08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-08-2026

ਮੁਨੀ ਦੇਵੀ ਦੇ ਕਤਲ ਬਾਰੇ ਜਾਣਕਾਰੀ ਦਿੰਦੇ ਹੋਏ ਐਸ.ਪੀ ਦਲਜੀਤ ਸਿੰਘ ਖੱਖ। ਮਹਿੰਦਵਾਣੀ ਨਜ਼ਦੀਕ ਪ੍ਰਵਾਸੀ ਵਿਅਕਤੀ ਵਲੋਂ ਪਤਨੀ ਦਾ ਕਤਲ

ਬੀਣੇਵਾਲ ਬੀਤ, 7 ਅਗਸਤ (ਬੈਜ ਚੌਧਰੀ)- ਬੀਤ ਇਲਾਕੇ ਦੇ ਪਿੰਡ ਮਹਿੰਦਵਾਣੀ ਦੇ ਹਿਮਾਚਲ ਪ੍ਰਦੇਸ਼ ਦੀ ਸਰਹੱਦ ’ਤੇ ਲੱਗੀ ਫੈਕਟਰੀ ਦੇ ਕੋਲ ਰਹਿੰਦੇ ਪ੍ਰਵਾਸੀ ਵਲੋਂ ਆਪਣੀ ਪਤਨੀ ਦਾ ਗਲਾ ਘੁੱਟ ਕੇ ਮਾਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮੌਕੇ ’ਤੇ ਪੁਲਿਸ ਪਾਰਟੀ ਸਮੇਤ ਪਹੁੰਚੇ ਐੱਸ.

ਅਜੀਤ ਡੈਸਕ 08-08-2026
ਬੀਣੇਵਾਲ ਬੀਤ, 7 ਅਗਸਤ (ਬੈਜ ਚੌਧਰੀ)- ਬੀਤ ਇਲਾਕੇ ਦੇ ਪਿੰਡ ਮਹਿੰਦਵਾਣੀ ਦੇ ਹਿਮਾਚਲ ਪ੍ਰਦੇਸ਼ ਦੀ ਸਰਹੱਦ ’ਤੇ ਲੱਗੀ ਫੈਕਟਰੀ ਦੇ ਕੋਲ ਰਹਿੰਦੇ ਪ੍ਰਵਾਸੀ ਵਲੋਂ ਆਪਣੀ ਪਤਨੀ ਦਾ ਗਲਾ ਘੁੱਟ ਕੇ ਮਾਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮੌਕੇ ’ਤੇ ਪੁਲਿਸ ਪਾਰਟੀ ਸਮੇਤ ਪਹੁੰਚੇ ਐੱਸ.ਪੀ. ਦਲਜੀਤ ਸਿੰਘ ਖੱਖ ਨੇ ਦੱਸਿਆ ਕਿ ਮੁਨੀ ਦੇਵੀ (30 ਸਾਲ) ਪਤਨੀ ਸੁਨੀਲ ਕੁਮਾਰ ਵਾਸੀ ਹਰਮਾਲ ਜ਼ਿਲ੍ਹਾ ਮੁੰਡੇਲ (ਬਿਹਾਰ) ਦੇ ਸਨ। ਉਨ੍ਹਾਂ ਦੱਸਿਆ ਕਿ ਮ੍ਰਿਤਕਾ ਦੀ ਭੈਣ ਪਿੰਕੀ ਦੇਵੀ ਨੇ ਦੱਸਿਆ ਕਿ ਸੁਨੀਲ ਕੁਮਾਰ ਬਿਹਾਰ ਤੋਂ ਇਕ ਮਹੀਨਾ ਪਹਿਲਾਂ ਹੀ ਇੱਥੇ ਪਰਿਵਾਰ ਸਮੇਤ ਕੰਮ ਕਰਨ ਆਇਆ ਸੀ ਅਤੇ ਬੀਤੀ ਰਾਤ ਇਨ੍ਹਾਂ ਦੋਨਾਂ ਪਤੀ-ਪਤਨੀ ’ ਚ ਲੜਾਈ ਝਗੜਾ ਹੋ ਗਿਆ ਜਿਸ ਤੋਂ ਬਾਅਦ ਸੁਨੀਲ ਕੁਮਾਰ ਨੇ ਮੁਨੀ ਦੇਵੀ ਦਾ ਗੱਲਾ ਘੁੱਟ ਕੇ ਉਸ ਨੂੰ ਮਾਰ ਦਿੱਤਾ ਅਤੇ ਮੌਕੇ ਤੋਂ ਫ਼ਰਾਰ ਹੋ ਗਿਆ। ਐੱਸ.ਪੀ. ਦਲਜੀਤ ਸਿੰਘ ਖੱਖ ਨੇ ਦੱਸਿਆ ਕਿ ਦੋਸ਼ੀ ਨੂੰ ਫੜਨ ਲਈ ਟੀਮਾਂ ਬਣਾਈਆਂ ਗਈਆਂ ਹਨ ਅਤੇ ਜਲਦੀ ਹੀ ਦੋਸ਼ੀ ਨੂੰ ਫੜ੍ਹ ਲਿਆ ਜਾਵੇਗਾ।
ਪਿਛਲੀ ਖ਼ਬਰ ਮੰਗਾਂ ਨੂੰ ਲੈ ਕੇ ਅਧਿਆਪਕਾਂ ਵਲੋਂ ਰੋਸ ਧਰਨਾ ਅਗਲੀ ਖ਼ਬਰ ਜਲੰਧਰ-ਪਠਾਨਕੋਟ ਕੌਮੀ ਮਾਰਗ ’ਤੇ ਦਰਦਨਾਕ ਸੜਕ ਹਾਦਸਾ, ਮਾਂ ਦੀ ਮੌਤ, ਪੁੱਤਰ ਗੰਭੀਰ ਜ਼ਖ਼ਮੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।