11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

ਨਤੀਜਾ ਸ਼ਾਨਦਾਰ ਰਿਹਾ

ਹੁਸ਼ਿਆਰਪੁਰ, 10 ਅਗਸਤ (ਨਰਿੰਦਰ ਸਿੰਘ ਬੱਡਲਾ)- ਮਈ 2026 ਵਿਚ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਲਈਆਂ ਗਈਆਂ ਪ੍ਰੀਖਿਆਵਾਂ ਦੇ ਨਤੀਜਿਆਂ ’ਚ ਡੀ. ਏ.

ਚੰਗੇ ਅੰਕ ਹਾਸਲ ਕਰਨ ਵਾਲੇ ਡੀ.ਏ. ਕਾਲਜ ਦੇ ਵਿਦਿਆਰਥੀ। 11-08-2026
ਹੁਸ਼ਿਆਰਪੁਰ, 10 ਅਗਸਤ (ਨਰਿੰਦਰ ਸਿੰਘ ਬੱਡਲਾ)- ਮਈ 2026 ਵਿਚ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਲਈਆਂ ਗਈਆਂ ਪ੍ਰੀਖਿਆਵਾਂ ਦੇ ਨਤੀਜਿਆਂ ’ਚ ਡੀ.ਏ.ਵੀ. ਕਾਲਜ, ਹੁਸ਼ਿਆਰਪੁਰ ਦੇ ਬੀ.ਬੀ.ਏ. ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ। ਕਾਲਜ ਪ੍ਰਿੰ. ਪ੍ਰੋ. ਡਾ. ਵਿਨੈ ਕੁਮਾਰ ਨੇ ਦੱਸਿਆ ਕਿ ਇਸ ਕਲਾਸ ਦੇ ਵਿਦਿਆਰਥੀ ਸ਼ੀਵਨ ਸੂਦ ਨੇ 7.67 ਐੱਸ.ਜੀ.ਪੀ. ਏ. ਪ੍ਰਾਪਤ ਕਰਕੇ ਸੰਸਥਾ ’ਚੋਂ ਪਹਿਲਾ ਸਥਾਨ, ਵਿਦਿਆਰਥੀ ਰਾਜਵੀਰ ਸਿੰਘ ਨੇ 7.58 ਐੱਸ.ਜੀ.ਪੀ.ਏ. ਹਾਸਲ ਕਰਕੇ ਸੰਸਥਾ ’ਚੋਂ ਦੂਜਾ ਅਤੇ ਅਨਮੋਲ ਕੌਰ ਨੇ 7.50 ਐੱਸ.ਜੀ.ਪੀ.ਏ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਲ ਕੀਤਾ। ਵਿਦਿਆਰਥੀਆਂ ਨੇ ਆਪਣੇ ਮਾਪਿਆਂ ਤੇ ਸਾਰੇ ਅਧਿਆਪਕਾਂ ਦੇ ਯੋਗ ਮਾਰਗ-ਦਰਸ਼ਨ ਦਾ ਧੰਨਵਾਦ ਕੀਤਾ। ਇਸ ਦੌਰਾਨ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਡਾ. ਅਨੂਪ ਕੁਮਾਰ, ਸਕੱਤਰ ਆਰ.ਐਮ. ਭੱਲਾ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਭਵਿੱਖ ਵਿਚ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ ।
ਪਿਛਲੀ ਖ਼ਬਰ ਯਾਦਗਾਰੀ ਹੋ ਨਿੱਬੜਿਆ 38ਵਾਂ ਸਾਵਣ ਕਵੀ ਦਰਬਾਰ ਅਗਲੀ ਖ਼ਬਰ ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ’ਚ ਕਰਵਾਏ ਓਰੀਐਂਟੇਸ਼ਨ ਪ੍ਰੋਗਰਾਮ ਦੌਰਾਨ ਵਿਦਿਆਰਥੀਆ ਨਾਲ ਹਾਜ਼ਰ ਮਾਹਿਰ। ਸੰਤ ਬਾਬਾ ਭ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।