ਅੰਮ੍ਰਿਤ ਸਾਗਰ ਮਿੱਤਲ ਸਮਾਜ ਸੇਵਾ ਤੇ ਰੁਜ਼ਗਾਰ ਪੈਦਾ ਕਰਨ ਦੇ ਖੇਤਰ ’ਚ ਨਿਭਾਅ ਰਹੇ ਹਨ ਅਹਿਮ ਭੂਮਿਕਾ- ਖੰਨਾ
ਹੁਸ਼ਿਆਰਪੁਰ, 6 ਅਗਸਤ (ਨਰਿੰਦਰ ਸਿੰਘ ਬੱਡਲਾ)- ਸਾਬਕਾ ਸੰਸਦ ਮੈਂਬਰ ਅਵਿਨਾਸ਼ ਰਾਏ ਖੰਨਾ ਨੇ ਅੰਤਰਰਾਸ਼ਟਰੀ ਟਰੈਕਟਰ ਨਿਰਮਾਤਾ ਸੋਨਾਲੀਕਾ ਗਰੁੱਪ ਦੇ ਵਾਇਸ ਚੇਅਰਮੈਨ ਅੰਮ੍ਰਿਤ ਸਾਗਰ ਮਿੱਤਲ ਨੂੰ ਉਨ੍ਹਾਂ ਦੇ ਜਨਮ ਦਿਨ ‘ਤੇ ਗੁਲਦਸਤਾ ਭੇਟ ਕਰਕੇ ਸ਼ੁੱਭਕਾਮਨਾਵਾਂ ਦਿੱਤੀਆਂ। ਇਸ ਮੌਕੇ ਖੰਨਾ ਨੇ ਕਿਹਾ ਕਿ ਅੰਮਿਤ ਸਾਗਰ ਮਿੱਤਲ ਦੀ ਅਗਵਾਈ ‘ਚ ਸੋਨਾਲੀਕਾ ਗਰੁੱਪ ਨੇ ਨਾ ਸਿਰਫ਼ ਖੇਤੀ ਮਸ਼ੀਨੀਕਰਨ ਦੇ ਖੇਤਰ ‘ਚ ਦੇਸ਼ ਦਾ ਮਾਣ ਵਧਾਇਆ ਹੈ, ਸਗੋਂ ਲੱਖਾਂ ਕਿਸਾਨਾਂ ਦਾ ਭਰੋਸਾ ਵੀ ਹਾਸਲ ਕੀਤਾ ਹੈ।
ਜ
ਜਨਮ ਦਿਨ ਮੌਕੇ ਸੋਨਾਲੀਕਾ ਗਰੁੱਪ ਦੇ ਵਾਈਸ ਚੇਅਰਮੈਨ ਅੰਮ੍ਰਿਤ ਸਾਗਰ ਮਿੱਤਲ ਨੂੰ ਗੁਲਦਸਤਾ ਭੇਟ ਕਰਕੇ ਸ਼ੁੱਭਕਾਮਨਾਵਾਂ ਦਿੰਦੇ ਹੋਏ ਸਾਬਕਾ ਸੰਸਦ ਮੈਂਬਰ ਅਵਿਨਾਸ਼ ਰਾਏ ਖੰਨਾ।
07-08-2026
ਹੁਸ਼ਿਆਰਪੁਰ, 6 ਅਗਸਤ (ਨਰਿੰਦਰ ਸਿੰਘ ਬੱਡਲਾ)- ਸਾਬਕਾ ਸੰਸਦ ਮੈਂਬਰ ਅਵਿਨਾਸ਼ ਰਾਏ ਖੰਨਾ ਨੇ ਅੰਤਰਰਾਸ਼ਟਰੀ ਟਰੈਕਟਰ ਨਿਰਮਾਤਾ ਸੋਨਾਲੀਕਾ ਗਰੁੱਪ ਦੇ ਵਾਇਸ ਚੇਅਰਮੈਨ ਅੰਮ੍ਰਿਤ ਸਾਗਰ ਮਿੱਤਲ ਨੂੰ ਉਨ੍ਹਾਂ ਦੇ ਜਨਮ ਦਿਨ ‘ਤੇ ਗੁਲਦਸਤਾ ਭੇਟ ਕਰਕੇ ਸ਼ੁੱਭਕਾਮਨਾਵਾਂ ਦਿੱਤੀਆਂ। ਇਸ ਮੌਕੇ ਖੰਨਾ ਨੇ ਕਿਹਾ ਕਿ ਅੰਮਿਤ ਸਾਗਰ ਮਿੱਤਲ ਦੀ ਅਗਵਾਈ ‘ਚ ਸੋਨਾਲੀਕਾ ਗਰੁੱਪ ਨੇ ਨਾ ਸਿਰਫ਼ ਖੇਤੀ ਮਸ਼ੀਨੀਕਰਨ ਦੇ ਖੇਤਰ ‘ਚ ਦੇਸ਼ ਦਾ ਮਾਣ ਵਧਾਇਆ ਹੈ, ਸਗੋਂ ਲੱਖਾਂ ਕਿਸਾਨਾਂ ਦਾ ਭਰੋਸਾ ਵੀ ਹਾਸਲ ਕੀਤਾ ਹੈ। ਉਨ੍ਹਾਂ ਕਿਹਾ ਕਿ ਉਦਯੋਗ ਵਿਚ ਆਪਣੀ ਸ਼ਾਨਦਾਰ ਕਾਰਜਸ਼ੈਲੀ ਦੇ ਨਾਲ-ਨਾਲ ਸਮਾਜ ਸੇਵਾ ਤੇ ਰੁਜ਼ਗਾਰ ਸਿਰਜਣ ਦੇ ਖੇਤਰ ਵਿਚ ਸੋਨਾਲੀਕਾ ਗਰੁੱਪ ਦਾ ਯੋਗਦਾਨ ਬਹੁਤ ਹੀ ਸ਼ਲਾਘਾਯੋਗ ਹੈ। ਖੰਨਾ ਨੇ ਕਿਹਾ ਕਿ ਕਿਸੇ ਵੀ ਦੇਸ਼ ਦੀ ਆਰਥਿਕ ਤਰੱਕੀ ਵਿਚ ਉਦਯੋਗਾਂ ਦੀ ਅਹਿਮ ਭੂਮਿਕਾ ਹੁੰਦੀ ਹੈ ਤੇ ਸੋਨਾਲੀਕਾ ਗਰੁੱਪ ਨੇ ਆਪਣੀ ਨਵੀਨਤਾ, ਗੁਣਵੱਤਾ ਤੇ ਸਮਾਜਿਕ ਜ਼ਿੰਮੇਵਾਰੀ ਰਾਹੀਂ ਦੇਸ਼ ਦੇ ਉਦਯੋਗਿਕ ਵਿਕਾਸ ਨੂੰ ਇਕ ਨਵੀਂ ਦਿਸ਼ਾ ਦਿੱਤੀ ਹੈ। ਉਨ੍ਹਾਂ ਭਰੋਸਾ ਪ੍ਰਗਟਾਇਆ ਕਿ ਅੰਮ੍ਰਿਤ ਸਾਗਰ ਮਿੱਤਲ ਦੀ ਯੋਗ ਅਗਵਾਈ ਹੇਠ ਇਹ ਗਰੁੱਪ ਭਵਿੱਖ ਵਿਚ ਵੀ ਕਿਸਾਨਾਂ ਦੇ ਹਿੱਤਾਂ, ਨੌਜਵਾਨਾਂ ਦੇ ਰੁਜ਼ਗਾਰ ਤੇ ਸਮਾਜ ਭਲਾਈ ਦੇ ਕੰਮਾਂ ਵਿਚ ਮੋਹਰੀ ਭੂਮਿਕਾ ਨਿਭਾਉਂਦਾ ਰਹੇਗਾ। ਉਨ੍ਹਾਂ ਅੰਮ੍ਰਿਤ ਸਾਗਰ ਮਿੱਤਲ ਦੀ ਚੰਗੀ ਸਿਹਤ, ਲੰਬੀ ਉਮਰ ਅਤੇ ਉੱਜਵਲ ਭਵਿੱਖ ਦੀ ਕਾਮਨਾ ਕੀਤਾ।