02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

ਵਿਧਾਇਕ ਕਰਮਵੀਰ ਸਿੰਘ ਘੁੰਮਣ ਦੇ ਯਤਨਾਂ ਸਦਕਾ ਇਲਾਕੇ ਦਾ ਹੋ ਰਿਹਾ ਵਿਕਾਸ - ਕੈਪਟਨ ਸੁਖਦੇਵ

ਘੋਗਰਾ, 1 ਅਗਸਤ (ਆਰ. ਐੱਸ.

ਕੈਪਟਨ ਸੁਖਦੇਵ ਸਿੰਘ ਨੰਬਰਦਾਰ ਕੱਤੋਵਾਲ। 02-08-2026
ਘੋਗਰਾ, 1 ਅਗਸਤ (ਆਰ. ਐੱਸ. ਸਲਾਰੀਆ)- ਵਿਧਾਨ ਸਭਾ ਹਲਕਾ ਦਸੂਹਾ ਦੇ ਪਿੰਡਾਂ ਦਾ ਵਿਕਾਸ ਹਲਕਾ ਵਿਧਾਇਕ ਕਰਮਵੀਰ ਸਿੰਘ ਘੁੰਮਣ ਦੇ ਯਤਨਾਂ ਸਦਕਾ ਕਰਵਾਇਆ ਜਾ ਰਿਹਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕੈਪਟਨ ਸੁਖਦੇਵ ਸਿੰਘ ਨੰਬਰਦਾਰ ਕੱਤੋਵਾਲ ਨੇ ਪੱਤਰਕਾਰਾਂ ਨਾਲ ਕਰਦਿਆਂ ਕਿਹਾ ਕਿ ਹਲਕੇ ਦੇ ਪਿੰਡਾਂ ਦਾ ਵਿਕਾਸ ਹਲਕਾ ਵਿਧਾਇਕ ਕਰਮਵੀਰ ਸਿੰਘ ਘੁੰਮਣ ਵਲੋਂ ਬਿਹਤਰ ਤਰੀਕੇ ਨਾਲ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਚੋਣਾਂ ਦੇ ਦੌਰਾਨ ਲੋਕਾਂ ਨਾਲ ਕੀਤੇ ਹਰੇਕ ਵਾਅਦੇ ਨੂੰ ਪੂਰਾ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਮਾਵਾਂ ਧੀਆਂ ਸਤਿਕਾਰ ਯੋਜਨਾ ਤਹਿਤ ਘਰ ਦੀ ਹਰੇਕ 18 ਸਾਲ ਤੋਂ ਵੱਧ ਉਮਰ ਵਾਲੀ ਔਰਤ ਨੂੰ 1000 ਅਤੇ ਐੱਸ.ਸੀ. ਔਰਤ ਨੂੰ 1500 ਰੁ: ਮਹੀਨਾ ਦੇਣਾ ਮਾਣ ਵਾਲੀ ਗੱਲ ਹੈ। ਹਰ ਘਰ ਨੂੰ 300 ਯੂਨਿਟ ਪ੍ਰਤੀ ਮਹੀਨਾ ਬਿਜਲੀ ਮੁਫ਼ਤ ਮੁਹੱਈਆ ਕਰਵਾਈ ਜਾ ਰਹੀ ਹੈ। ਆਟਾ ਦਾਲ ਸਕੀਮ ਤਹਿਤ ਲੋਕਾਂ ਨੂੰ ਰਾਸ਼ਨ ਕਿੱਟਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ, ਕੰਡੀ ਇਲਾਕੇ ਦੇ ਲੋਕਾਂ ਨੂੰ ਪੀਣ ਵਾਲੇ ਪਾਣੀ ਲਈ ਵਾਟਰ ਪੰਪ ਲਗਵਾਏਗਾ ਰਹੇ ਹਨ ਤਾਂ ਜੋ ਕੰਢੀ ਇਲਾਕੇ ਦੀ ਪੀਣ ਵਾਲੇ ਪਾਣੀ ਦੀ ਸਮੱਸਿਆ ਨੂੰ ਹੱਲ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਸੂਬੇ ਦੀ ਮਾਨ ਸਰਕਾਰ ਵੱਲੋਂ ਪਿੰਡਾਂ ਵਿਚ ਖੇਡ ਸਟੇਡੀਅਮ ਬਣਵਾਏ ਜਾ ਰਹੇ ਹਨ ਜਿਸ ਨਾਲ ਬੱਚਿਆਂ ਨੂੰ ਨਸ਼ਿਆਂ ਤੋਂ ਬਚਾਇਆ ਜਾ ਸਕਦਾ ਹੈ ਤੇ ਖੇਡਾਂ ਵੱਲ ਪ੍ਰੇਰਿਤ ਕੀਤਾ ਜਾ ਰਿਹਾ ਹੈ। ਕੈਪਟਨ ਸੁਖਦੇਵ ਸਿੰਘ ਨੇ ਕਿਹਾ ਕਿ ਕੰਡੀ ਇਲਾਕੇ ਦੇ ਪਿੰਡਾਂ ਨੂੰ ਜਾਣ ਵਾਲੀਆਂ ਸਾਰੀਆਂ ਸੜਕਾਂ ਰਿਪੇਅਰ ਕਰਵਾਈਆਂ ਜਾ ਰਹੀਆਂ ਹਨ ਤੇ ਨਵੀਆਂ ਬਣਵਾਈਆਂ ਜਾ ਰਹੀਆਂ ਹਨ ਤਾਂ ਜੋ ਆਉਣ ਜਾਣ ਵਾਲੇ ਕਿਸੇ ਵੀ ਵਿਅਕਤੀ ਨੂੰ ਕੋਈ ਮੁਸ਼ਕਿਲ ਪੇਸ਼ ਨਾ ਆਵੇ। ਮਾਨ ਸਰਕਾਰ ਵਲੋਂ ਪਿੰਡਾਂ ਵਿਚ ਮੁਹੱਲਾ ਕਲੀਨਿਕ ਖੋਲ੍ਹੇ ਜਾ ਰਹੇ ਹਨ ਤਾਂ ਜੋ ਹਰ ਵਿਅਕਤੀ ਆਪਣਾ ਮੁਫ਼ਤ ਵਿਚ ਇਲਾਜ ਕਰਵਾ ਸਕੇ।
ਪਿਛਲੀ ਖ਼ਬਰ ਡਬਲ ਇੰਜਣ ਦੀ ਸਰਕਾਰ ਨਾਲ ਹੀ ਪੰਜਾਬ ਦਾ ਸਰਬਪੱਖੀ ਵਿਕਾਸ ਸੰਭਵ - ਰਸ਼ਪਾਲ ਸਿੰਘ ਚਰੜ ਅਗਲੀ ਖ਼ਬਰ ਹੁਸ਼ਿਆਰਪੁਰ ’ਚ ਰੋਟਰੀ ਕਲੱਬ ਮਿਡ ਟਾਊਨ ਦਾ ਨਵਾਂ ਕੀਰਤੀਮਾਨ, 1276 ‘ਕਾਰਨੀਅਲ ਬਲਾਈਂਡ ਮਰੀਜ਼ਾਂ’ ਨੂੰ ਮਿਲੀ ਨਵੀਂ ਰੌਸ਼ਨੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।