05-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਅੰਬਾਲਾ ਜੱਟਾਂ ਸਕੂਲ ਦੇ ਖਿਡਾਰੀਆਂ ਨੇ ਖੇਡਾਂ ’ਚ ਮਾਰੀਆਂ ਮੱਲਾਂ

ਦਸੂਹਾ, 4 ਅਗਸਤ (ਭੁੱਲਰ)- ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਅੰਬਾਲਾ ਜੱਟਾਂ ਨੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸ੍ਰੀਮਤੀ ਹਰਜਿੰਦਰ ਕੌਰ ਅਤੇ ਜਗਜੀਤ ਸਿੰਘ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਦੀ ਰਹਿਨੁਮਾਈ ਹੇਠ 70 ਵੀਆਂ ਜ਼ੋਨਲ ਸਕੂਲ ਖੇਡਾਂ ਵਿਚ ਭਾਗ ਲਿਆ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡਾ ਕੁਲਦੀਪ ਸਿੰਘ ਮਿਨਹਾਸ ਨੇ ਦੱਸਿਆ ਕਿ ਟਾਂਡਾ 2 ਜ਼ੋਨਲ ਖੇਡਾਂ ਵਿਚ ਰੱਸਾ ਕੱਸੀ ’ਚ ਮੁੰਡੇ ਅਤੇ ਕੁੜੀਆਂ ਦੇ ਪੰਜ ਖੇਡ ਵਰਗਾਂ ਦੇ ਵਿਚ ਭਾਗ ਲਿਆ।

ਅਜੀਤ ਡੈਸਕ 05-08-2026
ਦਸੂਹਾ, 4 ਅਗਸਤ (ਭੁੱਲਰ)- ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਅੰਬਾਲਾ ਜੱਟਾਂ ਨੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸ੍ਰੀਮਤੀ ਹਰਜਿੰਦਰ ਕੌਰ ਅਤੇ ਜਗਜੀਤ ਸਿੰਘ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਦੀ ਰਹਿਨੁਮਾਈ ਹੇਠ 70 ਵੀਆਂ ਜ਼ੋਨਲ ਸਕੂਲ ਖੇਡਾਂ ਵਿਚ ਭਾਗ ਲਿਆ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡਾ ਕੁਲਦੀਪ ਸਿੰਘ ਮਿਨਹਾਸ ਨੇ ਦੱਸਿਆ ਕਿ ਟਾਂਡਾ 2 ਜ਼ੋਨਲ ਖੇਡਾਂ ਵਿਚ ਰੱਸਾ ਕੱਸੀ ’ਚ ਮੁੰਡੇ ਅਤੇ ਕੁੜੀਆਂ ਦੇ ਪੰਜ ਖੇਡ ਵਰਗਾਂ ਦੇ ਵਿਚ ਭਾਗ ਲਿਆ। ਜਿਸ ਵਿਚ ਲੜਕੀਆਂ ਦੇ ਵਰਗ ਚ ਅੰਡਰ 14, 17 ਪਹਿਲਾ ਸਥਾਨ ਅਤੇ 19 ’ਚ ਦੂਸਰਾ ਸਥਾਨ ਹਾਸਿਲ ਕੀਤਾ। ਲੜਕਿਆ ਦੇ ਵਿਚ ਅੰਡਰ 17 ਅਤੇ 19 ’ਚ ਪਹਿਲਾ ਸਥਾਨ ਹਾਸਲ ਕਰਨ ਵਿਚ ਕਾਮਯਾਬ ਰਿਹਾ। ਲੜਕੀਆਂ ਦੇ 14 ਫਾਈਨਲ ਮੁਕਾਬਲੇ ’ਚ ਸ. ਸ. ਸ. ਸ. ਮੁਰਾਦਪੁਰ ਨਾਰਿਅਲ, 17 ਫਾਈਨਲ ਮੁਕਾਬਲੇ ’ਚ ਬਾਬਾ ਬੁੱਢਾ ਜੀ ਪਬਲਿਕ ਸਕੂਲ ਕੰਧਾਲਾ ਜੱਟਾਂ ਨੇ ਫਸਵੇਂ ਮੁਕਾਬਲੇ ਵਿਚ ਹਰਾ ਕੇ ਪਹਿਲਾ ਸਥਾਨ ਅਤੇ ਮੁੰਡਿਆਂ ਦੇ ਅੰਡਰ 17 ਚ ਫਾਈਨਲ ਮੁਕਾਬਲੇ ’ਚ ਬਾਬਾ ਬੁੱਢਾ ਜੀ ਪਬਲਿਕ ਸਕੂਲ ਕੰਧਾਲਾ ਜੱਟਾਂ ਅਤੇ 19 ’ਚ ਪਬਲਿਕ ਖ਼ਾਲਸਾ ਸਕੂਲ ਕੰਧਾਲਾ ਨੂੰ ਹਰਾ ਕੇ ਪਹਿਲਾ ਸਥਾਨ ਹਾਸਲ ਕੀਤਾ। ਉਨ੍ਹਾਂ ਜੇਤੂ ਖਿਡਾਰੀਆਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਚੰਗੇਰੇ ਭਵਿੱਖ ਦੀ ਕਾਮਨਾ ਕੀਤੀ ਇਸ ਮੌਕੇ ਹੋਰ ਵੀ ਸ਼ਖ਼ਸੀਅਤਾਂ ਹਾਜ਼ਰ ਸਨ।
ਪਿਛਲੀ ਖ਼ਬਰ ਪੰਜਾਬ ਪੈਨਸ਼ਨਰਜ਼ ਯੂਨੀਅਨ ਦੀ ਮੀਟਿੰਗ ਅਗਲੀ ਖ਼ਬਰ ਹਾਈ ਕੋਰਟ ਵਲੋਂ ਮਲਾਜ਼ਮਾਂ ਦੇ ਹੱਕ ’ਚ ਫੈਸਲਾ ਸ਼ਲਾਘਾਯੋਗ - ਮਾ. ਕੁਲਦੀਪ ਸਿੰਘ ਮਸੀਤੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।