06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-07-2026

ਪਿੰਡ ਕਲੋਆ ’ਚ ਸਾਬਕਾ ਮੰਤਰੀ ਗਿਲਜੀਆਂ ਨੇ ਕੀਤਾ ਪਿੰਡ ਵਾਸੀਆਂ ਨੂੰ ਲਾਮਬੱਧ

ਅਜੀਤ ਡੈਸਕ 26-07-2026

ਅੱਡਾ ਸਰਾਂ , 25 ਜੁਲਾਈ (ਮਸੀਤੀ)- ਪਿੰਡ ਕਲੋਆ ਵਿਚ ਕਾਂਗਰਸ ਪਾਰਟੀ ਦੀ ਮੀਟਿੰਗ ਸੀਨੀਅਰ ਆਗੂਆਂ ਜੱਸਾ ਸਿੰਘ, ਸਾਬਕਾ ਸਰਪੰਚ ਦਲਵੀਰ ਸਿੰਘ ਤੇ ਦੇਸ ਰਾਜ ਸ਼ਰਮਾ ਦੀ ਅਗਵਾਈ ’ਚ ਹੋਈ। ਇਸ ਮੌਕੇ ਸਾਬਕਾ ਕੈਬਨਿਟ ਮੰਤਰੀ ਪੰਜਾਬ ਸੰਗਤ ਸਿੰਘ ਗਿਲਜੀਆਂ ਤੇ ਜ਼ਿਲ੍ਹਾ ਪ੍ਰਧਾਨ ਕਾਂਗਰਸ ਐਡਵੋਕੇਟ ਦਲਜੀਤ ਸਿੰਘ ਗਿਲਜੀਆਂ ਨੇ ਕਾਂਗਰਸ ਪਾਰਟੀ ਦੇ ਮੈਂਬਰਾਂ ਤੇ ਪਿੰਡ ਵਾਸੀਆਂ ਨੂੰ ਕਾਂਗਰਸ ਪਾਰਟੀ ਦੇ ਹੱਕ ਵਿਚ ਲਾਮਬੰਦ ਕੀਤਾ। ਸਾਬਕਾ ਮੰਤਰੀ ਗਿਲਜੀਆਂ ਨੇ ਸਭ ਤੋਂ ਪਹਿਲਾਂ ਬਰਨਾਲਾ ’ਚ ਸਫ਼ਾਈ ਸੇਵਕਾਂ ਤੇ ਹੋਏ ਪੁਲਸ ਦੇ ਜਬਰ ਦਾ ਹਵਾਲਾ ਦਿੰਦੇ ਹੋਏ ਸਫ਼ਾਈ ਕਰਮਚਾਰੀਆਂ ਦੇ ਨਾਲ ਹੱਕਾਂ ਮੰਗਾਂ ਦੀ ਲੜਾਈ ਲੜ ਰਹੇ ਮਨਰੇਗਾ ਕਰਮਚਾਰੀਆਂ ਕਿਸਾਨਾਂ ਕਿਰਤੀਆਂ ’ਤੇ ਸਰਕਾਰ ਵੱਲੋਂ ਕੀਤੇ ਜਾ ਰਹੇ ਜਬਰ ਦੀ ਸਖ਼ਤ ਸ਼ਬਦਾਂ ’ਚ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਸਫ਼ਾਈ ਕਾਮਿਆਂ ’ਤੇ ਕੀਤੇ ਜ਼ੁਲਮ ਮਨੁੱਖੀ ਅਧਿਕਾਰਾਂ ਦੇ ਗੰਭੀਰ ਉਲੰਘਣਾ ਖਿਲਾਫ ਪੰਜਾਬ ਦਾ ਹਰੇਕ ਵਰਗ ਸਰਕਾਰ ਦੇ ਖਿਲਾਫ ਰੋਸ ਜਤਾ ਰਿਹਾ ਹੈ। ਜ਼ਿਲ੍ਹਾ ਪ੍ਰਧਾਨ ਐਡਵੋਕੇਟ ਦਲਜੀਤ ਸਿੰਘ ਨੇ ਪਿੰਡ ਵਾਸੀਆਂ ਨੂੰ ਕਾਂਗਰਸ ਦੇ ਹੱਕ ਵਿਚ ਲਾਮਬੰਦ ਕਰਨ ਦੇ ਨਾਲ ਵਰਕਰਾਂ ਨੂੰ ਲੋਕਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਇਕਜੁੱਟ ਹੋਕੇ ਕੰਮ ਕਰਨ ਦੀ ਪ੍ਰੇਰਨਾ ਦਿੱਤੀ । ਇਸ ਮੌਕੇ ਨੰਬਰਦਾਰ ਤਰਸੇਮ ਲਾਲ, ਨੰਬਰਦਾਰ ਗੁਰਦੇਵ ਸਿੰਘ, ਗੁਰਵਿੰਦਰ ਸਿੰਘ, ਰਸ਼ਪਾਲ ਸਿੰਘ, ਸਤੀਸ਼ ਕੁਮਾਰ, ਨਿਰਮਲ ਸਿੰਘ, ਗਿਆਨ ਸਿੰਘ, ਜੋਗਾ ਸਿੰਘ, ਅਮਰਜੀਤ ਸਿੰਘ, ਚੰਨਣ ਸਿੰਘ, ਮਲਕੀਤ ਸਿੰਘ, ਜੀਤ ਸਿੰਘ, ਹਰਮਨ ਸਿੰਘ, ਬਲਦੀਪ ਸਿੰਘ, ਮਨਪ੍ਰੀਤ ਸਿੰਘ, ਸ਼ਾਮ ਲਾਲ, ਜੀਤ ਸਿੰਘ, ਗੁਰਪ੍ਰੀਤ ਸਿੰਘ, ਗਿਆਨ ਸਿੰਘ, ਜਸਵੀਰ ਸਿੰਘ, ਸੁਰਜੀਤ ਸਿੰਘ, ਲੱਭਾ ਸਿੰਘ, ਹਰਮਨਪ੍ਰੀਤ ਸਿੰਘ ਆਦਿ ਮੌਜੂਦ ਸਨ।

ਪਿਛਲੀ ਖ਼ਬਰ ਵੈੱਲਫੇਅਰ ਬੋਰਡਾਂ ਦੇ ਨਵ-ਨਿਯੁਕਤ ਚੇਅਰਮੈਨਾਂ ਦਾ ਵਿਧਾਇਕ ਜਸਵੀਰ ਸਿੰਘ ਰਾਜਾ ਵਲੋਂ ਸਨਮਾਨ ਅਗਲੀ ਖ਼ਬਰ ਦਿੱਲੀ ਵਿਖੇ ਵਿਦਿਆਰਥੀਆਂ ’ਤੇ ਹੋਏ ਲਾਠੀਚਾਰਜ ਦੀ ਸਾਬਕਾ ਵਿਧਾਇਕ ਕਲੇਰ ਤੇ ਚੇਅਰਮੈਨ ਮਲਕ ਨੇ ਕੀਤੀ ਨਿੰਦਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।