05-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਡੇਂਗੂ ਤੇ ਹੋਰ ਵੈਕਟਰ ਜਨਿਤ ਬਿਮਾਰੀਆਂ ਦੀ ਰੋਕਥਾਮ ਸੰਬੰਧੀ ਜ਼ਿਲ੍ਹਾ ਪੱਧਰੀ ਅੰਤਰ-ਵਿਭਾਗੀ ਤਾਲਮੇਲ ਕਮੇਟੀ ਦੀ ਮੀਟਿੰਗ

ਹੁਸ਼ਿਆਰਪੁਰ, 4 ਅਗਸਤ (ਨਰਿੰਦਰ ਸਿੰਘ ਬੱਡਲਾ)-ਏ. ਡੀ.

ਅਜੀਤ ਡੈਸਕ 05-08-2026
ਹੁਸ਼ਿਆਰਪੁਰ, 4 ਅਗਸਤ (ਨਰਿੰਦਰ ਸਿੰਘ ਬੱਡਲਾ)-ਏ.ਡੀ.ਸੀ. (ਵਿਕਾਸ) ਦਫ਼ਤਰ ਵਿਖੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਾਕੇਸ਼ ਕੁਮਾਰ ਮੀਨਾ ਦੀ ਅਗਵਾਈ ਹੇਠ ਡੇਂਗੂ, ਮਲੇਰੀਆ ਅਤੇ ਹੋਰ ਵੈਕਟਰ ਜਨਿਤ ਬਿਮਾਰੀਆਂ ਦੀ ਰੋਕਥਾਮ ਸਬੰਧੀ ਜ਼ਿਲ੍ਹਾ ਪੱਧਰੀ ਅੰਤਰ-ਵਿਭਾਗੀ ਤਾਲਮੇਲ ਕਮੇਟੀ ਦੀ ਮੀਟਿੰਗ ਆਯੋਜਿਤ ਕੀਤੀ ਗਈ। ਮੀਟਿੰਗ ਵਿਚ ਸਿਹਤ ਵਿਭਾਗ ਦੇ ਅਧਿਕਾਰੀਆਂ ਤੋਂ ਇਲਾਵਾ ਹੋਰ ਵੱਖ-ਵੱਖ ਸਬੰਧਿਤ ਵਿਭਾਗਾਂ ਦੇ ਨੁਮਾਇੰਦਿਆਂ ਨੇ ਸ਼ਮੂਲੀਅਤ ਕੀਤੀ। ਮੀਟਿੰਗ ਦੀ ਸ਼ੁਰੂਆਤ ਦੌਰਾਨ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਜਗਦੀਪ ਸਿੰਘ ਨੇ ਡੇਂਗੂ ਦੀ ਮੌਜੂਦਾ ਸਥਿਤੀ, ਵੈਕਟਰ ਜਨਿਤ ਬਿਮਾਰੀਆਂ ਦੀ ਰੋਕਥਾਮ ਲਈ ਸਿਹਤ ਵਿਭਾਗ ਵਲੋਂ ਚਲਾਈਆਂ ਜਾ ਰਹੀਆਂ ਗਤੀਵਿਧੀਆਂ ਅਤੇ ਵੱਖ-ਵੱਖ ਵਿਭਾਗਾਂ ਦੀ ਭੂਮਿਕਾ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਡੇਂਗੂ ਦਾ ਏਡੀਜ਼ ਮੱਛਰ ਸਾਫ਼ ਅਤੇ ਖੜ੍ਹੇ ਪਾਣੀ ਵਿਚ ਪੈਦਾ ਹੁੰਦਾ ਹੈ ਅਤੇ ਲਗਭਗ ਇੱਕ ਹਫ਼ਤੇ ਵਿਚ ਆਪਣਾ ਜੀਵਨ ਚੱਕਰ ਪੂਰਾ ਕਰ ਲੈਂਦਾ ਹੈ। ਇਸ ਲਈ ਕੂਲਰਾਂ, ਗਮਲਿਆਂ, ਟਾਇਰਾਂ, ਫਰਿੱਜ ਦੀ ਪਿਛਲੀ ਟਰੇਅ, ਪਾਣੀ ਦੀਆਂ ਟੈਂਕੀਆਂ, ਨਿਰਮਾਣ ਅਧੀਨ ਥਾਵਾਂ ਅਤੇ ਹੋਰ ਪਾਣੀ ਇਕੱਠਾ ਕਰਨ ਵਾਲੇ ਭਾਂਡਿਆਂ ਦੀ ਹਫ਼ਤਾਵਾਰੀ ਜਾਂਚ ਅਤੇ ਸਫ਼ਾਈ ਬਹੁਤ ਜ਼ਰੂਰੀ ਹੈ। ਡਾ. ਜਗਦੀਪ ਸਿੰਘ ਨੇ ਦੱਸਿਆ ਕਿ ਡੇਂਗੂ ਦੀ ਪ੍ਰਭਾਵਸ਼ਾਲੀ ਰੋਕਥਾਮ ਲਈ ਸਾਰੇ ਵਿਭਾਗਾਂ ਦੀ ਸਰਗਰਮ ਭਾਗੀਦਾਰੀ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਵਿਭਾਗ ਸਕੂਲਾਂ ਵਿਚ ਸਵੇਰ ਦੀ ਸਭਾ ਦੌਰਾਨ ਡੇਂਗੂ ਸਬੰਧੀ ਜਾਗਰੂਕਤਾ ਗਤੀਵਿਧੀਆਂ ਕਰਵਾਏ ਅਤੇ ਹਰ ਸ਼ੁੱਕਰਵਾਰ ਅਧਿਆਪਕਾਂ ਦੀ ਨਿਗਰਾਨੀ ਹੇਠ ਡਰਾਈ ਡੇ ਮਨਾਇਆ ਜਾਵੇ। ਪੰਜਾਬ ਰੋਡਵੇਜ਼ ਆਪਣੇ ਬੱਸ ਅੱਡਿਆਂ ਅਤੇ ਵਰਕਸ਼ਾਪਾਂ ਵਿਚ ਪਾਣੀ ਇਕੱਠਾ ਨਾ ਹੋਣ ਦੇਵੇ, ਜਦਕਿ ਉਦਯੋਗ ਅਤੇ ਕਿਰਤ ਵਿਭਾਗ ਉਦਯੋਗਿਕ ਇਕਾਈਆਂ, ਇੱਟਾਂ ਦੇ ਭੱਠਿਆਂ ਅਤੇ ਨਿਰਮਾਣ ਅਧੀਨ ਥਾਵਾਂ ‘ਤੇ ਡੇਂਗੂ ਰੋਕਥਾਮ ਸਬੰਧੀ ਨਿਯਮਿਤ ਗਤੀਵਿਧੀਆਂ ਕਰਵਾਉਣ। ਭਾਰਤੀ ਮੈਡੀਕਲ ਐਸੋਸੀਏਸ਼ਨ (ਆਈ.ਐੱਮ.ਏ.) ਅਤੇ ਪ੍ਰਾਈਵੇਟ ਸਿਹਤ ਸੰਸਥਾਵਾਂ ਨੂੰ ਵੀ ਸ਼ੱਕੀ ਅਤੇ ਪੁਸ਼ਟੀਸ਼ੁਦਾ ਡੇਂਗੂ, ਮਲੇਰੀਆ ਅਤੇ ਹੋਰ ਵੈਕਟਰ ਜਨਿਤ ਬਿਮਾਰੀਆਂ ਦੇ ਮਰੀਜ਼ਾਂ ਦੀ ਸੂਚਨਾ ਸਮੇਂ ਸਿਰ ਸਿਹਤ ਵਿਭਾਗ ਨੂੰ ਭੇਜਣ ਲਈ ਕਿਹਾ ਗਿਆ। ਉਨ੍ਹਾਂ ਸਮੂਹ ਵਿਭਾਗਾਂ ਨੂੰ ਹਰ ਸ਼ੁੱਕਰਵਾਰ-ਡੇਂਗੂ ‘ਤੇ ਵਾਰ ਮੁਹਿੰਮ ਨੂੰ ਪੂਰੀ ਗੰਭੀਰਤਾ ਨਾਲ ਲਾਗੂ ਕਰਨ ਦੀ ਹਦਾਇਤ ਕਰਦਿਆਂ ਕਿਹਾ ਕਿ ਹਰ ਵਿਭਾਗ ਆਪਣੀਆਂ ਹਫ਼ਤਾਵਾਰੀ ਗਤੀਵਿਧੀਆਂ ਦੀ ਨਿਯਮਿਤ ਸਮੀਖਿਆ ਕਰੇ।
ਪਿਛਲੀ ਖ਼ਬਰ ਸਿੱਖਿਆ ਕ੍ਰਾਂਤੀ ਤਹਿਤ ਵਿਧਾਇਕ ਜਿੰਪਾ ਨੇ ਵਿਦਿਆਰਥੀਆਂ ਨੂੰ ਵੰਡੇ ਸਕੂਲ ਬੈਗ ਅਗਲੀ ਖ਼ਬਰ ਐੱਚ.ਪੀ. ਗੈਸ ਸਿਲੰਡਰ ਉਪਭੋਗਤਾ 16 ਤੱਕ ਈ- ਕੇ.ਵਾਈ.ਸੀ. ਕਰਵਾਉਣ-ਇੰਜ. ਭੇਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।