਰਜ਼ੀ ਜ਼ਿਲ੍ਹਾ ਕੰਟਰੋਲਰ, ਖ਼ੁਰਾਕ, ਸਿਵਲ ਸਪਲਾਈਜ਼ ਤੇ ਖਪਤਕਾਰ ਮਾਮਲੇ, ਹੁਸ਼ਿਆਰਪੁਰ ਦੇ ਦਫ਼ਤਰ ਵਿਚ ਵੀ ਜਮ੍ਹਾਂ ਕਰਵਾ ਸਕਦੇ ਹਨ। ਆਸ਼ਿਕਾ ਜੈਨ ਨੇ ਦੱਸਿਆ ਕਿ ਆਨਲਾਈਨ ਅਰਜ਼ੀ ਸਫਲਤਾਪੂਰਵਕ ਜਮ੍ਹਾਂ ਹੋਣ ਤੋਂ ਬਾਅਦ ਬਿਨੈਕਾਰ ਦੇ ਰਜਿਸਟਰਡ ਮੋਬਾਈਲ ਨੰਬਰ ‘ਤੇ ਰਸੀਦ ਨੰਬਰ ਸਮੇਤ ਪੁਸ਼ਟੀ ਸੰਦੇਸ਼ ਭੇਜਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਅਰਜ਼ੀਆਂ 11 ਅਗਸਤ ਤੱਕ ਹੀ ਸਵੀਕਾਰ ਕੀਤੀਆਂ ਜਾਣਗੀਆਂ।
ਪਿਛਲੀ ਖ਼ਬਰ ਨੀਟ ਪੇਪਰ ਲੀਕ ਮਾਮਲੇ ਨੂੰ ਲੈ ਕੇ ਕਾਂਗਰਸੀਆਂ ਨੇ ਪ੍ਰਧਾਨ ਮੰਤਰੀ ਤੇ ਮੁੱਖ ਮੰਤਰੀ ਦਾ ਪੁਤਲਾ ਫੂਕਿਆ ਅਗਲੀ ਖ਼ਬਰ ਹੱਕ ਮੰਗਣ ਵਾਲੇ ਬੇਰੁਜ਼ਗਾਰਾਂ ਤੇ ਕਰਮਚਾਰੀਆਂ ’ਤੇ ਸਰਕਾਰ ਕਰ ਰਹੀ ਹੈ ਅੱਤਿਆਚਾਰ-ਗਿਲਜੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।