06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-07-2026

ਲੋਕ ਸੁਖਬੀਰ ਸਿੰਘ ਬਾਦਲ ਨੂੰ ਮੁੱਖ ਮੰਤਰੀ ਬਣਾਉਣ ਲਈ ਉਤਾਵਲੇ - ਗੇਰਾ, ਟਿੰਮੀ

ਅਜੀਤ ਡੈਸਕ 26-07-2026

ਹਾਜੀਪੁਰ, 25 ਜੁਲਾਈ (ਜੋਗਿੰਦਰ ਸਿੰਘ)- ਗੁਰੂ ਨਾਨਕ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਜਥੇਦਾਰ ਕਿਰਪਾਲ ਸਿੰਘ ਗੇਰਾ ਤੇ ਟਕਸਾਲੀ ਆਗੂ ਸ਼੍ਰੋਮਣੀ ਅਕਾਲੀ ਦਲ ਲਖਵਿੰਦਰ ਸਿੰਘ ਟਿੰਮੀ ਨੇ ਗੱਲਬਾਤ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਲੋਕਾਂ ਦਾ ਮੋਹ ਭੰਗ ਹੋ ਚੁੱਕਾ ਹੈ ਤੇ ਲੋਕ ਸੁਖਬੀਰ ਸਿੰਘ ਬਾਦਲ ਨੂੰ ਪੰਜਾਬ ਦੀ ਵਾਗਡੋਰ ਸੌਂਪਣ ਲਈ ਉਤਾਵਲੇ ਹਨ। ਉਨ੍ਹਾਂ ਕਿਹਾ ਕਿ ਰੋਜ਼ਾਨਾ ਲੁੱਟਾਂ ਖੋਹਾਂ, ਵਾਪਰ ਰਹੀਆਂ ਚੋਰੀਆਂ ਦੀਆਂ ਵਾਰਦਾਤਾਂ ਤੇ ਹੋਰ ਮਾੜੀਆਂ ਘਟਨਾਵਾਂ ਕਰਕੇ ਲੋਕਾਂ ਦਾ ਵਿਸ਼ਵਾਸ ਸਰਕਾਰ ਤੋਂ ਉੱਠ ਚੁੱਕਾ ਹੈ। ਕਿਰਪਾਲ ਸਿੰਘ ਗੇਰਾ ਤੇ ਲਖਵਿੰਦਰ ਸਿੰਘ ਟਿੰਮੀ ਨੇ ਕਿਹਾ ਕਿ ਪੰਜਾਬ ਦਾ ਹਰ ਵਰਗ ਦੁਖੀ ਹੈ ਤੇ ਮੁਲਾਜ਼ਮਾਂ ਨੂੰ ਆਪਣੀਆਂ ਹੱਕੀ ਮੰਗਾਂ ਲਈ ਧਰਨੇ ਪ੍ਰਦਰਸ਼ਨ ਕਰਕੇ ਪੈ ਰਹੇ ਹਨ। ਉਨ੍ਹਾਂ ਕਿਹਾ ਕਿ ਪਿੰਡਾਂ ’ਚ ਲੋਕਾਂ ਦਾ ਭਰਵਾਂ ਪਿਆਰ ਮਿਲ ਰਿਹਾ ਹੈ ਤੇ ਲੋਕ ਸੁਖਬੀਰ ਸਿੰਘ ਬਾਦਲ ਤੇ ਬਿਕਰਮ ਸਿੰਘ ਮਜੀਠੀਆ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਉਤਾਵਲੇ ਹਨ। ਇਸ ਮੌਕੇ ਜਥੇਦਾਰ ਗੁਰਦਿਆਲ ਸਿੰਘ ਉਲਾਹਾ ਸਰਕਲ ਪ੍ਰਧਾਨ ਹਾਜੀਪੁਰ, ਫਤਿਹ ਸਿੰਘ ਸਰਕਲ ਪ੍ਰਧਾਨ ਦਗਨ, ਗੁਰਨਾਮ ਸਿੰਘ ਅਜਮੇਰ ਆਦਿ ਹਾਜ਼ਰ ਸਨ।

ਪਿਛਲੀ ਖ਼ਬਰ ਚੱਬੇਵਾਲ ਪੁਲਿਸ ਵਲੋਂ ਜ਼ਬਤ ਕਿੱਕਰ ਦਾ ਦਰੱਖਤ ਥਾਣੇ ’ਚੋਂ ਗ਼ਾਇਬ ਅਗਲੀ ਖ਼ਬਰ ਵੈੱਲਫੇਅਰ ਬੋਰਡਾਂ ਦੇ ਨਵ-ਨਿਯੁਕਤ ਚੇਅਰਮੈਨਾਂ ਦਾ ਵਿਧਾਇਕ ਜਸਵੀਰ ਸਿੰਘ ਰਾਜਾ ਵਲੋਂ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।