10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-08-2026

ਪਿੰਡ ਭੱਕਲਾਂ ਵਿਖੇ ਮਨਾਏ ਗਏ ਤੀਆਂ ਦੇ ਤਿਉਹਾਰ ਮੌਕੇ ਛੋਟੇ ਬੱਚਿਆਂ ਦਾ ਸਨਮਾਨ ਕਰਦੇ ਹੋਏ ਸਰਪੰਚ ਰਾਕੇਸ਼ ਕਿਰਨ, ਸੇਵਾ ਸਿੰਘ ਭੱਕਲਾਂ, ਨੰਬਰਦਾਰ ਦਿਲਬਾਗ ਸਿੰਘ, ਕੁਲਦੀਪ ਸਿੰਘ ਸਹੋਤਾ, ਜਸਵਿੰਦਰ ਕੌਰ ਸਹੋਤਾ, ਬਲਵੀਰ ਚੰਦ ਤੇ ਹੋਰ। ਭੱਕਲਾਂ ’ਚ ਸੱਭਿਆਚਾਰ ਨੂੰ ਦਰਸਾਉਂਦਾ ਤੀਆਂ ਦਾ ਤਿਉਹਾਰ ਮਨਾਇਆ

ਹੁਸ਼ਿਆਰਪੁਰ, 9 ਅਗਸਤ (ਨਰਿੰਦਰ ਸਿੰਘ ਬੱਡਲਾ)- ਪਿੰਡ ਭੱਕਲਾਂ ਵਿਖੇ ਗ੍ਰਾਮ ਪੰਚਾਇਤ ਵਲੋਂ ਐਨ. ਆਰ.

ਅਜੀਤ ਡੈਸਕ 10-08-2026
ਹੁਸ਼ਿਆਰਪੁਰ, 9 ਅਗਸਤ (ਨਰਿੰਦਰ ਸਿੰਘ ਬੱਡਲਾ)- ਪਿੰਡ ਭੱਕਲਾਂ ਵਿਖੇ ਗ੍ਰਾਮ ਪੰਚਾਇਤ ਵਲੋਂ ਐਨ.ਆਰ.ਆਈ. ਵੀਰਾਂ ਅਤੇ ਸਮੂਹ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਪੰਜਾਬੀ ਸਭਿਆਚਾਰ ਦੇ ਪਿਛੋਕੜ ਨੂੰ ਦਰਸਾਉਂਦਾ ਤੀਆਂ ਦਾ ਤਿਉਹਾਰ ਪਰਮਿੰਦਰ ਕੌਰ ਭੱਕਲਾਂ ਦੀ ਅਗਵਾਈ ’ਚ ਮਨਾਇਆ ਗਿਆ ਜਿਸ ਵਿਚ ਪਿੰਡਾਂ ਦੀਆਂ ਔਰਤਾਂ ਅਤੇ ਮੁਟਿਆਰਾਂ ਨੇ ਰਿਵਾਇਤੀ ਪਹਿਰਾਵੇ ’ਚ ਸੱਜ ਧਜ ਕੇ ਸ਼ਿਰਕਤ ਕੀਤੀ। ਇਸ ਮੌਕੇ ਸਰਪੰਚ ਰਾਕੇਸ਼ ਕਿਰਨ, ਸਾਬਕਾ ਸਰਪੰਚ ਕੈਪਟਨ ਸਤਨਾਮ ਸਿੰਘ, ਨੰਬਰਦਾਰ ਦਿਲਬਾਗ ਸਿੰਘ, ਸੇਵਾ ਸਿੰਘ ਭੱਕਲਾ, ਕੁਲਦੀਪ ਸਿੰਘ ਸਹੋਤਾ, ਬਲਵੀਰ ਚੰਦ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ। ਇਸ ਮੌਕੇ ਪੰਜਾਬੀ ਸਭਿਆਚਾਰ ਦੀਆਂ ਵੱਖ-ਵੱਖ ਵੰਨਗੀਆਂ ਨੂੰ ਦਰਸਾਉਂਦੇ ਪ੍ਰੋਗਰਾਮ ਪੇਸ਼ ਕੀਤੇ ਗਏ ਅਤੇ ਲੋਕ ਗੀਤਾਂ ਦੇ ਨਾਲ ਨਾਲ ਮੁਟਿਆਰਾਂ ਵਲੋਂ ਗਿੱਧੇ ਦੀ ਪੇਸ਼ਕਾਰੀ ਵੀ ਕੀਤੀ ਗਈ। ਸਰਪੰਚ ਰਾਕੇਸ਼ ਕਿਰਨ ਨੇ ਕਿਹਾ ਕਿ ਤੀਆਂ ਦਾ ਤਿਉਹਾਰ ਸਾਡੇ ਪੁਰਾਤਨ ਸਭਿਆਚਾਰ ਨਾਲ ਜੁੜਿਆ ਹੋਇਆ ਪਰ ਅੱਜ ਦੇ ਦੌਰ ’ਚ ਇਹ ਤਿਉਹਾਰ ਅਲੋਪ ਹੁੰਦਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ’ਚ ਸਭਿਆਚਾਰ ਨੂੰ ਜੀਵਤ ਰੱਖਣ ਲਈ ਨੌਜਵਾਨ ਪੀੜ੍ਹੀ ਦਾ ਸਭਿਆਚਾਰ ਨਾਲ ਜੁੜੇ ਰਹਿਣਾ ਬੇਹੱਦ ਲਾਜ਼ਮੀ ਹੈ। ਇਸ ਮੌਕੇ ਮੁਟਿਆਰਾਂ ਵਲੋਂ ਪੀਂਘਾਂ ਵੀ ਝੂਟੀਆਂ ਗਈਆਂ ਅਤੇ ਸਾਉਣ ਮਹੀਨੇ ਦੀ ਸੌਗਾਤ ਮਾਹਲ ਪੂੜੇ ਵੀ ਬਣਾਏ ਗਏ। ਇਸ ਮੌਕੇ ਜਸਵਿੰਦਰ ਕੌਰ ਸਹੋਤਾ, ਮੇਜਰ ਸ਼ੀਤਲ ਸਿੰਘ, ਪੰਚ ਨਿਰਮਲ ਸਿੰਘ, ਪੰਚ ਨਰਿੰਦਰ ਕੌਰ, ਪੰਚ ਕੁਲਦੀਪ ਕੌਰ ਤੇ ਹੋਰ ਪਿੰਡ ਵਾਸੀ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਪਿੰਡ ਕੰਗਮਾਈ ਵਿਖੇ 42 ਵਿਅਕਤੀਆਂ ਦੇ ਮੁਫ਼ਤ ਐਕਸਰੇ ਕੀਤੇ ਅਗਲੀ ਖ਼ਬਰ ਬਾਬਾ ਮੋਹਨ ਸਿੰਘ ਮਤਵਾਲਾ ਸਕੂਲ ਵਿਖੇ ਕਰਵਾਇਆ ਪੰਜਾਬੀ ਸੱਭਿਆਚਾਰਕ ਪ੍ਰੋਗਰਾਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।