07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-08-2026

ਸ਼੍ਰੋਮਣੀ ਅਕਾਲੀ ਦਲ (ਅ) ਨੇ ਗੁਰਨਾਮ ਸਿੰਘ ਸਿੰਗੜੀਵਾਲਾ ਨੂੰ ਹਲਕਾ ਗੜ੍ਹਸ਼ੰਕਰ ਤੋਂ ਉਮੀਦਵਾਰ ਐਲਾਨਿਆ

ਹੁਸ਼ਿਆਰਪੁਰ 6 ਅਗਸਤ (ਨਰਿੰਦਰ ਸਿੰਘ ਬੱਡਲਾ)- ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵਲੋਂ ਪੰਜਾਬ ਅਸੈਂਬਲੀ ਦੀਆਂ ਚੋਣਾਂ ਲਈ ਵੱਖ-ਵੱਖ ਹਲਕਿਆਂ ਤੋਂ 20 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਗਈ ਹੈ, ਪਾਰਟੀ ਦੇ ਪਾਰਲੀਮੈਂਟਰੀ ਬੋਰਡ ਦੀ ਹੋਈ ਮੀਟਿੰਗ ਵਿਚ ਇਨ੍ਹਾਂ ਉਮੀਦਵਾਰਾਂ ਦੇ ਨਾਵਾਂ ਨੂੰ ਪ੍ਰਵਾਨਗੀ ਦਿੱਤੀ ਗਈ ਹੈ। ਇਹ ਜਾਣਕਾਰੀ ਦਿੰਦਿਆਂ ਪਾਰਲੀਮੈਂਟਰੀ ਬੋਰਡ ਤੇ ਸੈਕਟਰੀ ਗੁਰਜੰਟ ਸਿੰਘ ਕੱਟੂ ਨੇ ਦੱਸਿਆ ਕਿ ਵੱਖ-ਵੱਖ ਹਲਕਿਆਂ ਤੋਂ 20 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਗਿਆ ਹੈ ਜਿਨ੍ਹਾਂ ‘ਚ ਪਾਰਟੀ ਦੇ ਜ਼ਿਲ੍ਹਾ ਹੁਸ਼ਿਆਰਪੁਰ ਦੇ ਪ੍ਰਧਾਨ ਗੁਰਨਾਮ ਸਿੰਘ ਸਿੰਗੜੀਵਾਲਾ ਨੂੰ ਵਿਧਾਨ ਸਭਾ ਹਲਕਾ ਗੜ੍ਹਸ਼ੰਕਰ ਤੋਂ ਪਾਰਟੀ ਉਮੀਦਵਾਰ ਐਲਾਨ ਦਿੱਤਾ ਗਿਆ ਹੈ।

ਗੁਰਨਾਮ ਸਿੰਘ ਸਿੰਗੜੀਵਾਲਾ 07-08-2026
ਹੁਸ਼ਿਆਰਪੁਰ 6 ਅਗਸਤ (ਨਰਿੰਦਰ ਸਿੰਘ ਬੱਡਲਾ)- ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵਲੋਂ ਪੰਜਾਬ ਅਸੈਂਬਲੀ ਦੀਆਂ ਚੋਣਾਂ ਲਈ ਵੱਖ-ਵੱਖ ਹਲਕਿਆਂ ਤੋਂ 20 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਗਈ ਹੈ, ਪਾਰਟੀ ਦੇ ਪਾਰਲੀਮੈਂਟਰੀ ਬੋਰਡ ਦੀ ਹੋਈ ਮੀਟਿੰਗ ਵਿਚ ਇਨ੍ਹਾਂ ਉਮੀਦਵਾਰਾਂ ਦੇ ਨਾਵਾਂ ਨੂੰ ਪ੍ਰਵਾਨਗੀ ਦਿੱਤੀ ਗਈ ਹੈ। ਇਹ ਜਾਣਕਾਰੀ ਦਿੰਦਿਆਂ ਪਾਰਲੀਮੈਂਟਰੀ ਬੋਰਡ ਤੇ ਸੈਕਟਰੀ ਗੁਰਜੰਟ ਸਿੰਘ ਕੱਟੂ ਨੇ ਦੱਸਿਆ ਕਿ ਵੱਖ-ਵੱਖ ਹਲਕਿਆਂ ਤੋਂ 20 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਗਿਆ ਹੈ ਜਿਨ੍ਹਾਂ ‘ਚ ਪਾਰਟੀ ਦੇ ਜ਼ਿਲ੍ਹਾ ਹੁਸ਼ਿਆਰਪੁਰ ਦੇ ਪ੍ਰਧਾਨ ਗੁਰਨਾਮ ਸਿੰਘ ਸਿੰਗੜੀਵਾਲਾ ਨੂੰ ਵਿਧਾਨ ਸਭਾ ਹਲਕਾ ਗੜ੍ਹਸ਼ੰਕਰ ਤੋਂ ਪਾਰਟੀ ਉਮੀਦਵਾਰ ਐਲਾਨ ਦਿੱਤਾ ਗਿਆ ਹੈ। ਇਸ ਸਮੇਂ ਗੁਰਨਾਮ ਸਿੰਘ ਸਿੰਗੜੀਵਾਲਾ ਨੇ ਪਾਰਟੀ ਪ੍ਰਧਾਨ ਸਿਮਰਨਜੀਤ ਸਿੰਘ ਮਾਨ, ਕਾਰਜਕਾਰੀ ਪ੍ਰਧਾਨ ਈਮਾਨ ਸਿੰਘ ਮਾਨ, ਡਾਕਟਰ ਹਰਜਿੰਦਰ ਸਿੰਘ ਜੱਖੂ ਅਤੇ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਪਾਰਟੀ ਨੀਤੀਆਂ ਅਨੁਸਾਰ ਸਿੱਖ ਕੌਮ ਤੇ ਪੰਜਾਬ ਦੇ ਹੱਕਾਂ ਲਈ ਦ੍ਰਿੜਤਾ ਨਾਲ ਆਵਾਜ਼ ਬੁਲੰਦ ਕਰਦੇ ਹੋਏ ਪੰਜਾਬ ਵਿਚ ਸਰਬੱਤ ਦੇ ਭਲੇ ਦੀ ਵਿਵਸਥਾ ਪੈਦਾ ਕਰਨ ਲਈ ਗੜ੍ਹਸ਼ੰਕਰ ਵਿਧਾਨ ਸਭਾ ਹਲਕੇ ਦੀ ਸੰਗਤ ਨੂੰ ਲਾਮਬੰਦ ਕਰਨਗੇ। ਇਸ ਮੌਕੇ ਗੁਰਨਾਮ ਸਿੰਘ ਸਿੰਗੜੀਵਾਲਾ ਨੂੰ ਉਮੀਦਵਾਰ ਐਲਾਨਣ ਦਾ ਗੁਰਦੀਪ ਸਿੰਘ ਖੁਣ ਖੁਣ, ਸੰਦੀਪ ਸਿੰਘ ਖਾਲਸਾ ਟਾਂਡਾ, ਮਹਿਤਾਬ ਸਿੰਘ ਹੁੰਦਲ, ਪਰਮਿੰਦਰ ਸਿੰਘ ਮਕੇਰੀਆਂ, ਪਰਮਜੀਤ ਸਿੰਘ ਮੇਗੋਵਾਲ ਦੁਆਬਾ, ਸਤਨਾਮ ਸਿੰਘ ਧਾਮੀਆਂ, ਸੁਖਦੇਵ ਸਿੰਘ ਮਿਰਚਾਂ ਵਾਲੇ, ਰਣਜੀਤ ਸਿੰਘ ਸ਼ਾਹਪੁਰ, ਗੁਰਵਿੰਦਰ ਸਿੰਘ ਮਿਆਣੀ, ਮਨਜਿੰਦਰ ਸਿੰਘ ਜੌਹਲ, ਅਮਨਦੀਪ ਸਿੰਘ ਜੌਹਲ, ਜਗਦੀਸ਼ ਸਿੰਘ ਚੱਬੇਵਾਲ, ਕੁਲਬੀਰ ਸਿੰਘ ਮੌਜੀਪੁਰ, ਪਰਮਜੀਤ ਸਿੰਘ ਮਿੰਟੂ, ਸਤਵੰਤ ਸਿੰਘ ਮੁਰਾਦਪੁਰ, ਲੰਬੜਦਾਰ ਮਨਜੀਤ ਸਿੰਘ, ਲਾਭ ਸਿੰਘ ਨਸਰਾਲਾ, ਗੁਰਮੁਖ ਸਿੰਘ ਸੋਢੀ ਜੀਵਨ ਪੁਰ ਜਟਾਂ, ਲੰਬੜਦਾਰ ਪਿਸ਼ੌਰਾ ਸਿੰਘ ਆਦਿ ਨੇ ਸਵਾਗਤ ਕੀਤਾ।
ਪਿਛਲੀ ਖ਼ਬਰ ਐੱਚ.ਪੀ. ਗੈਸ ਸਿਲੰਡਰ ਉਪਭੋਗਤਾ 16 ਤੱਕ ਈ-ਕੇ.ਵਾਈ.ਸੀ. ਜ਼ਰੂਰ ਕਰਵਾਉਣ-ਮੈਡਮ ਸ਼ੋਭਾ ਰਾਣੀ ਅਗਲੀ ਖ਼ਬਰ ਬੁਲਟ ਮੋਟਰਸਾਈਕਲ ਤੇ ਈ-ਰਿਕਸ਼ਾ ਦੀ ਟੱਕਰ ਵਿਚ ਈ-ਰਿਕਸ਼ਾ ਚਾਲਕ ਗੰਭੀਰ ਜ਼ਖਮੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।