ਪਿੰਡ ਝੱਜ ਬ੍ਰਾਹਮਣਾਂ ਵਿਚ ਵਾਸੀਆਂ ਨੂੰ ਲਾਮਬੰਦ ਕਰਦੇ ਹੋਏ ਸਾਬਕਾ ਮੰਤਰੀ ਗਿਲਜੀਆਂ।
ਨਿਕੰਮੀ ਸਰਕਾਰ ਤੋਂ ਹਰੇਕ ਵਰਗ ਨਿਰਾਸ਼ : ਸੰਗਤ ਸਿੰਘ ਗਿਲਜੀਆਂ
ਅੱਡਾ ਸਰਾਂ , 9 ਅਗਸਤ (ਹਰਜਿੰਦਰ ਸਿੰਘ ਮਸੀਤੀ)- ਪਿੰਡ ਝੱਜ ਬ੍ਰਾਹਮਣਾ ਵਿਖੇ ਕਾਂਗਰਸ ਪਾਰਟੀ ਦੀ ਇਕ ਮੀਟਿੰਗ ਹੋਈ, ਜਿਸ ਵਿਚ ਸਾਬਕਾ ਕੈਬਨਿਟ ਮੰਤਰੀ ਪੰਜਾਬ ਸੰਗਤ ਸਿੰਘ ਗਿਲਜੀਆਂ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕਦਿਆਂ ਕਿਹਾ ਕਿ ਸਰਕਾਰ ਦੀਆਂ ਨਾਕਾਮੀਆਂ ਕਾਰਨ ਅੱਜ ਸੂਬੇ ਦਾ ਹਰੇਕ ਵਰਗ ਨਿਰਾਸ਼ ਅਤੇ ਪ੍ਰੇਸ਼ਾਨ ਹੈ।
ਅੱਡਾ ਸਰਾਂ , 9 ਅਗਸਤ (ਹਰਜਿੰਦਰ ਸਿੰਘ ਮਸੀਤੀ)- ਪਿੰਡ ਝੱਜ ਬ੍ਰਾਹਮਣਾ ਵਿਖੇ ਕਾਂਗਰਸ ਪਾਰਟੀ ਦੀ ਇਕ ਮੀਟਿੰਗ ਹੋਈ, ਜਿਸ ਵਿਚ ਸਾਬਕਾ ਕੈਬਨਿਟ ਮੰਤਰੀ ਪੰਜਾਬ ਸੰਗਤ ਸਿੰਘ ਗਿਲਜੀਆਂ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕਦਿਆਂ ਕਿਹਾ ਕਿ ਸਰਕਾਰ ਦੀਆਂ ਨਾਕਾਮੀਆਂ ਕਾਰਨ ਅੱਜ ਸੂਬੇ ਦਾ ਹਰੇਕ ਵਰਗ ਨਿਰਾਸ਼ ਅਤੇ ਪ੍ਰੇਸ਼ਾਨ ਹੈ। ਉਨ੍ਹਾਂ ਕਿਹਾ ਕਿ ਕਿਸਾਨ, ਕਿਰਤੀ, ਮੁਲਾਜ਼ਮ, ਪੈਨਸ਼ਨਰ ਅਤੇ ਵਪਾਰੀ ਸਮੇਤ ਵੱਖ-ਵੱਖ ਵਰਗ ਆਪਣੀਆਂ ਮੰਗਾਂ ਨੂੰ ਲੈ ਕੇ ਸਰਕਾਰ ਖਿਲਾਫ ਧਰਨਾ ਪ੍ਰਦਰਸ਼ਨ ਕਰ ਰਹੇ ਹਨ, ਪਰ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਢੁਕਵਾਂ ਹੱਲ ਨਹੀਂ ਕੀਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਆਪਣੇ ਹੱਕਾਂ ਦੀ ਪ੍ਰਾਪਤੀ ਲਈ ਸੜਕਾਂ ’ਤੇ ਉਤਰ ਕੇ ਰੋਸ ਧਰਨੇ ਅਤੇ ਪ੍ਰਦਰਸ਼ਨ ਕਰਨ ਲਈ ਮਜਬੂਰ ਹੋਣਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਲੰਮੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਵੱਲ ਸਰਕਾਰ ਨੂੰ ਗੰਭੀਰਤਾ ਨਾਲ ਨਹੀਂ ਲੈ ਰਹੀ। ਇਸ ਮੌਕੇ ਸੂਬੇ ਵਿਚ ਵਾਪਰ ਰਹੀਆਂ ਲੁੱਟਾਂ-ਖੋਹਾਂ, ਚੋਰੀਆਂ ਅਤੇ ਕਤਲੋ-ਗਾਰਤ ਦੀਆਂ ਵਾਰਦਾਤਾਂ ’ਤੇ ਵੀ ਸਾਬਕਾ ਮੰਤਰੀ ਨੇ ਚਿੰਤਾ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਕਾਨੂੰਨ ਵਿਵਸਥਾ ਦੀ ਸਥਿਤੀ ਚਿੰਤਾਜਨਕ ਬਣੀ ਹੋਈ ਹੈ ਅਤੇ ਆਮ ਲੋਕ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ। ਉਨ੍ਹਾਂ ਕਾਂਗਰਸੀ ਵਰਕਰਾਂ ਨੂੰ ਵੀ ਇੱਕਜੁੱਟ ਹੋ ਕੇ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਅਤੇ ਉਨ੍ਹਾਂ ਦੀ ਆਵਾਜ਼ ਬਣਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੀ ਸੋਚ ਹਮੇਸ਼ਾ ਲੋਕ ਹਿਤਾਂ ਨਾਲ ਜੁੜੀ ਰਹੀ ਹੈ ਅਤੇ ਪਾਰਟੀ ਵਰਕਰਾਂ ਨੂੰ ਪਿੰਡ ਪੱਧਰ ’ਤੇ ਲੋਕਾਂ ਨਾਲ ਲਗਾਤਾਰ ਸੰਪਰਕ ਬਣਾਈ ਰੱਖਣਾ ਚਾਹੀਦਾ ਹੈ। ਇਸ ਮੌਕੇ ਸੁਮਨ ਸ਼ਰਮਾ, ਡਾ. ਜਸਵਿੰਦਰ ਸਿੰਘ, ਪੰਚ ਦਿਆਲ ਸਿੰਘ, ਰਣਜੀਤ ਸਿੰਘ, ਰੇਸ਼ਮ ਸਿੰਘ, ਪਰਮਜੀਤ ਸਿੰਘ, ਜਸਵੰਤ ਸਿੰਘ, ਸਰਬਜੀਤ ਸਿੰਘ, ਪ੍ਰੀਤ ਸਿੰਘ, ਵਿਜੇ ਕੁਮਾਰ, ਮਨਜੀਤ ਕੌਰ, ਹਰਜਿੰਦਰ ਸਿੰਘ, ਮੁਹੰਮਦ ਹੁਸੈਨ, ਜਗਦੀਸ਼ ਰਾਜ, ਗੁਰਦੀਪ ਸਿੰਘ, ਮੱਖਣ ਸਿੰਘ, ਬਲਵੰਤ ਸਿੰਘ, ਇੰਦਰਜੀਤ ਸਿੰਘ, ਸਤਵੰਤ ਸਿੰਘ, ਸਤਵਿੰਦਰ ਲਾਲ ਅਤੇ ਮੀਨਾ ਕੁਮਾਰੀ ਆਦਿ ਹਾਜ਼ਰ ਸਨ।