08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-07-2026

ਸੁਣਨ ਤੋਂ ਅਸਮਰੱਥ ਲੋੜਵੰਦਾਂ ਲਈ ਰੈੱਡ ਕਰਾਸ ਲਗਾਏਗਾ ਮੁਫ਼ਤ ਹੀਅਰਿੰਗ ਏਡ ਵੰਡ ਮੈਗਾ ਕੈਂਪ

ਅਜੀਤ ਡੈਸਕ 28-07-2026

ਹੁਸ਼ਿਆਰਪੁਰ, 27 ਜੁਲਾਈ (ਹਰਪ੍ਰੀਤ ਕੌਰ, ਨਰਿੰਦਰ ਸਿੰਘ ਬੱਡਲਾ)- ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਵੱਲੋਂ ਐਲਿਮਕੋ ਮੋਹਾਲੀ ਦੇ ਸਹਿਯੋਗ ਨਾਲ ਸੁਣਨ ਤੋਂ ਅਸਮਰੱਥ ਲੋੜਵੰਦ ਵਿਅਕਤੀਆਂ ਲਈ ਮੁਫ਼ਤ ਸੁਣਨ ਵਾਲੀਆਂ ਮਸ਼ੀਨਾਂ (ਹੇਅਰਿੰਗ ਏਡ) ਵੰਡਣ ਲਈ ਇੱਕ ਮੈਗਾ ਕੈਂਪ ਲਗਾਇਆ ਜਾ ਰਿਹਾ ਹੈ। ਇਸ ਕੈਂਪ ਰਾਹੀਂ ਸੁਣਨ ਦੀ ਸਮਰੱਥਾ ਘੱਟ ਹੋਣ ਕਾਰਨ ਰੋਜ਼ਾਨਾ ਜੀਵਨ ਵਿੱਚ ਮੁਸ਼ਕਿਲਾਂ ਦਾ ਸਾਹਮਣਾ ਕਰ ਰਹੇ ਯੋਗ ਲਾਭਪਾਤਰੀਆਂ ਨੂੰ ਮੁਫ਼ਤ ਹੇਅਰਿੰਗ ਏਡ ਮੁਹੱਈਆ ਕਰਵਾਏ ਜਾਣਗੇ। ਸੁਸਾਇਟੀ ਦੇ ਸਕੱਤਰ ਮੰਗੇਸ਼ ਸੂਦ ਨੇ ਦੱਸਿਆ ਕਿ ਇਸ ਕੈਂਪ ਦਾ ਲਾਭ ਲੈਣ ਦੇ ਚਾਹਵਾਨ ਅਤੇ ਯੋਗ ਲਾਭਪਾਤਰੀ ਕਿਸੇ ਵੀ ਕਾਰਜ ਦਿਵਸ ਦੌਰਾਨ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਜ਼ਿਲ੍ਹਾ ਰੈਡ ਕਰਾਸ ਦਫ਼ਤਰ ਪਹੁੰਚ ਕੇ ਆਪਣੀ ਰਜਿਸਟਰੇਸ਼ਨ ਕਰਵਾ ਸਕਦੇ ਹਨ। ਇਸ ਤੋਂ ਇਲਾਵਾ ਇੱਛੁਕ ਵਿਅਕਤੀ ਮੋਬਾਈਲ ਨੰਬਰ 81462-41296 ’ਤੇ ਸੰਪਰਕ ਕਰਕੇ ਵੀ ਆਪਣੀ ਰਜਿਸਟਰੇਸ਼ਨ ਕਰਵਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਰਜਿਸਟਰੇਸ਼ਨ ਦੀ ਆਖਰੀ ਮਿਤੀ 31 ਜੁਲਾਈ ਨਿਰਧਾਰਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਅਰਜ਼ੀ ਦੇ ਨਾਲ ਲਾਭਪਾਤਰੀ ਲਈ ਆਪਣਾ ਆਧਾਰ ਕਾਰਡ ਜਮ੍ਹਾਂ ਕਰਵਾਉਣਾ ਲਾਜ਼ਮੀ ਹੋਵੇਗਾ। ਜੇਕਰ ਕਿਸੇ ਬਿਨੈਕਾਰ ਕੋਲ ਸੁਣਨ ਸਬੰਧੀ ਕੋਈ ਨਵਾਂ ਮੈਡੀਕਲ ਸਰਟੀਫਿਕੇਟ ਉਪਲਬੱਧ ਹੈ ਤਾਂ ਉਹ ਵੀ ਅਰਜ਼ੀ ਦੇ ਨਾਲ ਜਮ੍ਹਾਂ ਕਰਵਾਇਆ ਜਾ ਸਕਦਾ ਹੈ। ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਜ਼ਿਲ੍ਹੇ ਦੇ ਸਮੂਹ ਨਾਗਰਿਕਾਂ, ਸਮਾਜਿਕ ਸੰਸਥਾਵਾਂ, ਸਵੈ-ਸੇਵੀ ਸੰਸਥਾਵਾਂ ਅਤੇ ਗ੍ਰਾਮ ਪੰਚਾਇਤਾਂ ਨੂੰ ਅਪੀਲ ਕੀਤੀ ਕਿ ਉਹ ਇਸ ਲੋਕ-ਭਲਾਈ ਕੈਂਪ ਦੀ ਜਾਣਕਾਰੀ ਆਪਣੇ ਆਲੇ-ਦੁਆਲੇ ਰਹਿੰਦੇ ਗਰੀਬ, ਲੋੜਵੰਦ ਅਤੇ ਦਿਵਿਆਂਗ ਵਿਅਕਤੀਆਂ ਤੱਕ ਜ਼ਰੂਰ ਪਹੁੰਚਾਉਣ।

ਪਿਛਲੀ ਖ਼ਬਰ ਕ੍ਰਿਸ਼ਨਾ ਨਗਰ ’ਚ ਵੱਡਾ ਹਾਦਸਾ ਹੋਣੋ ਟਲ਼ਿਆ, ਨਵੀਂ ਬਣੀ ਸੜਕ ਕਈ ਫੁੱਟ ਹੇਠਾਂ ਧਸੀ ਅਗਲੀ ਖ਼ਬਰ ਮੈਕਰੋ ਗਲੋਬਲ ਲੁਧਿਆਣਾ ਬ੍ਰਾਂਚ ਰਾਹੀਂਂ ਦਵਿੰਦਰ ਸਿੰਘ ਨੂੰ ਕੈਨੇਡਾ ਓਪਨ ਵਰਕ ਪਰਮਿਟ ਮਿਲਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।