13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-07-2026

ਵਿਸ਼ਵ ਹੈਪੇਟਾਈਟਸ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਜਾਗਰੂਕਤਾ ਸੈਮੀਨਾਰ

ਅਜੀਤ ਡੈਸਕ 29-07-2026

ਹੁਸ਼ਿਆਰਪੁਰ, 28 ਜੁਲਾਈ (ਨਰਿੰਦਰ ਸਿੰਘ ਬੱਡਲਾ, ਹਰਪ੍ਰੀਤ ਕੌਰ)-ਵਿਸ਼ਵ ਹੈਪੇਟਾਈਟਸ ਦਿਵਸ ਦੇ ਮੌਕੇ ‘ਤੇ ਸਿਵਲ ਸਰਜਨ ਹੁਸ਼ਿਆਰਪੁਰ ਡਾ. ਮਨਦੀਪ ਕਮਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਿਵਲ ਹਸਪਤਾਲ ਹੁਸ਼ਿਆਰਪੁਰ ਵਿਖੇ ਜ਼ਿਲ੍ਹਾ ਪੱਧਰੀ ਹੈਪੇਟਾਈਟਸ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ। ਐੱਸ.ਐੱਮ.ਓ. ਡਾ. ਨਵਜੋਤ ਸਿੰਘ ਅਤੇ ਐੱਸ.ਐੱਮ.ਓ. ਡਾ. ਨੇਹਾ ਪਾਲ ਦੀ ਅਗਵਾਈ ਹੇਠ ਆਯੋਜਿਤ ਕੀਤੇ ਇਸ ਸੈਮੀਨਾਰ ਵਿਚ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਰਣਜੀਤ ਸਿੰਘ ਅਤੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਸੀਮਾ ਗਰਗ ਵਿਸ਼ੇਸ਼ ਤੌਰ ‘ਤੇ ਉਪਸਥਿਤ ਹੋਏ। ਸੈਮੀਨਾਰ ਵਿਚ ਜ਼ਿਲ੍ਹਾ ਐਪੀਡੀਮੀਓਲੋਜਿਸਟ ਡਾ. ਜਗਦੀਪ ਸਿੰਘ, ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਰਮਨਦੀਪ ਕੌਰ, ਬੀ.ਈ.ਈ. ਰੋਹਿਤ ਸ਼ਰਮਾ, ਸ਼ਹਿਰੀ ਖੇਤਰਾਂ ਦੇ ਮੈਡੀਕਲ ਅਫ਼ਸਰ ਡਾ. ਸ਼ਾਲਿਨੀ, ਡਾ. ਪੂਨਮ, ਏ.ਐਨ.ਐੱਮ., ਆਸ਼ਾ ਵਰਕਰਾਂ, ਸਟਾਫ਼ ਨਰਸਾਂ ਅਤੇ ਹੋਰ ਸਿਹਤ ਕਰਮਚਾਰੀਆਂ ਨੇ ਵੱਡੀ ਗਿਣਤੀ ਵਿਚ ਭਾਗ ਲਿਆ। ਜ਼ਿਲ੍ਹਾ ਐਪੀਡੀਮੀਓਲੋਜਿਸਟ ਡਾ. ਜਗਦੀਪ ਸਿੰਘ ਨੇ ਹੈਪੇਟਾਈਟਸ-ਏ, ਬੀ, ਸੀ, ਡੀ ਅਤੇ ਈ ਦੀਆਂ ਵੱਖ-ਵੱਖ ਕਿਸਮਾਂ, ਉਨ੍ਹਾਂ ਦੇ ਫੈਲਣ ਦੇ ਤਰੀਕਿਆਂ, ਲੱਛਣਾਂ, ਖ਼ਤਰੇ ਦੇ ਕਾਰਨਾਂ, ਬਚਾਅ ਦੇ ਉਪਾਵਾਂ ਅਤੇ ਸਮੇਂ ਸਿਰ ਜਾਂਚ ਦੀ ਮਹੱਤਤਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਐੱਸ.ਐੱਮ.ਓ. ਡਾ. ਨੇਹਾ ਪਾਲ ਨੇ ਹੈਪੇਟਾਈਟਸ ਦੇ ਇਲਾਜ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੱਤੀ। ਸਮਾਗਮ ਦਾ ਮੰਚ ਸੰਚਾਲਨ ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਰਮਨਦੀਪ ਕੌਰ ਨੇ ਕੀਤਾ।

ਪਿਛਲੀ ਖ਼ਬਰ ਕਾਂਗਰਸੀ ਆਗੂ ਜਸਵੀਰ ਪੁਰਖੋਵਾਲ ਨੇ ਬਰਨਾਲਾ ਪਹੁੰਚ ਸਫ਼ਾਈ ਸੇਵਕਾਂ ਦੇ ਹੱਕ ’ਚ ਮਾਰਿਆ ਹਾਅ ਦਾ ਨਾਅਰਾ ਅਗਲੀ ਖ਼ਬਰ ਗੁਰਦੁਆਰਾ ਸ਼ਹੀਦਾਂ ਫੇਰੂਮਾਨ ਵਿਖੇ ਜਪ ਤਪ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।