11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

ਰਾਜਾ ਵੜਿੰਗ ਪਹਿਲਾਂ ਕਾਂਗਰਸ ਬਚਾਉਣ, ਆਰ.ਐਸ.ਐਸ. ’ਤੇ ਗਿਆਨ ਬਾਅਦ ’ਚ ਦੇਣ- ਨਿਪੁੰਨ ਸ਼ਰਮਾ

ਹੁਸ਼ਿਆਰਪੁਰ, 10 ਅਗਸਤ (ਹਰਪ੍ਰੀਤ ਕੌਰ)- ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਜੋ ਗਾਂਧੀ ਪਰਿਵਾਰ ਦੀ ਚਾਪਲੂਸੀ ਵਿਚ ਪੂਰੀ ਤਰ੍ਹਾਂ ਡੁੱਬੇ ਹੋਏ ਹਨ, ਅੱਜ ਆਪਣੀ ਹੀ ਪਾਰਟੀ ਦੇ ਨੇਤਾਵਾਂ ਨੂੰ ਆਰ. ਐਸ.

ਅਜੀਤ ਡੈਸਕ 11-08-2026
ਹੁਸ਼ਿਆਰਪੁਰ, 10 ਅਗਸਤ (ਹਰਪ੍ਰੀਤ ਕੌਰ)- ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਜੋ ਗਾਂਧੀ ਪਰਿਵਾਰ ਦੀ ਚਾਪਲੂਸੀ ਵਿਚ ਪੂਰੀ ਤਰ੍ਹਾਂ ਡੁੱਬੇ ਹੋਏ ਹਨ, ਅੱਜ ਆਪਣੀ ਹੀ ਪਾਰਟੀ ਦੇ ਨੇਤਾਵਾਂ ਨੂੰ ਆਰ.ਐਸ.ਐਸ. ਦਾ ਚਮਚਾ ਕਹਿ ਕੇ ਅਪਮਾਨਿਤ ਕਰ ਰਹੇ ਹਨ। ਇਹ ਕਾਂਗਰਸ ਦੀ ਅੰਦਰੂਨੀ ਫੁੱਟ ਅਤੇ ਅਗਵਾਈ ਦੀ ਅਸਫ਼ਲਤਾ ਦਾ ਸਬੂਤ ਹੈ। ਇਹ ਵਿਚਾਰ ਸਾਬਕਾ ਜ਼ਿਲ੍ਹਾ ਭਾਜਪਾ ਪ੍ਰਧਾਨ ਨਿਪੁੰਨ ਸ਼ਰਮਾ ਨੇ ਅੱਜ ਜਾਰੀ ਇਕ ਬਿਆਨ ਰਾਹੀਂ ਪ੍ਰਗਟ ਕੀਤੇ। ਸ਼ਰਮਾ ਨੇ ਕਿਹਾ ਕਿ ਕਿਸੇ ਸੰਗਠਨ ਦਾ ਨੇਤਾ ਜੇਕਰ ਖੁਦ ਹੀ ਆਪਣੇ ਵਰਕਰਾਂ ਤੇ ਨੇਤਾਵਾਂ ’ਤੇ ਅਜਿਹੇ ਦੋਸ਼ ਲਗਾਉਣ ਲੱਗ ਜਾਵੇ ਤਾਂ ਇਹ ਸਪਸ਼ਟ ਹੋ ਜਾਂਦਾ ਹੈ ਕਿ ਉਸ ਪਾਰਟੀ ਵਿਚ ਅਨੁਸ਼ਾਸਨ, ਵਿਸ਼ਵਾਸ ਤੇ ਅਗਵਾਈ ਤਿੰਨੋਂ ਸੰਕਟ ਗਹਿਰੇ ਹੋ ਜਾਂਦੇ ਹਨ। ਉਨ੍ਹਾਂ ਕਿਹਾ ਕਿ ਰਾਜਾ ਵੜਿੰਗ ਪਹਿਲਾਂ ਕਾਂਗਰਸ ਬਚਾਉਣ ਫ਼ਿਰ ਆਰ.ਐਸ.ਐਸ. ’ਤੇ ਗਿਆਨ ਦੇਣ।
ਪਿਛਲੀ ਖ਼ਬਰ ਸੈਨਿਕ ਇੰਸਟੀਚਿਊਟ ’ਚ ਨਵੇਂ ਅਕਾਦਮਿਕ ਸੈਸ਼ਨ ਦੀ ਸ਼ੁਰੂਆਤ ਅਗਲੀ ਖ਼ਬਰ ਨਜਾਇਜ਼ ਸ਼ਰਾਬ ਬਰਾਮਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।