07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-08-2026

ਸ਼ੂਟਿੰਗ ਮੁਕਾਬਲੇ ’ਚ ਜਿੱਤਿਆ ਸੋਨ ਤਗਮਾ

ਦਸੂਹਾ, 6 ਅਗਸਤ (ਕੌਸ਼ਲ)- ਗੁਰੂ ਤੇਗ਼ ਬਹਾਦਰ ਖ਼ਾਲਸਾ ਸੀਨੀ. ਸੈਕੰ.

ਅਜੀਤ ਡੈਸਕ 07-08-2026
ਦਸੂਹਾ, 6 ਅਗਸਤ (ਕੌਸ਼ਲ)- ਗੁਰੂ ਤੇਗ਼ ਬਹਾਦਰ ਖ਼ਾਲਸਾ ਸੀਨੀ. ਸੈਕੰ. ਪਬਲਿਕ ਸਕੂਲ, ਦਸੂਹਾ ਦੇ ਪ੍ਰਿੰਸੀਪਲ ਡਾ.ਸੁਰਜੀਤ ਕੌਰ ਬਾਜਵਾ ਦੀ ਸਰਪ੍ਰਸਤੀ ਹੇਠ ਅਤੇ ਸਕੂਲ ਖੇਡ ਵਿਭਾਗ ਦੇ ਇੰਚਾਰਜ ਹਰਨਾਮ ਸਿੰਘ ਦੀ ਅਗਵਾਈ ਵਿਚ ਸਕੂਲ ਦੀ 9ਵੀਂ ਕਲਾਸ ਦੀ ਵਿਦਿਆਰਥਣ ਮਾਹੀ ਅਰੋੜਾ ਨੇ ਆਰਮੀ ਸਕੂਲ, ਉੱਚੀ ਬੱਸੀ, ਦਸੂਹਾ ਵਿਖੇ ਹੋਏ ਨਿਸ਼ਾਨੇਬਾਜ਼ੀ (ਸ਼ੂਟਿੰਗ) ਮੁਕਾਬਲੇ ਵਿਚ ਭਾਗ ਲੈਂਦੇ ਹੋਏ ਪਹਿਲਾ ਸਥਾਨ ਹਾਸਿਲ ਕੀਤਾ ਅਤੇ ਗੋਲਡ ਮੈਡਲ ਹਾਸਿਲ ਕਰਕੇ ਆਪਣਾ, ਮਾਪਿਆਂ ਅਤੇ ਸਕੂਲ ਦਾ ਨਾਮ ਰੌਸ਼ਨ ਕੀਤਾ। ਇਸ ਮੌਕੇ ਸੰਸਥਾ ਦੇ ਮੈਨੇਜਿੰਗ ਕਮੇਟੀ ਦੇ ਪ੍ਰਧਾਨ ਜਸਬੀਰ ਸਿੰਘ ਰੰਧਾਵਾ, ਉਪ ਪ੍ਰਧਾਨ ਅਜਮੇਰਪਾਲ ਸਿੰਘ ਘੁੰਮਣ, ਮੈਨੇਜਰ ਗੁਰਪ੍ਰੀਤ ਸਿੰਘ ਚੀਮਾ, ਡਿਪਟੀ ਮੈਨੇਜਰ ਦੀਪਗਗਨ ਸਿੰਘ ਗਿੱਲ, ਸੈਕਟਰੀ ਭੁਪਿੰਦਰ ਸਿੰਘ ਰੰਧਾਵਾ, ਜੁਆਇੰਟ ਸੈਕਟਰੀ ਮਹਿੰਦਰ ਸਿੰਘ, ਪ੍ਰਿੰਸੀਪਲ ਡਾ. ਸੁਰਜੀਤ ਕੌਰ ਬਾਜਵਾ ਅਤੇ ਸਮੂਹ ਸਟਾਫ਼ ਵਲੋਂ ਇਸ ਵਡਮੁੱਲੀ ਪ੍ਰਾਪਤੀ ਲਈ ਖਿਡਾਰਨ ਮਾਹੀ ਅਰੋੜਾ ਅਤੇ ਉਸ ਦੇ ਮਾਪਿਆਂ ਨੂੰ ਮੁਬਾਰਕਬਾਦ ਦਿੱਤੀ।
ਪਿਛਲੀ ਖ਼ਬਰ ਗੜ੍ਹਸ਼ੰਕਰ ’ਚ ਭਾਜਪਾ ਦੇ ਦਫ਼ਤਰ ਦਾ ਉਦਘਾਟਨ ਅਗਲੀ ਖ਼ਬਰ ਯੁਵਕ ਸੇਵਾਵਾਂ ਕਲੱਬ ਭੱਟੀਆਂ ਨੇ ਵਿਸ਼ਵ ਪ੍ਰਸਿੱਧ ਹਿਮਾਟੋਲੋਜਿਸਟ ਪ੍ਰੋਫੈਸਰ ਡਾ. ਐਨਾ ਬੋਬਾਨ ਨੂੰ ਸਨਮਾਨਿਤ ਕੀਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।