07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-08-2026

ਬੁਲਟ ਮੋਟਰਸਾਈਕਲ ਤੇ ਈ-ਰਿਕਸ਼ਾ ਦੀ ਟੱਕਰ ਵਿਚ ਈ-ਰਿਕਸ਼ਾ ਚਾਲਕ ਗੰਭੀਰ ਜ਼ਖਮੀ

ਘੋਗਰਾ, 6 ਅਗਸਤ (ਆਰ. ਐੱਸ.

ਅਜੀਤ ਡੈਸਕ 07-08-2026
ਘੋਗਰਾ, 6 ਅਗਸਤ (ਆਰ.ਐੱਸ. ਸਲਾਰੀਆ)- ਦਸੂਹਾ-ਹਾਜੀਪੁਰ ਰੋਡ ’ਤੇ ਪੈਂਦੇ ਅੱਡਾ ਘੋਗਰਾ ਦੇ ਨਜ਼ਦੀਕ ਸੈਲਰ ਮੋੜ ਤੇ ਬੁਲਟ ਮੋਟਰਸਾਈਕਲ ਤੇ ਈ-ਰਿਕਸ਼ਾ ਦੀ ਟੱਕਰ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਬੁਲਟ ਮੋਟਰਸਾਈਕਲ ਪੀ.ਬੀ 07 ਬੀ. ਐੱਚ. 5293 ਜੋ ਕਿ ਤੇਜ਼ ਰਫ਼ਤਾਰ ਨਾਲ ਦਸੂਹਾ ਤੋਂ ਹਾਜੀਪੁਰ ਸਾਈਡ ਨੂੰ ਜਾ ਰਿਹਾ ਸੀ ਤਾਂ ਸਾਹਮਣੇ ਤੋਂ ਆ ਰਹੇ ਈ-ਰਿਕਸ਼ਾ ਦੇ ਨਾਲ ਦੋਹਾਂ ਦੇ ਵਿਚਕਾਰ ਟੱਕਰ ਹੋ ਗਈ ਟੱਕਰ ਇਨ੍ਹੀਂ ਜ਼ਬਰਦਸਤ ਸੀ ਕਿ ਬੁਲਟ ਮੋਟਰਸਾਈਕਲ ਬੁਰੀ ਤਰ੍ਹਾਂ ਨਾਲ ਨੁਕਸਾਨਿਆ ਗਿਆ ਤੇ ਈ-ਰਿਕਸ਼ਾ ਨੰਬਰ ਪੀ.ਬੀ 07 ਸੀ. ਐਲ. 6637 ਜਿਸ ਨੂੰ ਚਾਲਕ ਮਨੀਰ ਮਸੀਹ ਵਾਸੀ ਪਿੰਡ ਘੋਗਰਾ ਚਲਾ ਰਿਹਾ ਸੀ ਗੰਭੀਰ ਜ਼ਖਮੀ ਹੋ ਗਿਆ ਜਿਸ ਨੂੰ ਲੋਕਾਂ ਦੀ ਮਦਦ ਦੇ ਨਾਲ ਸਿਵਲ ਹਸਪਤਾਲ ਦਸੂਹਾ ਪਹੁੰਚਾਇਆ ਗਿਆ ਜਿੱਥੇ ਉਸ ਦੀ ਹਾਲਤ ਗੰਭੀਰ ਦੇਖਦਿਆਂ ਉਸ ਨੂੰ ਜਲੰਧਰ ਵਿਖੇ ਰੈਫ਼ਰ ਕਰ ਦਿੱਤਾ ਗਿਆ।
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਅ) ਨੇ ਗੁਰਨਾਮ ਸਿੰਘ ਸਿੰਗੜੀਵਾਲਾ ਨੂੰ ਹਲਕਾ ਗੜ੍ਹਸ਼ੰਕਰ ਤੋਂ ਉਮੀਦਵਾਰ ਐਲਾਨਿਆ ਅਗਲੀ ਖ਼ਬਰ ਦੁਸਹਿਰਾ ਗਰਾਊਂਡ ’ਚ ਹੋ ਰਹੀ ਨਾਜਾਇਜ਼ ਉਸਾਰੀ ਨੂੰ ਰੋਕਣ ਦੀ ਪੁਲਿਸ ਕੋਲੋਂ ਮੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।