10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-07-2026

ਭਾਰਤੀ ਜਨਤਾ ਪਾਰਟੀ ਦੇ ਵਰਕਰਾਂ ਦੀ ਮੀਟਿੰਗ

ਅਜੀਤ ਡੈਸਕ 29-07-2026

ਹੁਸ਼ਿਆਰਪੁਰ, 28 ਜੁਲਾਈ (ਨਰਿੰਦਰ ਸਿੰਘ ਬੱਡਲਾ)-ਸਥਾਨਕ ਵਾਰਡ ਨੰ: 43 ‘ਚ ਭਾਰਤੀ ਜਨਤਾ ਪਾਰਟੀ ਦੇ ਵਰਕਰਾਂ ਦੀ ਮੀਟਿੰਗ ਹੋਈ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸਤੀਸ਼ ਬਾਵਾ, ਸਾਬਕਾ ਕੈਬਨਿਟ ਮੰਤਰੀ ਤੀਕਸ਼ਣ ਸੂਦ, ਸਾਬਕਾ ਮੇਅਰ ਸ਼ਿਵ ਸੂਦ, ਸੁਰੇਸ਼ ਭਾਟੀਆ, ਅਸ਼ਵਨੀ ਗੈਂਦ, ਰਾਜੀਵ ਮਹਾਜਨ, ਪੁਨੀਤ ਸ਼ਰਮਾ ਆਦਿ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ। ਰਾਜ ਕੁਮਾਰ ਆਦੀਆ ਵਲੋਂ ਕਰਵਾਈ ਗਈ ਇਸ ਮੀਟਿੰਗ ‘ਚ ਨਗਰ ਨਿਗਮ ਚੋਣਾਂ ਸਬੰਧੀ ਵਿਚਾਰਾਂ ਕੀਤੀਆਂ ਗਈਆਂ। ਇਸ ਮੌਕੇ ਤੀਕਸ਼ਣ ਸੂਦ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੋਚ ‘ਤੇ ਚੱਲਦਿਆਂ ਹਰੇਕ ਵਰਗ ਸਮੇਤ ਦਲਿਤ ਵਰਗ ਦੇ ਹਿੱਤਾਂ ਲਈ ਕੰਮ ਕੀਤਾ ਹੈ, ਜਿਸ ਸਦਕਾ ਅੱਜ ਦਲਿਤ ਭਾਈਚਾਰੇ ਵਲੋਂ ਭਾਰਤੀ ਜਨਤਾ ਪਾਰਟੀ ਦਾ ਭਾਰੀ ਸਮਰਥਨ ਕੀਤਾ ਜਾ ਰਿਹਾ ਹੈ। ਇਸ ਮੌਕੇ ਸ਼ਿਵ ਸੂਦ ਦੇ ਸਤੀਸ਼ ਬਾਵਾ ਨੇ ਕਿਹਾ ਕਿ ਆਉਣ ਵਾਲੀਆਂ 2027 ਦੀਆਂ ਚੋਣਾਂ ‘ਚ ਸੂਬੇ ‘ਚ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਬਣਨੀ ਤੈਅ ਹੈ। ਇਸ ਮੌਕੇ ਰੇਨੂੰ ਆਦੀਆ, ਰਾਹੁਲ ਆਦੀਆ, ਕਿਸ਼ੋਰ ਕੁਮਾਰ, ਅਸ਼ੋਕ ਕੁਮਾਰ, ਪੰਕਜ ਕੁਮਾਰ, ਆਸ਼ਾ ਰਾਣੀ, ਵੰਦਨਾ ਕੁਮਾਰੀ ਆਦਿ ਹਾਜ਼ਰ ਸਨ।

ਪਿਛਲੀ ਖ਼ਬਰ ਸਫ਼ਾਈ ਕਰਮਚਾਰੀਆਂ ਦੀ ਹੜਤਾਲ ਨੇ ਵਿਗਾੜੀ ਸ਼ਹਿਰ ਲੁਧਿਆਣਾ ਦੀ ਤਸਵੀਰ ਅਗਲੀ ਖ਼ਬਰ ਗਰੰਟੀਆਂ ਪੂਰੀਆਂ ਨਾ ਹੋਣ ਕਰਕੇ ਵੱਖ-ਵੱਖ ਵਿਭਾਗਾਂ ਦੇ ਮੁਲਾਜ਼ਮ ਸਰਕਾਰ ਪ੍ਰਤੀ ਰੋਸ ਪ੍ਰਗਟ ਕਰਨ ਲਈ ਸੜਕਾਂ ਤੇ ਉੱਤਰੇ -...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।