07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-07-2026

ਹਲਕਾ ਟਾਂਡਾ ਦੇ ਪਿੰਡ ਨੰਗਲ ਫ਼ਰੀਦ ਤੋਂ ਗਣੀਪੁਰ ਬੱਧਣ ਤੱਕ ਸੜਕ ਦੀ ਹਾਲਤ ਹੋਈ ਬਦ ਤੋਂ ਬਦਤਰ

ਅਜੀਤ ਡੈਸਕ 26-07-2026

ਟਾਂਡਾ ਉੜਮੁੜ, 25 ਜੁਲਾਈ (ਕੁਲਬੀਰ ਸਿੰਘ ਗੁਰਾਇਆ)- ਪੰਜਾਬ ਵਿਚ ਵਿਕਾਸ ਦੇ ਨਾਂਅ ’ਤੇ ਸੱਤਾ ਵਿਚ ਆਈ ਆਮ ਆਦਮੀ ਪਾਰਟੀ ਦੇ ਫੋਕੇ ਦਾਅਵੇ ਉਸ ਸਮੇਂ ਨਜ਼ਰ ਆਉਂਦੇ ਹਨ ਜਦ ਹਲਕਾ ਟਾਂਡਾ ਉੜਮੁੜ ਅਧੀਨ ਪੈਂਦੇ ਪਿੰਡ ਨੰਗਲ ਫ਼ਰੀਦ ਤੋਂ ਗਣੀਪੁਰ ਬੱਧਣ ਦਾ ਦੋ ਕਿੱਲੋਮੀਟਰ ਦਾ ਟੋਟਾ ਜੋ ਕਿ ਪਿੰਡ ਮਾਣਕਟੇਰੀ ਹੁੰਦੀ ਹੋਈ ਬਹਿਰਾਮ ਦੋ ਭੋਗਪਰ ਤੱਕ ਜਾਂਦੀ ਹੈ, ਦੀ ਹਾਲਤ ਦਿਨੋਂ-ਦਿਨ ਬਦ ਤੋਂ ਬਦਤਰ ਹੁੰਦੀ ਜਾ ਰਹੀ ਹੈ। ਸੜਕ ’ਤੇ ਥਾਂ-ਥਾਂ ਤੋਂ ਟੁੱਟ ਚੁੱਕੀ ਹੈ ਅਤੇ ਵੱਡੇ-ਵੱਡੇ ਟੋਏ ਪੈ ਚੁੱਕੇ ਹਨ ਜਿਸ ਕਰਕੇ ਹਰ ਰੋਜ਼ ਹਜ਼ਾਰਾਂ ਰਾਹਗੀਰਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਲਾਕਾ ਵਾਸੀਆਂ ਦਾ ਕਹਿਣਾ ਹੈ ਕਿ ਸੜਕ ਦੀ ਮਾੜੀ ਹਾਲਤ ਕਾਰਨ ਹਾਦਸਿਆਂ ਦਾ ਖ਼ਤਰਾ ਲਗਾਤਾਰ ਬਣਿਆ ਰਹਿੰਦਾ ਹੈ। ਬਰਸਾਤ ਦੇ ਦਿਨਾਂ ਵਿਚ ਖੱਡਿਆਂ ਵਿਚ ਪਾਣੀ ਭਰਨ ਕਾਰਨ ਸਮੱਸਿਆ ਹੋਰ ਵੀ ਗੰਭੀਰ ਹੋ ਜਾਂਦੀ ਹੈ ਤੇ ਵਾਹਨ ਚਾਲਕਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਪਿੰਡ ਵਾਸੀਆਂ ਨੇ ਦੋਸ਼ ਲਾਇਆ ਕਿ ਕਈ ਵਾਰ ਸਬੰਧਿਤ ਵਿਭਾਗ ਤੇ ਪ੍ਰਸ਼ਾਸਨ ਦਾ ਧਿਆਨ ਇਸ ਸਮੱਸਿਆ ਵੱਲ ਦਿਵਾਇਆ ਗਿਆ ਪਰ ਅਜੇ ਤੱਕ ਨਾ ਤਾਂ ਕਿਸੇ ਪ੍ਰਸ਼ਾਸਨਿਕ ਅਧਿਕਾਰੀ ਨੇ ਮੌਕੇ ਦਾ ਜਾਇਜ਼ਾ ਲਿਆ ਹੈ ਅਤੇ ਨਾ ਹੀ ਕਿਸੇ ਸਰਕਾਰੀ ਨੁਮਾਇੰਦੇ ਨੇ ਇਸ ਸੜਕ ਦੀ ਮੁਰੰਮਤ ਲਈ ਕੋਈ ਠੋਸ ਕਦਮ ਚੁੱਕਿਆ ਹੈ। ਇਸ ਕਾਰਨ ਲੋਕਾਂ ਵਿਚ ਭਾਰੀ ਨਾਰਾਜ਼ਗੀ ਪਾਈ ਜਾ ਰਹੀ ਹੈ। ਇਲਾਕਾ ਵਾਸੀਆਂ ਨੇ ਪੰਜਾਬ ਸਰਕਾਰ ਅਤੇ ਲੋਕ ਨਿਰਮਾਣ ਵਿਭਾਗ ਤੋਂ ਮੰਗ ਕੀਤੀ ਹੈ ਕਿ ਇਸ ਸੜਕ ਦੀ ਤੁਰੰਤ ਮੁਰੰਮਤ ਕਰਵਾਈ ਜਾਵੇ, ਤਾਂ ਜੋ ਲੋਕਾਂ ਨੂੰ ਰੋਜ਼ਾਨਾ ਪੇਸ਼ ਆ ਰਹੀਆਂ ਮੁਸ਼ਕਲਾਂ ਤੋਂ ਰਾਹਤ ਮਿਲ ਸਕੇ।

ਪਿਛਲੀ ਖ਼ਬਰ ਰਾਏਕੋਟ ਦਾ ਤਲਵੰਡੀ ਗੇਟ ਬਣਿਆ ‘ਪੁਤਲਾ ਫੂਕ ਪ੍ਰਦਰਸ਼ਨਾਂ ਦਾ ਅੱਡਾ’, ਕਈ ਦਿਨਾਂ ਤੋਂ ਪਈ ਹੈ ਮੁੱਖ ਮੰਤਰੀ ਦੇ ਡੰਮੀ ਪੁਤਲ... ਅਗਲੀ ਖ਼ਬਰ ਰਣਜੀਤਗੜ੍ਹ ’ਚ ਭਿਆਨਕ ਬਵੰਡਰ ਨੇ ਮਚਾਈ ਤਬਾਹੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।