ਸ਼ਹੀਦ ਬਾਬਾ ਬੇਅੰਤ ਸਿੰਘ ਦੀ ਯਾਦ ‘ਚ ਬਰਸੀ ਸਮਾਗਮ 22 ਨੂੰ
ਗੜ੍ਹਸ਼ੰਕਰ, 6 ਅਗਸਤ (ਧਾਲੀਵਾਲ)- ਗੁਰਦੁਆਰਾ ਸ਼ਹੀਦਾਂ ਸਿੰਘਾਂ, ਬੰਗਾ ਰੋਡ ਪਿੰਡ ਚੌਹੜਾ-ਡਘਾਮ ਵਿਖੇ ਸ਼ਹੀਦ ਬਾਬਾ ਬੇਅੰਤ ਸਿੰਘ ਦੀ ਯਾਦ ਵਿਚ ਬਰਸੀ ਸਮਾਗਮ 22 ਅਗਸਤ ਨੂੰ ਕਰਵਾਇਆ ਜਾ ਰਿਹਾ ਹੈ। ਗੁਰੂ ਘਰ ਦੇ ਮੁੱਖ ਸੇਵਾਦਾਰ ਜਥੇਦਾਰ ਸਵਰਨਜੀਤ ਸਿੰਘ ਮੁਖੀ ਮਿਸਲ ਸ਼ਹੀਦਾਂ ਤਰਨਾ ਦਲ ਦੋਆਬਾ ਨੇ ਦੱਸਿਆ ਕਿ ਬਰਸੀ ਸਮਾਗਮ ਸਬੰਧੀ 20 ਅਗਸਤ ਨੂੰ ਅਖੰਡ ਪਾਠ ਸਾਹਿਬ ਆਰੰਭ ਹੋਣਗੇ ਤੇ 22 ਅਗਸਤ ਨੂੰ ਭੋਗ ਉਪਰੰਤ ਦੀਵਾਨ ਸਜਾਏ ਜਾਣਗੇ।
ਅਜੀਤ ਡੈਸਕ
07-08-2026