ਭਾਰਤੀ ਜਨਤਾ ਪਾਰਟੀ ਵਲੋਂ ਸ਼ਹੀਦ ਊਧਮ ਸਿੰਘ ਨੂੰ ਸ਼ਰਧਾਂਜਲੀ ਭੇਟ
ਹੁਸ਼ਿਆਰਪੁਰ, 1 ਅਗਸਤ (ਨਰਿੰਦਰ ਸਿੰਘ ਬੱਡਲਾ, ਹਰਪ੍ਰੀਤ ਕੌਰ)- ਭਾਰਤੀ ਜਨਤਾ ਪਾਰਟੀ ਹੁਸ਼ਿਆਰਪੁਰ ਵਲੋਂ ਜ਼ਿਲ੍ਹਾ ਪ੍ਰਧਾਨ ਸਤੀਸ਼ ਬਾਵਾ ਦੇ ਅਗਵਾਈ ’ਚ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ ’ਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਪਾਰਟੀ ਦੇ ਅਹੁਦੇਦਾਰਾਂ ਤੇ ਵਰਕਰਾਂ ਨੇ ਉਨ੍ਹਾਂ ਦੀ ਤਸਵੀਰ ’ਤੇ ਫ਼ੁਲ ਅਰਪਣ ਕਰ ਕੇ ਉਨ੍ਹਾਂ ਦੇ ਬਲੀਦਾਨ ਨੂੰ ਨਮਨ ਕੀਤਾ।
ਅਜੀਤ ਡੈਸਕ
02-08-2026