07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-08-2026

ਡੀ.ਏ.ਵੀ. ਸੀਨੀਅਰ ਸੈਕੰਡਰੀ ਸਕੂਲ ਦੀ ਬਾਸਕਟਬਾਲ ਟੀਮ ਨੇ ਪਹਿਲਾ ਸਥਾਨ ਪ੍ਰਾਪਤ ਕਰਕੇ ਆਪਣੀ ਜਿੱਤ ਦੀ ਪਰੰਪਰਾ ਬਰਕਰਾਰ ਰੱਖੀ

ਦਸੂਹਾ, 6 ਜੁਲਾਈ (ਕੌਸ਼ਲ)- ਜ਼ੋਨਲ ਮੁਕਾਬਲਿਆਂ ਵਿਚ ਡੀ. ਏ.

ਅਜੀਤ ਡੈਸਕ 07-08-2026
ਦਸੂਹਾ, 6 ਜੁਲਾਈ (ਕੌਸ਼ਲ)- ਜ਼ੋਨਲ ਮੁਕਾਬਲਿਆਂ ਵਿਚ ਡੀ.ਏ.ਵੀ. ਸੀਨੀਅਰ ਸੈਕੰਡਰੀ ਸਕੂਲ ਦਸੂਹਾ ਦੀ ਜਿੱਤ ਬਰਕਰਾਰ ਰਹੀ। ਜ਼ੋਨਲ ਪੱਧਰੀ ਮੁਕਾਬਲੇ ਜੋ ਕਿ ਪੰਚਾਇਤ ਸੰਮਤੀ ਸਟੇਡੀਅਮ ਦਸੂਹਾ ਵਿਚ ਹੋਈਆਂ ਜਿਸ ਵਿਚ ਬਾਸਕਟਬਾਲ ਅੰਡਰ 17 ਲੜਕਿਆਂ ਨੇ ਵੱਖ-ਵੱਖ ਟੀਮਾਂ ਨੂੰ ਹਰਾ ਕੇ ਪਹਿਲਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਹੀ ਬਾਸਕਟਬਾਲ ਅੰਡਰ 14 ਲੜਕਿਆਂ ਨੇ ਜ਼ੋਨਲ ਪੱਧਰੀ ਮੁਕਾਬਲਿਆਂ ਵਿਚ ਦੂਜੇ ਸਥਾਨ ’ਤੇ ਰਹਿ ਕੇ ਵੱਡੀ ਜਿੱਤ ਪ੍ਰਾਪਤ ਕੀਤੀ। ਇਸੇ ਤਰ੍ਹਾਂ ਹੀ ਕ੍ਰਿਕਟ ਅੰਡਰ 17 ਲੜਕਿਆਂ ਨੇ ਜ਼ੋਨਲ ਪੱਧਰ ਮੁਕਾਬਲਿਆਂ ਵਿਚ ਦੂਜਾ ਸਥਾਨ ਪ੍ਰਾਪਤ ਕੀਤਾ। ਮੈਨੇਜਰ ਵਿਜੇ ਕੁਮਾਰ ਬੱਸੀ ਐਡਵੋਕੇਟ ਨੇ ਕਿਹਾ ਕਿ ਖੇਡਾਂ ਜਿੱਥੇ ਸਾਡਾ ਸਰੀਰਕ ਵਿਕਾਸ ਕਰਦੀਆਂ ਹਨ ਉੱਥੇ ਸਾਡਾ ਉੱਚ ਪੱਧਰੀ ਮਾਨਸਿਕ ਵਿਕਾਸ ਵੀ ਕਰਦੀਆਂ ਹਨ। ਉਨ੍ਹਾਂ ਨੇ ਸਮੂਹ ਵਿਦਿਆਰਥੀਆਂ, ਖਿਡਾਰੀਆਂ, ਸਮੂਹ ਸਟਾਫ਼ ਤੇ ਕੋਚਾਂ ਨੂੰ ਵਧਾਈ ਦਿੱਤੀ। ਸਵਤੰਤਰ ਕੁਮਾਰ ਚੋਪੜਾ ਤੇ ਸੈਕਟਰੀ ਓਂਕਾਰ ਨਾਥ ਰਲਹਣ ਵਲੋਂ ਵੀ ਵਿਦਿਆਰਥੀਆਂ ਦੀ ਹੌਸਲਾ ਅਫਜ਼ਾਈ ਕੀਤੀ ਗਈ। ਪ੍ਰਿੰਸੀਪਲ ਰਜੇਸ਼ ਗੁਪਤਾ ਨੇ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਜੇਕਰ ਅਸੀਂ ਭਵਿੱਖ ਵਿਚ ਉੱਚੇ ਅਹੁਦਿਆਂ ’ਤੇ ਜਾਣਾ ਹੈ ਤਾਂ ਸਾਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿਚ ਵੀ ਭਾਗ ਲੈਣਾ ਚਾਹੀਦਾ ਹੈ। ਇਸ ਮੌਕੇ ਕੋਚ ਸਤਜੀਤ ਸਿੰਘ, ਕੋਚ ਅਜੇ ਬਲਗਣ, ਧਰਮਿੰਦਰ ਸਿੰਘ ਜਲੋਟਾ, ਕੁਲਦੀਪ ਕੁਮਾਰ, ਸੁਮਿਤ ਚੋਪੜਾ, ਅਵਤਾਰ ਸਿੰਘ, ਕੁਲਦੀਪ ਸਿੰਘ, ਗੁਰਪ੍ਰੀਤ ਕੌਰ, ਹਰਪ੍ਰੀਤ ਸਿੰਘ, ਹਰਪ੍ਰੀਤ ਕੌਰ , ਸਮੂਹ ਵਿਦਿਆਰਥੀ ਤੇ ਸਮੂਹ ਸਟਾਫ਼ ਹਾਜ਼ਰ ਸਨ।
ਪਿਛਲੀ ਖ਼ਬਰ ਮੰਗਾਂ ਨੂੰ ਲੈ ਕੇ ਪੈਨਸ਼ਨਰ ਐਸੋਸੀਏਸ਼ਨ ਮੰਡਲ ਗੜ੍ਹਸ਼ੰਕਰ ਵਲੋਂ ਮੀਟਿੰਗ ਅਗਲੀ ਖ਼ਬਰ ਐਲੀਮੈਂਟਰੀ ਕਾਡਰ ਦੀਆਂ ਤਰੱਕੀਆਂ ਤੇ ਹੋਰ ਵਿਭਾਗੀ ਮੰਗਾਂ ਸੰਬੰਧੀ ਫੈਡਰੇਸ਼ਨ ਦਾ ਵਫ਼ਦ ਡੀ.ਪੀ.ਆਈ. ਐਲੀਮੈਂਟਰੀ ਨੂੰ ਮਿਲਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।