02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

ਡਬਲ ਇੰਜਣ ਦੀ ਸਰਕਾਰ ਨਾਲ ਹੀ ਪੰਜਾਬ ਦਾ ਸਰਬਪੱਖੀ ਵਿਕਾਸ ਸੰਭਵ - ਰਸ਼ਪਾਲ ਸਿੰਘ ਚਰੜ

ਟਾਂਡਾ ਉੜਮੁੜ, 1 ਅਗਸਤ (ਭਗਵਾਨ ਸਿੰਘ ਸੈਣੀ)- ਪੰਜਾਬ ਵਿਚ ਵੱਖ-ਵੱਖ ਰਾਜਨੀਤਿਕ ਪਾਰਟੀਆਂ ਨੇ ਸਮੇਂ-ਸਮੇਂ ’ਤੇ ਸੂਬੇ ਨੂੰ ‘ਰੰਗਲਾ ਪੰਜਾਬ’ ਬਣਾਉਣ ਦੇ ਦਾਅਵੇ ਅਤੇ ਵਾਅਦੇ ਕੀਤੇ ਪਰ ਅੱਜ ਪੰਜਾਬ ਦੀ ਮੌਜੂਦਾ ਸਥਿਤੀ ਦੇਖ ਕੇ ਲੱਗਦਾ ਹੈ ਕਿ ਉਹ ਦਾਅਵੇ ਹਕੀਕਤ ਵਿਚ ਤਬਦੀਲ ਨਹੀਂ ਹੋ ਸਕੇ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਭਾਜਪਾ ਆਗੂ ਰਸ਼ਪਾਲ ਸਿੰਘ ਚਰੜ ਨੇ ‘ਅਜੀਤ’ ਨਾਲ ਗੱਲਬਾਤ ਕਰਦਿਆਂ ਕੀਤਾ।

ਰਸ਼ਪਾਲ ਸਿੰਘ ਚਰੜ 02-08-2026
ਟਾਂਡਾ ਉੜਮੁੜ, 1 ਅਗਸਤ (ਭਗਵਾਨ ਸਿੰਘ ਸੈਣੀ)- ਪੰਜਾਬ ਵਿਚ ਵੱਖ-ਵੱਖ ਰਾਜਨੀਤਿਕ ਪਾਰਟੀਆਂ ਨੇ ਸਮੇਂ-ਸਮੇਂ ’ਤੇ ਸੂਬੇ ਨੂੰ ‘ਰੰਗਲਾ ਪੰਜਾਬ’ ਬਣਾਉਣ ਦੇ ਦਾਅਵੇ ਅਤੇ ਵਾਅਦੇ ਕੀਤੇ ਪਰ ਅੱਜ ਪੰਜਾਬ ਦੀ ਮੌਜੂਦਾ ਸਥਿਤੀ ਦੇਖ ਕੇ ਲੱਗਦਾ ਹੈ ਕਿ ਉਹ ਦਾਅਵੇ ਹਕੀਕਤ ਵਿਚ ਤਬਦੀਲ ਨਹੀਂ ਹੋ ਸਕੇ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਭਾਜਪਾ ਆਗੂ ਰਸ਼ਪਾਲ ਸਿੰਘ ਚਰੜ ਨੇ ‘ਅਜੀਤ’ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਦਾ ਸਰਵਪੱਖੀ ਵਿਕਾਸ ਉਸ ਵੇਲੇ ਹੀ ਸੰਭਵ ਹੈ ਜਦੋਂ ਕੇਂਦਰ ਤੇ ਪੰਜਾਬ ਵਿਚ ਇੱਕੋ ਵਿਚਾਰਧਾਰਾ ਵਾਲੀ, ਡਬਲ ਇੰਜਨ ਦੀ ਸਰਕਾਰ ਹੋਵੇ। ਉਨ੍ਹਾਂ ਦਾਅਵਾ ਕੀਤਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ ਦੇ ਵਿਕਾਸ ਅਤੇ ਸੂਬੇ ਦੀਆਂ ਲੋੜਾਂ ਪ੍ਰਤੀ ਗੰਭੀਰ ਹਨ ਅਤੇ ਕੇਂਦਰ ਸਰਕਾਰ ਵਲੋਂ ਵਿਕਾਸ ਕਾਰਜਾਂ ਨੂੰ ਅੱਗੇ ਵਧਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਰਸ਼ਪਾਲ ਸਿੰਘ ਚਰੜ ਨੇ ਦੋਸ਼ ਲਗਾਇਆ ਕਿ ਮੌਜੂਦਾ ਪੰਜਾਬ ਸਰਕਾਰ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਵਿਚ ਅਸਫਲ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਅੱਜ ਭਾਰੀ ਕਰਜ਼ੇ ਦੇ ਬੋਝ ਹੇਠ ਦੱਬਿਆ ਹੋਇਆ ਹੈ, ਜਿਸ ਕਾਰਨ ਵਿਕਾਸ ਕਾਰਜ ਪ੍ਰਭਾਵਿਤ ਹੋ ਰਹੇ ਹਨ। ਉਨ੍ਹਾਂ ਦਾ ਕਹਿਣਾ ਸੀ ਕਿ ਪੰਜਾਬ ਨੂੰ ਆਰਥਿਕ ਤੇ ਵਿਕਾਸ ਦੇ ਰਾਹ ’ਤੇ ਅੱਗੇ ਲਿਜਾਉਣ ਲਈ ਮਜ਼ਬੂਤ ਅਤੇ ਦੂਰ-ਅੰਦੇਸ਼ ਨੀਤੀਆਂ ਦੀ ਲੋੜ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਦੇ ਭਵਿੱਖ ਨੂੰ ਧਿਆਨ ਵਿਚ ਰੱਖਦਿਆਂ ਅਜਿਹੀ ਸਰਕਾਰ ਦੀ ਚੋਣ ਕਰਨ ਜੋ ਸੂਬੇ ਦੇ ਸਰਵਪੱਖੀ ਵਿਕਾਸ, ਰੋਜ਼ਗਾਰ ਦੇ ਮੌਕੇ, ਉਦਯੋਗਾਂ ਦੇ ਵਿਸਥਾਰ ਅਤੇ ਨੌਜਵਾਨਾਂ ਦੇ ਭਵਿੱਖ ਲਈ ਠੋਸ ਕਦਮ ਚੁੱਕ ਸਕੇ।
ਪਿਛਲੀ ਖ਼ਬਰ ਵਾਤਾਵਰਨ ਦੀ ਸ਼ੁੱਧਤਾ ਲਈ ਮਜਾਰੀ ’ਚ ਨੌਜਵਾਨਾਂ ਨੇ ਵੱਖ-ਵੱਖ ਕਿਸਮ ਦੇ ਬੂਟੇ ਲਗਾਏ ਅਗਲੀ ਖ਼ਬਰ ਵਿਧਾਇਕ ਕਰਮਵੀਰ ਸਿੰਘ ਘੁੰਮਣ ਦੇ ਯਤਨਾਂ ਸਦਕਾ ਇਲਾਕੇ ਦਾ ਹੋ ਰਿਹਾ ਵਿਕਾਸ - ਕੈਪਟਨ ਸੁਖਦੇਵ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।