10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-08-2026

ਸੰਤ ਬਾਬਾ ਨਿਧਾਨ ਸਿੰਘ ਹਜ਼ੂਰ ਸਾਹਿਬ ਵਾਲਿਆਂ ਦੀ ਯਾਦ ’ਚ ਸਮਾਗਮ ਕਰਵਾਏ

ਕੋਟਫ਼ਤੂਹੀ, 9 ਅਗਸਤ (ਅਟਵਾਲ)-ਪਿੰਡ ਨਡਾਲੋਂ ਦੇ ਗੁਰਦੁਆਰਾ ਸੰਤ ਬਾਬਾ ਦੀਵਾਨ ਸਿੰਘ, ਸੰਤ ਬਾਬਾ ਨਿਧਾਨ ਸਿੰਘ ਦੇ ਅਸਥਾਨ ‘ਤੇ ਪ੍ਰਬੰਧਕ ਕਮੇਟੀ ਵਲੋਂ ਸਮੂਹ ਨਗਰ ਨਿਵਾਸੀਆਂ, ਗ੍ਰਾਮ ਪੰਚਾਇਤ, ਪ੍ਰਵਾਸੀ ਭਾਰਤੀਆਂ ਦੇ ਸਹਿਯੋਗ ਨਾਲ ਸੰਤ ਬਾਬਾ ਨਿਧਾਨ ਸਿੰਘ ਹਜ਼ੂਰ ਸਾਹਿਬ ਵਾਲਿਆਂ ਦੀ 79ਵੀਂ ਬਰਸੀ ਮੌਕੇ ਧਾਰਮਿਕ ਸਮਾਗਮ ਕਰਵਾਏ ਗਏ। ਇਸ ਮੌਕੇ ਅਖੰਡ ਪਾਠ ਦੇ ਭੋਗ ਪਾਏ ਗਏ।

ਅਜੀਤ ਡੈਸਕ 10-08-2026
ਕੋਟਫ਼ਤੂਹੀ, 9 ਅਗਸਤ (ਅਟਵਾਲ)-ਪਿੰਡ ਨਡਾਲੋਂ ਦੇ ਗੁਰਦੁਆਰਾ ਸੰਤ ਬਾਬਾ ਦੀਵਾਨ ਸਿੰਘ, ਸੰਤ ਬਾਬਾ ਨਿਧਾਨ ਸਿੰਘ ਦੇ ਅਸਥਾਨ ‘ਤੇ ਪ੍ਰਬੰਧਕ ਕਮੇਟੀ ਵਲੋਂ ਸਮੂਹ ਨਗਰ ਨਿਵਾਸੀਆਂ, ਗ੍ਰਾਮ ਪੰਚਾਇਤ, ਪ੍ਰਵਾਸੀ ਭਾਰਤੀਆਂ ਦੇ ਸਹਿਯੋਗ ਨਾਲ ਸੰਤ ਬਾਬਾ ਨਿਧਾਨ ਸਿੰਘ ਹਜ਼ੂਰ ਸਾਹਿਬ ਵਾਲਿਆਂ ਦੀ 79ਵੀਂ ਬਰਸੀ ਮੌਕੇ ਧਾਰਮਿਕ ਸਮਾਗਮ ਕਰਵਾਏ ਗਏ। ਇਸ ਮੌਕੇ ਅਖੰਡ ਪਾਠ ਦੇ ਭੋਗ ਪਾਏ ਗਏ। ਉਪਰੰਤ ਧਾਰਮਿਕ ਸਮਾਗਮ ਵਿਚ ਭਾਈ ਜੋਗਿੰਦਰ ਸਿੰਘ ਨਡਾਲੋਂ, ਭਾਈ ਸੁਖਦੇਵ ਸਿੰਘ ਨਡਾਲੋਂ, ਭਾਈ ਕ੍ਰਿਪਾਲ ਸਿੰਘ ਆਦਿ ਦੇ ਜਥੇ ਸੰਗਤਾਂ ਨੂੰ ਗੁਰਬਾਣੀ ਨਾਲ ਨਿਹਾਲ ਕੀਤਾ। ਇਸ ਮੌਕੇ ਪ੍ਰਧਾਨ ਜਸਵਿੰਦਰ ਸਿੰਘ, ਮਾਸਟਰ ਸਤਪਾਲ ਸਿੰਘ, ਗੁਰਮੁਖ ਸਿੰਘ, ਜੋਗਿੰਦਰ ਸਿੰਘ ਗ੍ਰੰਥੀ, ਜਸਵਿੰਦਰ ਸਿੰਘ, ਗੁਰਵਿੰਦਰ ਸਿੰਘ, ਅੰਮ੍ਰਿਤ ਪਾਲ ਸਿੰਘ, ਗੁਰਦਿਆਲ ਸਿੰਘ, ਭੁਪਿੰਦਰ ਸਿੰਘ ਪਰਮਾਰ, ਸੰਦੀਪ ਸਿੰਘ, ਗੁਰਦੇਵ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਬਲਾਕ ਪੱਧਰੀ ਵੱਖ-ਵੱਖ ਮੁਕਾਬਲਿਆਂ ’ਚ ਸਰਕਾਰੀ ਸਕੂਲ ਡੱਫਰ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ ਅਗਲੀ ਖ਼ਬਰ ਬੀਤ ਇਲਾਕੇ ’ਚ ਧੜੱਲੇ ਨਾਲ ਚੱਲ ਰਿਹਾ ਚੂਰਾ ਪੋਸਤ (ਭੁੱਕੀ) ਤਸਕਰੀ ਦਾ ਧੰਦਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।