05-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਖ਼ਾਲਸਾ ਕਾਲਜ ਗੜ੍ਹਸ਼ੰਕਰ ਦੇ ਬੀ.ਏ. ਤੀਜੇ ਸਮੈਸਟਰ ਦੇ ਨਤੀਜੇ ਵਿਚੋਂ ਮੋਹਰੀ ਰਹੀਆਂ ਵਿਦਿਆਰਥਣਾਂ। ਖ਼ਾਲਸਾ ਕਾਲਜ ਦਾ ਬੀ.ਏ. ਤੀਜੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ

ਗੜ੍ਹਸ਼ੰਕਰ, 4 ਅਗਸਤ (ਧਾਲੀਵਾਲ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਦਾ ਬੀ. ਏ.

ਅਜੀਤ ਡੈਸਕ 05-08-2026
ਗੜ੍ਹਸ਼ੰਕਰ, 4 ਅਗਸਤ (ਧਾਲੀਵਾਲ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਦਾ ਬੀ.ਏ. ਤੀਜੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ ਹੈ। ਬੀ.ਏ. ਤੀਜੇ ਸਮੈਸਟਰ ਦੇ ਨਤੀਜੇ ਵਿਚ ਵਿਦਿਆਰਥਣ ਜਸਪ੍ਰੀਤ ਕੌਰ ਅਤੇ ਰਮਨੀਤ ਨੇ 7.58 ਸੀ.ਜੀ.ਪੀ . ਏ. ਪ੍ਰਾਪਤ ਕਰਕੇ ਸਾਂਝੇ ਤੌਰ ’ਤੇ ਪਹਿਲਾ ਸਥਾਨ, ਭਾਰਤੀ ਦੇਵੀ ਨੇ 7.46 ਸੀ.ਜੀ.ਪੀ.ਏ. ਨਾਲ ਦੂਜਾ ਸਥਾਨ ਤੇ ਕਿਰਨਜੀਤ ਕੌਰ ਨੇ 7.33 ਸੀ.ਜੀ.ਪੀ.ਏ. ਪ੍ਰਾਪਤ ਕਰਕੇ ਕਲਾਸ ਵਿਚੋਂ ਤੀਜਾ ਸਥਾਨ ਹਾਸਿਲ ਕੀਤਾ ਹੈ। ਇਸ ਸ਼ਾਨਦਾਰ ਪ੍ਰਾਪਤੀ ’ਤੇ ਕਾਲਜ ਪਿ੍ਰੰਸੀਪਲ ਡਾ. ਅਮਨਦੀਪ ਹੀਰਾ ਨੇ ਆਰਟਸ ਵਿਭਾਗ ਅਤੇ ਸਫਲ ਰਹੇ ਵਿਦਿਆਰਥੀਆਂ ਨੂੰ ਵਧਾਈ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀ ਇਹ ਸਫਲਤਾ ਉਨ੍ਹਾਂ ਦੀ ਮਿਹਨਤ, ਅਧਿਆਪਕਾਂ ਦੇ ਮਾਰਗ ਦਰਸ਼ਨ ਅਤੇ ਕਾਲਜ ਦੇ ਬਿਹਤਰ ਅਕਾਦਮਿਕ ਮਾਹੌਲ ਦਾ ਸਿੱਟਾ ਹੈ।
ਪਿਛਲੀ ਖ਼ਬਰ ਗੁਰਮਤਿ ਪ੍ਰਚਾਰ ਸੇਵਾ ਸਿਮਰਨ ਸੁਸਾਇਟੀ ਨੇ ਧਾਰਮਿਕ ਪ੍ਰੀਖਿਆ ਕਰਵਾਈ ਅਗਲੀ ਖ਼ਬਰ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਦਾ ਦੂਜਾ ਪੜਾਅ : ਜ਼ਿਲ੍ਹੇ ਦੀਆਂ 2,34,836 ਔਰਤਾਂ ਦੇ ਖਾਤਿਆਂ ’ਚ 82,30,76,...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।