06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-07-2026

ਕੇਂਦਰ ਸਰਕਾਰ ਦੇ ਇਸ਼ਾਰੇ ’ਤੇ ਪ੍ਰਦਰਸ਼ਨਕਾਰੀਆਂ ’ਤੇ ਕੀਤਾ ਲਾਠੀਚਾਰਜ ਮੰਦਭਾਗਾ – ਕਿਸ਼ੋਰ, ਸੁਧੀਰ

ਅਜੀਤ ਡੈਸਕ 26-07-2026

ਹਾਜੀਪੁਰ, 25 ਜੁਲਾਈ (ਜੋਗਿੰਦਰ ਸਿੰਘ)- ਦਿੱਲੀ ਦੇ ਜੰਤਰ ਮੰਤਰ ਵਿਖੇ ਨੀਟ ਪ੍ਰੀਖਿਆ ਨਾਲ ਜੁੜੀਆਂ ਗੜਬੜੀਆਂ ਤੇ ਪੇਪਰ ਲੀਕ ਮਾਮਲੇ ਵਿਚ ਇਨਸਾਫ਼ ਦੀ ਮੰਗ ਕਰ ਰਹੇ ਵਿਦਿਆਰਥੀਆਂ ’ਤੇ ਲਾਠੀਚਾਰਜ ਦੀ ਸਖ਼ਤ ਸ਼ਬਦਾਂ ਵਿਚ ਨਿੰਦਿਆ ਕਰਦਿਆਂ ਬਲਾਕ ਕਾਂਗਰਸ ਦੇ ਪ੍ਰਧਾਨ ਕਿਸ਼ੋਰ ਕੁਮਾਰ, ਸੁਧੀਰ ਠਾਕੁਰ ਨੇ ਕਿਹਾ ਕਿ ਨੌਜਵਾਨ ਸਿੱਖਿਆ ਪ੍ਰਣਾਲੀ ਦਾ ਵਿਰੋਧ ਕਰ ਰਹੇ ਸਨ ਤੇ ਪੂਰਾ ਦੇਸ਼ ਜਾਣਦਾ ਹੈ ਕਿ ਸਿੱਖਿਆ ਅਤੇ ਟੈਸਟਿੰਗ ਪ੍ਰਣਾਲੀ ਨੂੰ ਦੀਮਕ ਨੇ ਖੋਖਲਾ ਕਰ ਦਿੱਤਾ ਹੈ ਨੌਜਵਾਨਾਂ ਨਾਲ ਇਹੋ ਜਿਹਾ ਵਿਵਹਾਰ ਕਰਨਾ ਕੋਈ ਤਰੀਕਾ ਨਹੀਂ ਹੈ। ਜਦਕਿ ਸਰਕਾਰ ਸਿੱਖਿਆ ਨੀਤੀ ਵਿਚ ਸਮੱਸਿਆਵਾਂ ’ਤੇ ਚਰਚਾ ਕਰਨ ਲਈ ਕਦਮ ਚੁੱਕਦੀ ਹੈ। ਉਨ੍ਹਾਂ ਕਿਹਾ ਸਰਕਾਰ ਦੇ ਘਟੀਆ ਸਿਸਟਮ ਸਦਕਾ ਹੀ ਨੌਜਵਾਨਾਂ ਨੂੰ ਵਾਰ ਵਾਰ ਪੇਪਰ ਦੇਣ ਲਈ ਤਿਆਰੀ ਕਰਨੀ ਪੈਂਦੀ ਹੈ। ਸਰਕਾਰਾਂ ਨੂੰ ਚਾਹੀਦਾ ਹੈ ਕਿ ਉਹ ਨੌਜਵਾਨਾਂ ਦੇ ਉੱਜਵਲ ਭਵਿੱਖ ਨੂੰ ਵੇਖਦੇ ਹੋਏ ਕੁਤਾਹੀ ਵਰਤਣ ਵਾਲੇ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਨੂੰਨ ਬਣਾਏ। ਇਸ ਮੌਕੇ ਯੂਥ ਕਾਂਗਰਸ ਦੇ ਸੀਨੀਅਰ ਆਗੂ ਕਪਿਲ ਹਾਜੀਪੁਰ ਬਲਾਕ ਯੂਥ ਕਾਂਗਰਸ ਪ੍ਰਧਾਨ ਰੋਹਿਤ ਕੁਮਾਰ, ਨਰਿੰਦਰ ਸਿੰਘ ਨਿੰਦੀ, ਚਾਚਾ ਕੁਲਦੀਪ ਸਿੰਘ, ਸਾਬਕਾ ਸਰਪੰਚ ਜਟਮਲ ਨਾਮ ਨਗਰ, ਪਵਨ ਕੁਮਾਰ, ਰਿੰਕੂ ਹਾਜੀਪੁਰ ਆਦਿ ਹਾਜ਼ਰ ਸਨ।

ਪਿਛਲੀ ਖ਼ਬਰ ਅਕਾਲ ਅਕੈਡਮੀਆਂ ’ਚ ਨਸ਼ਾ ਵਿਰੋਧੀ ਗਤੀਵਿਧੀਆਂ ਨੂੰ ‘ਦਾ ਵਰਲਡ ਬੁੱਕ ਆਫ਼ ਰਿਕਾਰਡਜ਼’ ਨੇ ਦਿੱਤਾ ਪ੍ਰਮਾਣ ਪੱਤਰ ਅਗਲੀ ਖ਼ਬਰ ਚੱਬੇਵਾਲ ਪੁਲਿਸ ਵਲੋਂ ਜ਼ਬਤ ਕਿੱਕਰ ਦਾ ਦਰੱਖਤ ਥਾਣੇ ’ਚੋਂ ਗ਼ਾਇਬ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।