05-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਪੰਜਾਬ ਪੈਨਸ਼ਨਰਜ਼ ਯੂਨੀਅਨ ਦੀ ਮੀਟਿੰਗ

ਹੁਸ਼ਿਆਰਪੁਰ, 4 ਅਗਸਤ (ਨਰਿੰਦਰ ਸਿੰਘ ਬੱਡਲਾ)-ਪੰਜਾਬ ਪੈਨਸ਼ਨਰਜ਼ ਯੂਨੀਅਨ ਹੁਸ਼ਿਆਰਪੁਰ ਦੀ ਮੀਟਿੰਗ ਉਂਕਾਰ ਸਿੰਘ ਪ੍ਰਧਾਨ ਦੀ ਅਗਵਾਈ ਹੇਠ ਪਾਰਟੀ ਦਫ਼ਤਰ ਵਿਖੇ ਹੋਈ। ਮੀਟਿੰਗ ਵਿਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ.

ਅਜੀਤ ਡੈਸਕ 05-08-2026
ਹੁਸ਼ਿਆਰਪੁਰ, 4 ਅਗਸਤ (ਨਰਿੰਦਰ ਸਿੰਘ ਬੱਡਲਾ)-ਪੰਜਾਬ ਪੈਨਸ਼ਨਰਜ਼ ਯੂਨੀਅਨ ਹੁਸ਼ਿਆਰਪੁਰ ਦੀ ਮੀਟਿੰਗ ਉਂਕਾਰ ਸਿੰਘ ਪ੍ਰਧਾਨ ਦੀ ਅਗਵਾਈ ਹੇਠ ਪਾਰਟੀ ਦਫ਼ਤਰ ਵਿਖੇ ਹੋਈ। ਮੀਟਿੰਗ ਵਿਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ.ਏ. ਦੇ ਕੇਸ ‘ਚ ਕੀਤੇ ਫ਼ੈਸਲੇ ਨੂੰ ਮੁਲਾਜ਼ਮਾਂ ਦੀ ਇਤਿਹਾਸਕ ਜਿੱਤ ਕਰਾਰ ਦਿੱਤਾ ਗਿਆ। ਯੂਨੀਅਨ ਆਗੂਆਂ ਨੇ ਕਿਹਾ ਕਿ ਹੁਣ ਪੰਜਾਬ ਸਰਕਾਰ ਨੂੰ ਇਸ ਫ਼ੈਸਲੇ ਅਨੁਸਾਰ ਤੁਰੰਤ ਡੀ.ਏ. ਅਤੇ ਬਕਾਇਆ ਦੇਣਾ ਚਾਹੀਦਾ ਹੈ। ਇਸ ਮੌਕੇ ਫ਼ੈਸਲਾ ਕੀਤਾ ਗਿਆ ਕਿ 7 ਅਗਸਤ ਨੂੰ ਮੁਹਾਲੀ ਸੈਕਟਰ-39 ਦਾਣਾ ਮੰਡੀ ‘ਚ ਮੁਲਾਜ਼ਮ ਅਤੇ ਪੈਨਸ਼ਨਰਜ਼ ਜੁਆਇੰਟ ਫ਼ਰੰਟ ਦੀ ਹੋ ਰਹੀ ਮਹਾਂ ਰੈਲੀ ‘ਚ ਪੰਜਾਬ ਪੈਨਸ਼ਨਰਜ਼ ਯੂਨੀਅਨ ਵਲੋਂ ਹੁਸ਼ਿਆਰਪੁਰ ਤੋਂ ਵੱਡੀ ਗਿਣਤੀ ‘ਚ ਪੈਨਸ਼ਨਰਜ਼ ਹਿੱਸਾ ਲੈਣਗੇ। ਇਸ ਮੌਕੇ ਅਮਰੀਕ ਸਿੰਘ, ਕੁਲਦੀਪ ਸਿੰਘ, ਬਿੱਕਰ ਸਿੰਘ, ਦਵਿੰਦਰ ਸਿੰਘ, ਜਗਜੀਤ ਸਿੰਘ ਜੱਗੀ, ਕਿਸ਼ਨ ਦਾਸ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਸਮਾਜ ਸੇਵੀ ਸੰਸਥਾਵਾਂ ਵਲੋਂ ਸਿਵਲ ਹਸਪਤਾਲ ਗੜ੍ਹਸ਼ੰਕਰ ਨੂੰ ਏਅਰ ਕੰਡੀਸ਼ਨਰ ਭੇਟ ਅਗਲੀ ਖ਼ਬਰ ਅੰਬਾਲਾ ਜੱਟਾਂ ਸਕੂਲ ਦੇ ਖਿਡਾਰੀਆਂ ਨੇ ਖੇਡਾਂ ’ਚ ਮਾਰੀਆਂ ਮੱਲਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।