10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-08-2026

ਬੇਸਹਾਰਾ ਪਸ਼ੂਆਂ ਨੂੰ ਸੜਕਾਂ ਅਤੇ ਹਾਈਵੇਅ ਤੋਂ ਤੁਰੰਤ ਹਟਾਇਆ ਜਾਵੇ - ਮਸੀਤੀ, ਫ਼ੌਜੀ ਪ੍ਰਸ਼ਾਸਨ ਦੀ ਲਾਪਰਵਾਹੀ ਕਾਰਨ ਨਿੱਤ ਦਿਨ ਵਾਪਰ ਰਹੇ ਨੇ ਹਾਦਸੇ

ਟਾਂਡਾ ਉੜਮੁੜ, 9 ਅਗਸਤ (ਕੁਲਬੀਰ ਸਿੰਘ ਗੁਰਾਇਆ)- ਸੜਕਾਂ ’ਤੇ ਘੁੰਮ ਰਹੇ ਬੇਸਹਾਰਾ ਪਸ਼ੂ ਲੋਕਾਂ ਲਈ ਵੱਡੀ ਸਮੱਸਿਆ ਬਣਦੇ ਜਾ ਰਹੇ ਹਨ। ਅਕਸਰ ਇਹ ਪਸ਼ੂ ਸੜਕਾਂ ਦੇ ਵਿਚਕਾਰ ਬੈਠੇ ਜਾਂ ਘੁੰਮਦੇ ਨਜ਼ਰ ਆਉਂਦੇ ਹਨ, ਜਿਸ ਕਾਰਨ ਵਾਹਨ ਚਾਲਕਾਂ ਨੂੰ ਅਚਾਨਕ ਬ੍ਰੇਕ ਲਗਾਉਣੀ ਪੈਂਦੀ ਹੈ ਅਤੇ ਹਾਦਸਿਆਂ ਦਾ ਖ਼ਤਰਾ ਬਣਿਆ ਰਹਿੰਦਾ ਹੈ।

ਅਜੀਤ ਡੈਸਕ 10-08-2026
ਟਾਂਡਾ ਉੜਮੁੜ, 9 ਅਗਸਤ (ਕੁਲਬੀਰ ਸਿੰਘ ਗੁਰਾਇਆ)- ਸੜਕਾਂ ’ਤੇ ਘੁੰਮ ਰਹੇ ਬੇਸਹਾਰਾ ਪਸ਼ੂ ਲੋਕਾਂ ਲਈ ਵੱਡੀ ਸਮੱਸਿਆ ਬਣਦੇ ਜਾ ਰਹੇ ਹਨ। ਅਕਸਰ ਇਹ ਪਸ਼ੂ ਸੜਕਾਂ ਦੇ ਵਿਚਕਾਰ ਬੈਠੇ ਜਾਂ ਘੁੰਮਦੇ ਨਜ਼ਰ ਆਉਂਦੇ ਹਨ, ਜਿਸ ਕਾਰਨ ਵਾਹਨ ਚਾਲਕਾਂ ਨੂੰ ਅਚਾਨਕ ਬ੍ਰੇਕ ਲਗਾਉਣੀ ਪੈਂਦੀ ਹੈ ਅਤੇ ਹਾਦਸਿਆਂ ਦਾ ਖ਼ਤਰਾ ਬਣਿਆ ਰਹਿੰਦਾ ਹੈ। ਖ਼ਾਸ ਕਰਕੇ ਰਾਤ ਸਮੇਂ ਸੜਕਾਂ ’ਤੇ ਘੁੰਮਦੇ ਪਸ਼ੂ ਵਾਹਨ ਚਾਲਕਾਂ ਨੂੰ ਦਿਖਾਈ ਨਾ ਦੇਣ ਕਾਰਨ ਗੰਭੀਰ ਹਾਦਸੇ ਵਾਪਰਨ ਦੀ ਸੰਭਾਵਨਾ ਹੋਰ ਵੱਧ ਜਾਂਦੀ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਕਾਰਜਕਾਰੀ ਪ੍ਰਧਾਨ ਮਾ. ਕੁਲਦੀਪ ਸਿੰਘ ਮਸੀਤੀ ਤੇ ਸੀਨੀਅਰ ਮੀਤ ਪ੍ਰਧਾਨ ਜਸਵੰਤ ਸਿੰਘ ਫ਼ੌਜੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਇਸ ਸਮੱਸਿਆ ਨੂੰ ਲੈ ਕੇ ਕਈ ਵਾਰ ਪ੍ਰਸ਼ਾਸਨ ਦੇ ਧਿਆਨ ਵਿਚ ਮਾਮਲਾ ਲਿਆਂਦਾ ਗਿਆ ਹੈ ਪਰ ਇਸ ਦੇ ਬਾਵਜੂਦ ਸਥਾਈ ਹੱਲ ਲਈ ਕੋਈ ਪ੍ਰਭਾਵਸ਼ਾਲੀ ਕਦਮ ਨਜ਼ਰ ਨਹੀਂ ਆ ਰਿਹਾ। ਉਨ੍ਹਾਂ ਪੰਜਾਬ ਸਰਕਾਰ ਅਤੇ ਸਬੰਧਿਤ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਸੜਕਾਂ ’ਤੇ ਘੁੰਮ ਰਹੇ ਪਸ਼ੂਆਂ ਦੀ ਸਮੱਸਿਆ ਦਾ ਤੁਰੰਤ ਹੱਲ ਕੀਤਾ ਜਾਵੇ ਅਤੇ ਉਨ੍ਹਾਂ ਲਈ ਢੁਕਵੇਂ ਪ੍ਰਬੰਧ ਕੀਤੇ ਜਾਣ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਹੈ ਕਿ ਬੇਹਾਰਾ ਪਸ਼ੂਆਂ ਦੀ ਸਮੱਸਿਆ ਨੂੰ ਗੰਭੀਰਤਾ ਨਾਲ ਲੈਂਦਿਆਂ ਤੁਰੰਤ ਸਖ਼ਤ ਕਾਰਵਾਈ ਕੀਤੀ ਜਾਵੇ ਤਾਂ ਜੋ ਕੀਮਤੀ ਮਨੁੱਖੀ ਜਾਨਾਂ ਨੂੰ ਹਾਦਸਿਆਂ ਤੋਂ ਬਚਾਇਆ ਜਾ ਸਕੇ। ਇਸ ਮੌਕੇ ਉਨ੍ਹਾਂ ਨਾਲ ਪ੍ਰਿੰਸੀਪਲ ਸਿੰਘ, ਮਾ. ਅਵਤਾਰ ਸਿੰਘ ਮਸੀਤੀ, ਦਿਲਜੀਤ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਬੀਤ ਇਲਾਕੇ ’ਚ ਧੜੱਲੇ ਨਾਲ ਚੱਲ ਰਿਹਾ ਚੂਰਾ ਪੋਸਤ (ਭੁੱਕੀ) ਤਸਕਰੀ ਦਾ ਧੰਦਾ ਅਗਲੀ ਖ਼ਬਰ ਰਹੀਮਪੁਰ ਸਬਜ਼ੀ ਮੰਡੀ ’ਚ ਜਗ੍ਹਾ-ਜਗ੍ਹਾ ਲੱਗੇ ਗੰਦਗੀ ਦੇ ਢੇਰਾਂ ਕਾਰਨ ਬਿਮਾਰੀਆਂ ਫੈਲਣ ਦਾ ਖ਼ਤਰਾ ਟੈਕਸ ਦੇ ਕੇ ਵੀ ਲੋਕ ਗ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।