06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਪੰਜਾਬ ਰੋਡਵੇਜ਼ ਦੇ ਮਨਿਸਟਰੀਅਲ ਕਾਮਿਆਂ ਵਲੋਂ 2 ਰੋਜ਼ਾ ਕਲਮਛੋੜ/ਕੰਪਿਊਟਰ ਬੰਦ ਹੜਤਾਲ ਸ਼ੁਰੂ

ਹੁਸ਼ਿਆਰਪੁਰ, 5 ਅਗਸਤ (ਨਰਿੰਦਰ ਸਿੰਘ ਬੱਡਲਾ/ਹਰਪ੍ਰੀਤ ਕੌਰ)- ਪੰਜਾਬ ਸਟੇਟ ਮਨਿਸਟਰੀਅਲ ਸਟਾਫ਼ ਯੂਨੀਅਨ ਵਲੋਂ ਲੰਮੇ ਸਮੇਂ ਤੋਂ ਲਟਕਦੀਆਂ ਹੱਕੀ ਮੰਗਾਂ ਦੀ ਪੂਰਤੀ ਲਈ ਵਿੱਢੇ ਸੰਘਰਸ਼ ਤਹਿਤ ਅੱਜ ਪੰਜਾਬ ਰੋਡਵੇਜ਼ ਹੁਸ਼ਿਆਰਪੁਰ ਡਿਪੂ ਦੇ ਸਮੂਹ ਮਨਿਸਟਰੀਅਲ ਕਾਮਿਆਂ ਵਲੋਂ ਦੋ ਰੋਜ਼ਾ ਕਲਮਛੋੜ/ਕੰਪਿਊਟਰ ਬੰਦ ਹੜਤਾਲ ਸ਼ੁਰੂ ਕੀਤੀ ਗਈ। ਇਸ ਮੌਕੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਸਮੂਹ ਕਾਮਿਆਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇ, ਡੀ.

ਕਲਮਛੋੜ/ਕੰਪਿਊਟਰ ਬੰਦ ਹੜਤਾਲ ਦੌਰਾਨ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਪੰਜਾਬ ਰੋਡਵੇਜ਼ ਹੁਸ਼ਿਆਰਪੁਰ ਦਫ਼ਤਰ ਦੇ ਮਨਿਸਟਰੀਅਲ ਕਾਮੇ। ਤਸਵੀਰ : ਹਮਸ਼ਾਇਨ ਸਟੂਡੀਓ 06-08-2026
ਹੁਸ਼ਿਆਰਪੁਰ, 5 ਅਗਸਤ (ਨਰਿੰਦਰ ਸਿੰਘ ਬੱਡਲਾ/ਹਰਪ੍ਰੀਤ ਕੌਰ)- ਪੰਜਾਬ ਸਟੇਟ ਮਨਿਸਟਰੀਅਲ ਸਟਾਫ਼ ਯੂਨੀਅਨ ਵਲੋਂ ਲੰਮੇ ਸਮੇਂ ਤੋਂ ਲਟਕਦੀਆਂ ਹੱਕੀ ਮੰਗਾਂ ਦੀ ਪੂਰਤੀ ਲਈ ਵਿੱਢੇ ਸੰਘਰਸ਼ ਤਹਿਤ ਅੱਜ ਪੰਜਾਬ ਰੋਡਵੇਜ਼ ਹੁਸ਼ਿਆਰਪੁਰ ਡਿਪੂ ਦੇ ਸਮੂਹ ਮਨਿਸਟਰੀਅਲ ਕਾਮਿਆਂ ਵਲੋਂ ਦੋ ਰੋਜ਼ਾ ਕਲਮਛੋੜ/ਕੰਪਿਊਟਰ ਬੰਦ ਹੜਤਾਲ ਸ਼ੁਰੂ ਕੀਤੀ ਗਈ। ਇਸ ਮੌਕੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਸਮੂਹ ਕਾਮਿਆਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇ, ਡੀ.ਏ. ਦਾ ਬਕਾਇਆ ਜਾਰੀ ਕੀਤਾ ਜਾਵੇ, ਆਊਟ ਸੋਰਸ ਕਾਮੇ ਪੱਕੇ ਕੀਤੇ ਜਾਣ, 15-01-2015 ਤੇ 17-7-2020 ਦੇ ਪੱਤਰ ਤੁਰੰਤ ਰੱਦ ਕੀਤੇ ਜਾਣ, ਕਰਮਚਾਰੀਆਂ ਦੀ ਏ.ਸੀ.ਪੀ. ਸਕੀਮ ਬਹਾਲ ਕੀਤੀ ਜਾਵੇ, 200 ਰੁਪਏ ਡਿਵੈਲਪਮੈਂਟ ਟੈਕਸ ਵਾਪਸ ਲਿਆ ਜਾਵੇ ਆਦਿ ਸਮੇਤ ਹੋਰਨਾਂ ਮੰਗਾਂ ਦਾ ਹੱਲ ਕੀਤਾ ਜਾਵੇ। ਆਗੂਆਂ ਨੇ ਦੱਸਿਆ ਕਿ ਸੈਂਟਰ ਬਾਡੀ ਵਲੋਂ ਉਲੀਕੇ ਪ੍ਰੋਗਰਾਮ ਤਹਿਤ ਸਮੂਹ ਮੁਲਾਜ਼ਮ 7 ਅਗਸਤ ਨੂੰ ਸਮੂਹਿਕ ਛੁੱਟੀ ਲੈ ਕੇ ਸਰਕਾਰ ਖ਼ਿਲਾਫ਼ ਚੰਡੀਗੜ੍ਹ ਵਿਖੇ ਕੀਤੀ ਜਾਣ ਵਾਲੀ ਮਹਾਂ ਰੈਲੀ ‘ਚ ਸ਼ਾਮਿਲ ਹੋਣਗੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਗੁਰਪਾਲ ਕੌਰ ਸੁਪਰਡੈਂਟ, ਰਵਿੰਦਰ ਪਾਲ ਚੇਅਰਮੈਨ, ਰਾਜੇਸ਼ ਕੁਮਾਰ ਸਟੈਨੋ, ਸੁਰਜੀਤ ਸਿੰਘ ਜਨਰਲ ਸਕੱਤਰ, ਸਤਪਾਲ ਸਿੰਘ ਨਵਾਂਸ਼ਹਿਰ, ਪਰਮਜੀਤ ਕਜਲਾ ਤੇ ਸੰਦੀਪ ਕੁਮਾਰ ਆਡੀਟਰ, ਸੁਰਿੰਦਰ ਸਿੰਘ ਨਾਜ਼ਰ, ਰਣਜੀਤ ਕੌਰ, ਸੁਰਿੰਦਰ ਕੁਮਾਰ ਕੈਸ਼ੀਅਰ, ਕੁਲਦੀਪ ਸਿੰਘ, ਕੁਲਵਿੰਦਰ ਸਿੰਘ, ਹਰਪ੍ਰੀਤ ਕੌਰ, ਹਰਜੀਤ ਕੌਰ, ਧਰਮਿੰਦਰ ਸਿੰਘ ਆਦਿ ਸਮੇਤ ਹੋਰ ਮੁਲਾਜ਼ਮ ਹਾਜ਼ਰ ਸਨ।
ਪਿਛਲੀ ਖ਼ਬਰ ਰਮੇਸ਼ ਕੱਕੜ, ਵਿਨੋਦ ਬੱਤਾ, ਜਤਿੰਦਰ ਕੁਮਾਰ ਰਿੰਕਾ, ਅਤੁੱਲ ਢਾਂਡਾ। ਅਗਲੀ ਖ਼ਬਰ ਅੱਡਾ ਝੁੰਗੀਆਂ ’ਚ ਲੱਗ ਰਹੇ ਟ੍ਰੈਫਿਕ ਜਾਮ ਨੇ ਰਾਹਗੀਰਾਂ ਦਾ ਜਿਊਣਾ ਕੀਤਾ ਮੁਹਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।