06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-08-2026

ਪ੍ਰਾਈਵੇਟ ਕੰਪਨੀ ਦੀ ਠੱਗੀ ਦਾ ਸ਼ਿਕਾਰ ਹੋਏ ਲੋਕਾਂ ਵਲੋਂ ਇਨਸਾਫ਼ ਦੀ ਮੰਗ

ਹੁਸ਼ਿਆਰਪੁਰ, 6 ਅਗਸਤ (ਹਰਪ੍ਰੀਤ ਕੌਰ)- ਇਕ ਪ੍ਰਾਈਵੇਟ ਲਿਮਿਟਡ ਕੰਪਨੀ ਦੀ ਧੋਖਾਧੜੀ ਦੇ ਸ਼ਿਕਾਰ ਹੋਏ ਹੁਸ਼ਿਆਰਪੁਰ ਅਤੇ ਨਾਲ ਲੱਗਦੇ ਇਲਾਕਿਆਂ ਦੇ ਵੱਡੀ ਗਿਣਤੀ ਵਿਚ ਲੋਕਾਂ ਨੇ ਸਾਬਕਾ ਸੰਸਦ ਮੈਂਬਰ ਤੇ ਬਸਪਾ ਦੇ ਸੂਬਾ ਪ੍ਰਧਾਨ ਅਵਤਾਰ ਸਿੰਘ ਕਰੀਮਪੁਰੀ ਨਾਲ ਮੁਲਾਕਾਤ ਕੀਤੀ ਤੇ ਹੋਈ ਠੱਗੀ ਬਾਰੇ ਜਾਣੂ ਕਰਵਾਇਆ । ਇਸ ਸਬੰਧੀ ਜਾਣਕਾਰੀ ਦਿੰਦਿਆਂ ਬਸਪਾ ਜ਼ਿਲ੍ਹਾ ਇੰਚਾਰਜ ਐਡਵੋਕੇਟ ਪਲਵਿੰਦਰ ਮਾਨਾ ਨੇ ਦੱਸਿਆ ਕਿ ਪੀੜਤ ਲੋਕਾਂ ਦੀ ਗੱਲ ਸੁਣਨ ਉਪਰੰਤ ਕਰੀਮਪੁਰੀ ਨੇ ਡੀ.

ਅਜੀਤ ਡੈਸਕ 07-08-2026
ਹੁਸ਼ਿਆਰਪੁਰ, 6 ਅਗਸਤ (ਹਰਪ੍ਰੀਤ ਕੌਰ)- ਇਕ ਪ੍ਰਾਈਵੇਟ ਲਿਮਿਟਡ ਕੰਪਨੀ ਦੀ ਧੋਖਾਧੜੀ ਦੇ ਸ਼ਿਕਾਰ ਹੋਏ ਹੁਸ਼ਿਆਰਪੁਰ ਅਤੇ ਨਾਲ ਲੱਗਦੇ ਇਲਾਕਿਆਂ ਦੇ ਵੱਡੀ ਗਿਣਤੀ ਵਿਚ ਲੋਕਾਂ ਨੇ ਸਾਬਕਾ ਸੰਸਦ ਮੈਂਬਰ ਤੇ ਬਸਪਾ ਦੇ ਸੂਬਾ ਪ੍ਰਧਾਨ ਅਵਤਾਰ ਸਿੰਘ ਕਰੀਮਪੁਰੀ ਨਾਲ ਮੁਲਾਕਾਤ ਕੀਤੀ ਤੇ ਹੋਈ ਠੱਗੀ ਬਾਰੇ ਜਾਣੂ ਕਰਵਾਇਆ । ਇਸ ਸਬੰਧੀ ਜਾਣਕਾਰੀ ਦਿੰਦਿਆਂ ਬਸਪਾ ਜ਼ਿਲ੍ਹਾ ਇੰਚਾਰਜ ਐਡਵੋਕੇਟ ਪਲਵਿੰਦਰ ਮਾਨਾ ਨੇ ਦੱਸਿਆ ਕਿ ਪੀੜਤ ਲੋਕਾਂ ਦੀ ਗੱਲ ਸੁਣਨ ਉਪਰੰਤ ਕਰੀਮਪੁਰੀ ਨੇ ਡੀ.ਜੀ.ਪੀ. ਪੰਜਾਬ ਨਾਲ ਫੋਨ ’ਤੇ ਗੱਲਬਾਤ ਕੀਤੀ ਤੇ ਠੱਗੀ ਦਾ ਸ਼ਿਕਾਰ ਹੋਏ ਗਰੀਬ ਲੋਕਾਂ ਨੂੰ ਇਨਸਾਫ਼ ਦੇਣ ਲਈ ਕਿਹਾ। ਐਡਵੋਕੇਟ ਪਲਵਿੰਦਰ ਮਾਨਾ ਨੇ ਦੱਸਿਆ ਕਿ ਅੱਜ ਉਨ੍ਹਾਂ ਪੀੜਤ ਲੋਕਾਂ ਸਮੇਤ ਐਸ.ਐਸ.ਪੀ. ਨਾਲ ਵੀ ਮੁਲਾਕਾਤ ਕੀਤੀ ਜਿਸ ’ਤੇ ਐਸ.ਐਸ.ਪੀ. ਨੇ ਦੱਸਿਆ ਕਿ ਇਸ ਸਬੰਧੀ ਥਾਣਾ ਗੜ੍ਹਦੀਵਾਲਾ ਵਿਖੇ ਮੁੱਕਦਮਾ ਦਰਜ ਕਰ ਲਿਆ ਗਿਆ ਹੈ ਤੇ ਉਨ੍ਹਾਂ ਭਰੋਸਾ ਦਿੱਤਾ ਕਿ ਜਲਦੀ ਹੀ ਸਬੰਧਤ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਜਾਵੇਗਾ। ਇਸ ਮੌਕੇ ਜਗਮੋਹਨ ਸੱਜਣਾ, ਰਾਕੇਸ਼ ਕਿਟੀ, ਸੁਖਦੀਪ ਕੌਰ, ਹਰੀ ਰਾਮ, ਨਰਿੰਦਰ ਪਾਲ, ਮਲਕੀਤ ਸਿੰਘ, ਰਾਜਵੀਰ ਆਦਿ ਮੌਜੂਦ ਸਨ।
ਪਿਛਲੀ ਖ਼ਬਰ ਬੀ.ਐੱਸ.ਸੀ. (ਫੈਸ਼ਨ ਡਿਜ਼ਾਈਨਿੰਗ) ਦੀ ਵਿਦਿਆਰਥਣ ਕਰਨਪ੍ਰੀਤ ਕੌਰ ਨੇ ਪੰਜਾਬ ਯੂਨੀਵਰਸਿਟੀ ਦੀ ਮੈਰਿਟ ਸੂਚੀ ਵਿਚ ਹਾਸਿਲ ਕੀਤ... ਅਗਲੀ ਖ਼ਬਰ ਅੰਗਦਾਨ ਜਾਗਰੂਕਤਾ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।