05-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਪਿੰਡ ਮੂਨਕ ਖ਼ੁਰਦ ਵਿਖੇ ਸਾਬਕਾ ਮੰਤਰੀ ਸੰਗਤ ਸਿੰਘ ਗਿਲਜੀਆਂ ਨੇ ਪਿੰਡ ਵਾਸੀਆਂ ਨੂੰ ਕਾਂਗਰਸ ਦੇ ਹੱਕ ਵਿਚ ਕੀਤਾ ਲਾਮਬੰਦ

ਟਾਂਡਾ ਉੜਮੁੜ, 4 ਅਗਸਤ (ਭਗਵਾਨ ਸਿੰਘ ਸੈਣੀ)- ਹਲਕਾ ਉੜਮੁੜ ਦੇ ਪਿੰਡ ਮੂਨਕ ਖ਼ੁਰਦ ਵਿਚ ਕਾਂਗਰਸ ਪਾਰਟੀ ਦੀ ਇਕ ਵਿਸ਼ੇਸ਼ ਮੀਟਿੰਗ ਕਰਵਾਈ ਗਈ, ਜਿਸ ਵਿਚ ਸਾਬਕਾ ਕੈਬਨਿਟ ਮੰਤਰੀ ਪੰਜਾਬ ਸੰਗਤ ਸਿੰਘ ਗਿਲਜੀਆਂ ਨੇ ਪਿੰਡ ਵਾਸੀਆਂ ਨਾਲ ਰੂਬਰੂ ਹੁੰਦੇ ਹੋਏ ਉਨ੍ਹਾਂ ਨੂੰ ਕਾਂਗਰਸ ਪਾਰਟੀ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਨਾਲ ਜੁੜਨ ਦਾ ਸੱਦਾ ਦਿੱਤਾ। ਇਸ ਮੌਕੇ ਜ਼ਿਲ੍ਹਾ ਕਾਂਗਰਸ ਪ੍ਰਧਾਨ ਐਡਵੋਕੇਟ ਦਲਜੀਤ ਸਿੰਘ ਗਿਲਜੀਆਂ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ।

ਪਿੰਡ ਮੂਨਕ ਖ਼ੁਰਦ ਵਿਚ ਵਰਕਰਾਂ ਨੂੰ ਲਾਮਬੰਦ ਕਰਦੇ ਹੋਏ ਸਾਬਕਾ ਮੰਤਰੀ ਸੰਗਤ ਸਿੰਘ ਗਿਲਜੀਆਂ। ਤਸਵੀਰ : ਭਗਵਾਨ ਸਿੰਘ ਸੈਣੀ 05-08-2026
ਟਾਂਡਾ ਉੜਮੁੜ, 4 ਅਗਸਤ (ਭਗਵਾਨ ਸਿੰਘ ਸੈਣੀ)- ਹਲਕਾ ਉੜਮੁੜ ਦੇ ਪਿੰਡ ਮੂਨਕ ਖ਼ੁਰਦ ਵਿਚ ਕਾਂਗਰਸ ਪਾਰਟੀ ਦੀ ਇਕ ਵਿਸ਼ੇਸ਼ ਮੀਟਿੰਗ ਕਰਵਾਈ ਗਈ, ਜਿਸ ਵਿਚ ਸਾਬਕਾ ਕੈਬਨਿਟ ਮੰਤਰੀ ਪੰਜਾਬ ਸੰਗਤ ਸਿੰਘ ਗਿਲਜੀਆਂ ਨੇ ਪਿੰਡ ਵਾਸੀਆਂ ਨਾਲ ਰੂਬਰੂ ਹੁੰਦੇ ਹੋਏ ਉਨ੍ਹਾਂ ਨੂੰ ਕਾਂਗਰਸ ਪਾਰਟੀ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਨਾਲ ਜੁੜਨ ਦਾ ਸੱਦਾ ਦਿੱਤਾ। ਇਸ ਮੌਕੇ ਜ਼ਿਲ੍ਹਾ ਕਾਂਗਰਸ ਪ੍ਰਧਾਨ ਐਡਵੋਕੇਟ ਦਲਜੀਤ ਸਿੰਘ ਗਿਲਜੀਆਂ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ। ਸਾਬਕਾ ਮੰਤਰੀ ਸੰਗਤ ਸਿੰਘ ਗਿਲਜੀਆਂ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਲੋਕ ਹਿਤਾਂ ਅਤੇ ਵਿਕਾਸ ਦੀ ਰਾਜਨੀਤੀ ਕਰਦੀ ਆਈ ਹੈ। ਉਨ੍ਹਾਂ ਕਿਹਾ ਕਿ ਦੇਸ਼ ਅਤੇ ਪੰਜਾਬ ਦੀ ਤਰੱਕੀ ਲਈ ਲੋਕਾਂ ਨੂੰ ਮੁੜ ਕਾਂਗਰਸ ਦੀ ਵਿਚਾਰਧਾਰਾ ਨਾਲ ਜੁੜਨਾ ਸਮੇਂ ਦੀ ਲੋੜ ਹੈ। ਉਨ੍ਹਾਂ ਪਿੰਡ ਵਾਸੀਆਂ ਨੂੰ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਅਤੇ ਆਉਣ ਵਾਲੇ ਸਮੇਂ ਵਿਚ ਕਾਂਗਰਸ ਦੇ ਹੱਕ ਵਿਚ ਇੱਕਜੁੱਟ ਹੋਣ ਦੀ ਅਪੀਲ ਕੀਤੀ। ਉਨ੍ਹਾਂ ਪੰਜਾਬ ਦੀ ਮੌਜੂਦਾ ਸਰਕਾਰ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਸਰਕਾਰ ਹਰ ਮੋਰਚੇ ’ਤੇ ਲੋਕਾਂ ਦੀਆਂ ਉਮੀਦਾਂ ’ਤੇ ਖਰੀ ਉੱਤਰਨ ਵਿਚ ਅਸਫਲ ਰਹੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਸੂਬੇ ਵਿਚ ਕਿਸਾਨ, ਮਜ਼ਦੂਰ, ਮੁਲਾਜ਼ਮ, ਪੈਨਸ਼ਨਰ, ਵਪਾਰੀ, ਨੌਜਵਾਨ ਅਤੇ ਆਮ ਵਰਗ ਸਰਕਾਰ ਦੀਆਂ ਨੀਤੀਆਂ ਕਾਰਨ ਪ੍ਰੇਸ਼ਾਨ ਹਨ। ਉਨ੍ਹਾਂ ਕਿਹਾ ਕਿ ਮਹਿੰਗਾਈ, ਬੇਰੁਜ਼ਗਾਰੀ ਅਤੇ ਵਿਕਾਸ ਕਾਰਜਾਂ ਵਿਚ ਆਈ ਰੁਕਾਵਟ ਕਾਰਨ ਲੋਕਾਂ ਵਿਚ ਨਿਰਾਸ਼ਾ ਦਾ ਮਾਹੌਲ ਹੈ। ਗਿਲਜੀਆਂ ਨੇ ਕਿਹਾ ਕਿ ਸਰਕਾਰੀ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਆਪਣਾ ਡੀ.ਏ. ਅਤੇ ਹੋਰ ਜਾਇਜ਼ ਹੱਕ ਪ੍ਰਾਪਤ ਕਰਨ ਲਈ ਮਾਣਯੋਗ ਅਦਾਲਤਾਂ ਦਾ ਦਰਵਾਜ਼ਾ ਖੜਕਾਉਣਾ ਪੈ ਰਿਹਾ ਹੈ, ਜੋ ਸਰਕਾਰ ਦੀ ਨਾਕਾਮੀ ਦਾ ਸਪਸ਼ਟ ਪ੍ਰਮਾਣ ਹੈ ਤੇ ਸਰਕਾਰ ਅਜੇ ਵੀ ਅਦਾਲਤ ਦੇ ਹੁਕਮਾਂ ਨੂੰ ਲਾਗੂ ਕਰਨ ਵਿਚ ਦੇਰੀ ਕਰਕੇ ਮੁਲਾਜ਼ਮਾਂ ਦੇ ਹਿਤਾਂ ਦਾ ਘਾਣ ਕਰਨ ਦੇ ਨਾਪਾਕ ਮਨਸੂਬੇ ਘੜ ਰਹੀ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦੇ ਵਾਅਦੇ ਪੂਰੇ ਨਹੀਂ ਹੋਏ, ਜਿਸ ਕਾਰਨ ਪੜ੍ਹੇ-ਲਿਖੇ ਬੇਰੁਜ਼ਗਾਰ ਰੁਜ਼ਗਾਰ ਦੀ ਭਾਲ ਵਿਚ ਦਰ-ਦਰ ਦੀਆਂ ਠੋਕਰਾਂ ਖਾਣ ਲਈ ਮਜਬੂਰ ਹਨ। ਇਸ ਮੌਕੇ ਜ਼ਿਲ੍ਹਾ ਕਾਂਗਰਸ ਪ੍ਰਧਾਨ ਐਡਵੋਕੇਟ ਦਲਜੀਤ ਸਿੰਘ ਗਿਲਜੀਆਂ ਨੇ ਵੀ ਪਾਰਟੀ ਵਰਕਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਪਿੰਡ-ਪਿੰਡ ਅਤੇ ਘਰ-ਘਰ ਜਾ ਕੇ ਕਾਂਗਰਸ ਪਾਰਟੀ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਤੇ ਸੰਗਠਨ ਨੂੰ ਹੋਰ ਮਜ਼ਬੂਤ ਬਣਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰਨ। ਉਨ੍ਹਾਂ ਕਿਹਾ ਕਿ ਪਾਰਟੀ ਦਾ ਹਰ ਵਰਕਰ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਉਨ੍ਹਾਂ ਦੇ ਨਾਲ ਖੜ੍ਹਾ ਹੈ। ਮੀਟਿੰਗ ਦੌਰਾਨ ਪਿੰਡ ਵਾਸੀਆਂ ਨੇ ਵੀ ਆਪਣੇ ਇਲਾਕੇ ਨਾਲ ਸਬੰਧਿਤ ਵੱਖ-ਵੱਖ ਮੁੱਦੇ ਆਗੂਆਂ ਦੇ ਧਿਆਨ ਵਿਚ ਲਿਆਂਦੇ, ਜਿਨ੍ਹਾਂ ਦੇ ਹੱਲ ਲਈ ਹਰ ਸੰਭਵ ਯਤਨ ਕਰਨ ਦਾ ਭਰੋਸਾ ਦਿੱਤਾ ਗਿਆ। ਇਸ ਮੌਕੇ ਤਲਵਿੰਦਰ ਸਿੰਘ ਸਵੀਟਾ , ਹਰਪ੍ਰੀਤ ਸਿੰਘ ਮੈਂਬਰ ਪੰਚਾਇਤ, ਜਤਿੰਦਰ ਸਿੰਘ ਲਾਡੀ, ਤਜਿੰਦਰ ਸਿੰਘ ਲਾਡੀ, ਸੁਰਜੀਤ ਸਿੰਘ, ਗੁਰਵੀਰ ਸਿੰਘ ਰਿੰਕੂ ਯੂਥ ਪ੍ਰਧਾਨ, ਧਰਮ ਸਿੰਘ, ਗੁਰਮੀਤ ਸਿੰਘ, ਮਿੰਟੂ ਭਾਜੀ, ਡਾ. ਅਜੇ ਕੁਮਾਰ, ਚਰਨਜੀਤ ਸਿੰਘ, ਕੁਲਦੀਪ ਸਿੰਘ, ਸੁਖਵਿੰਦਰ ਸਿੰਘ ਸੁੱਖਾ, ਬਾਬਾ ਨੰਦ ਸਿੰਘ,ਨੰਬਰਦਾਰ ਹਰਦਿਆਲ ਸਿੰਘ, ਪ੍ਰਕਾਸ਼ ਸਿੰਘ, ਅਮਰੀਕ ਸਿੰਘ, ਬੂਟਾ ਸਿੰਘ, ਪਰਮਿੰਦਰ ਕੌਰ, ਬਲਾਕ ਸੰਮਤੀ ਮੈਂਬਰ ਅਮਰਜੀਤ ਕੌਰ, ਬੀਬੀ ਪਰਮਜੀਤ ਕੌਰ, ਕੈਪਟਨ ਕਰਮ ਸਿੰਘ, ਹਰਨਾਮ ਸਿੰਘ, ਜਗੀਰ ਸਿੰਘ, ਚਾਨਣ ਸਿੰਘ, ਦਿਆਲ ਸਿੰਘ, ਕਮਲਪ੍ਰੀਤ ਸਿੰਘ, ਗੁਰਜਿੰਦਰ ਸਿੰਘ, ਹਰਦੀਪ ਸਿੰਘ, ਸੋਢੀ, ਭਜਨ ਸਿੰਘ ਫ਼ੌਜੀ ਆਦਿ ਮੌਜੂਦ ਸਨ।
ਪਿਛਲੀ ਖ਼ਬਰ ਜ਼ਿਲ੍ਹਾ ਯੋਗਾ ਚੈਂਪੀਅਨਸ਼ਿਪ ‘ਚ ਕਾਂਸੀ ਦਾ ਤਗਮਾ ਜੇਤੂ ਸਨਮਾਨਿਤ ਹੋਣ ਮੌਕੇ ਪ੍ਰਬੰਧਕਾਂ ਨਾਲ। ਜ਼ਿਲ੍ਹਾ ਯੋਗਾ ਚੈਂਪੀਅਨਸ਼ਿਪ... ਅਗਲੀ ਖ਼ਬਰ ਨੌਜਵਾਨ ਨੂੰ ਆਤਮਹੱਤਿਆ ਲਈ ਮਜਬੂਰ ਕਰਨ ਦੇ ਦੋਸ਼ ’ਚ ਟਰੈਵਲ ਏਜੰਟ ਨਾਮਜ਼ਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।