04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

ਜ਼ਿਲ੍ਹਾ ਕੈਮਿਸਟ ਐਸੋਸੀਏਸ਼ਨ ਵਲੋਂ ਵਿਧਾਇਕਾਂ ਨੂੰ ਮੰਗ ਪੱਤਰ ਦੇਣ ਦਾ ਫ਼ੈਸਲਾ

ਹੁਸ਼ਿਆਰਪੁਰ, 3 ਅਗਸਤ (ਹਰਪ੍ਰੀਤ ਕੌਰ)-ਜ਼ਿਲ੍ਹਾ ਕੈਮਿਸਟ ਐਸੋਸੀਏਸ਼ਨ ਦੇ ਪ੍ਰਧਾਨ ਰਮਨ ਕਪੂਰ ਨੇ ਦੱਸਿਆ ਕਿ ਦਵਾਈ ਕਾਰੋਬਾਰ ਨਾਲ ਸਬੰਧਤ ਪੇਸ਼ ਆ ਰਹੀਆਂ ਮੁਸ਼ਕਿਲਾਂ ਦੇ ਸਬੰਧ ਵਿਚ ਐਸੋਸੀਏਸ਼ਨ ਨੇ ਜ਼ਿਲ੍ਹੇ ਦੇ ਸਮੂਹ ਵਿਧਾਇਕਾਂ ਨੂੰ ਮੰਗ ਪੱਤਰ ਦੇਣ ਦਾ ਫ਼ੈਸਲਾ ਲਿਆ ਹੈ। ਉਨ੍ਹਾਂ ਕਿਹਾ ਕਿ ਆਨਲਾਈਨ ਦਵਾਈ ਕਾਰੋਬਾਰ ਕਾਰਨ ਸੂਬੇ ਦੇ 27 ਹਜ਼ਾਰ ਤੋਂ ਵੱਧ ਕੈਮਿਸਟਾਂ, ਉਨ੍ਹਾਂ ਦੇ ਪਰਿਵਾਰਾਂ ਤੇ ਕਰਮਚਾਰੀਆਂ ਸਾਹਮਣੇ ਦੁਕਾਨਾਂ ਬੰਦ ਹੋਣ ਦਾ ਸੰਕਟ ਖੜ੍ਹਾ ਹੋ ਗਿਆ ਹੈ।

ਅਜੀਤ ਡੈਸਕ 04-08-2026
ਹੁਸ਼ਿਆਰਪੁਰ, 3 ਅਗਸਤ (ਹਰਪ੍ਰੀਤ ਕੌਰ)-ਜ਼ਿਲ੍ਹਾ ਕੈਮਿਸਟ ਐਸੋਸੀਏਸ਼ਨ ਦੇ ਪ੍ਰਧਾਨ ਰਮਨ ਕਪੂਰ ਨੇ ਦੱਸਿਆ ਕਿ ਦਵਾਈ ਕਾਰੋਬਾਰ ਨਾਲ ਸਬੰਧਤ ਪੇਸ਼ ਆ ਰਹੀਆਂ ਮੁਸ਼ਕਿਲਾਂ ਦੇ ਸਬੰਧ ਵਿਚ ਐਸੋਸੀਏਸ਼ਨ ਨੇ ਜ਼ਿਲ੍ਹੇ ਦੇ ਸਮੂਹ ਵਿਧਾਇਕਾਂ ਨੂੰ ਮੰਗ ਪੱਤਰ ਦੇਣ ਦਾ ਫ਼ੈਸਲਾ ਲਿਆ ਹੈ। ਉਨ੍ਹਾਂ ਕਿਹਾ ਕਿ ਆਨਲਾਈਨ ਦਵਾਈ ਕਾਰੋਬਾਰ ਕਾਰਨ ਸੂਬੇ ਦੇ 27 ਹਜ਼ਾਰ ਤੋਂ ਵੱਧ ਕੈਮਿਸਟਾਂ, ਉਨ੍ਹਾਂ ਦੇ ਪਰਿਵਾਰਾਂ ਤੇ ਕਰਮਚਾਰੀਆਂ ਸਾਹਮਣੇ ਦੁਕਾਨਾਂ ਬੰਦ ਹੋਣ ਦਾ ਸੰਕਟ ਖੜ੍ਹਾ ਹੋ ਗਿਆ ਹੈ। ਰਮਨ ਕਪੂਰ ਨੇ ਕਿਹਾ ਕਿ ਕੋਵਿਡ ਕਾਲ, ਕੁਦਰਤੀ ਆਫ਼ਤਾਂ ਤੇ ਨਸ਼ਿਆਂ ਵਿਰੁੱਧ ਮੁਹਿੰਮਾਂ ਵਿਚ ਐਸੋਸੀਏਸ਼ਨ ਦੇ ਹਮੇਸ਼ਾਂ ਸਰਕਾਰ ਨੂੰ ਸਹਿਯੋਗ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕੈਮਿਸਟਾਂ ਨੂੰ ਹੁਣ ਆਨਲਾਈਨ ਦਵਾਈ ਸਪਲਾਈ ਦੀ ਸਮੱਸਿਆ ਪੇਸ਼ ਆ ਰਹੀ ਹੈ ਜਿਸ ਕਾਰਨ ਉਨ੍ਹਾਂ ਦਾ ਕਾਰੋਬਾਰ ਬੰਦ ਹੋਣ ਦੀ ਕਗਾਰ ’ਤੇ ਪਹੁੰਚ ਗਿਆ ਹੈ। ਉਨ੍ਹਾਂ ਦੱਸਿਆ ਕਿ ਜਥੇਬੰਦੀ ਨੇ ਹੁਣ ਆਪਣੇ ਕਾਰੋਬਾਰ ਨੂੰ ਬਚਾਉਣ ਲਈ ਜ਼ਿਲ੍ਹੇ ਦੇ ਸਮੂਹ ਵਿਧਾਇਕਾਂ ਨੂੰ ਮੰਗ ਪੱਤਰ ਦੇਣ ਦਾ ਫ਼ੈਸਲਾ ਲਿਆ ਹੈ।
ਪਿਛਲੀ ਖ਼ਬਰ ਸਿਟੀ ਹਸਪਤਾਲ ਹੁਸ਼ਿਆਰਪੁਰ ’ਚ ਮੁਫ਼ਤ ਜਾਂਚ ਕੈਂਪ 14 ਤੱਕ ਜਾਰੀ-ਡਾ. ਚੱਗਰ ਅਗਲੀ ਖ਼ਬਰ ਐੱਚ.ਪੀ. ਗੈਸ ਸਿਲੰਡਰ ਉਪਭੋਗਤਾ 16 ਤੱਕ ਈ-ਕੇ.ਵਾਈ.ਸੀ. ਜ਼ਰੂਰ ਕਰਵਾਉਣ-ਇੰਜ. ਸੁਖਬੀਰ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।