11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

ਵਿਧਾਇਕ ਰਾਜਾ ਗਿੱਲ ਵਲੋਂ ਪਿੰਡ ਭੱਟਲਾਂ ਨੂੰ 20 ਲੱਖ ਦੇ ਚੈੱਕ ਭੇਟ

ਗੜ੍ਹਦੀਵਾਲਾ, 10 ਅਗਸਤ (ਚੱਗਰ)-ਹਲਕਾ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਵਲੋਂ ਪਿੰਡ ਭੱਟਲਾਂ ਵਿਚ ਕਰਵਾਏ ਸਮਾਗਮ ਦੌਰਾਨ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਵਾਅਦੇ ਅਨੁਸਾਰ 20 ਲੱਖ ਰੁਪਏ ਦੇ ਚੈੱਕ ਦਿੱਤੇ ਗਏ। ਇਸ ਮੌਕੇ ਉਨ੍ਹਾਂ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਆਰੰਭ ਕੀਤੇ ਲੋਕ ਮਿਲਣੀ ਪ੍ਰੋਗਰਾਮ ਤਹਿਤ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰਦਿਆਂ ਜੂਨ ਮਹੀਨੇ ਗੜ੍ਹਦੀਵਾਲਾ ਦੇ ਪਿੰਡ ਭਟਲਾਂ ਵਿਖੇ ਵਿਸ਼ੇ ਲੋਕ ਮਿਲਣੀ ਪ੍ਰੋਗਰਾਮ ਕਰਵਾਇਆ ਸੀ ਜਿਸ ਦੌਰਾਨ ਉਨ੍ਹਾਂ ਪਿੰਡ ਵਾਸੀਆਂ ਨਾਲ ਵਾਅਦਾ ਕੀਤਾ ਸੀ ਕਿ ਉਹ ਪਿੰਡ ਦੇ ਵਿਕਾਸ ਲਈ ਵਿਸ਼ੇਸ਼ ਗ੍ਰਾਂਟ ਜਾਰੀ ਕਰਨਗੇ ਅਤੇ ਇਸੇ ਵਾਅਦੇ ਨੂੰ ਪੂਰਾ ਕਰਦਿਆਂ ਇਸ ਗ੍ਰਾਂਟ ਦਿੱਤੀ ਗਈ ਹੈ।

ਅਜੀਤ ਡੈਸਕ 11-08-2026
ਗੜ੍ਹਦੀਵਾਲਾ, 10 ਅਗਸਤ (ਚੱਗਰ)-ਹਲਕਾ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਵਲੋਂ ਪਿੰਡ ਭੱਟਲਾਂ ਵਿਚ ਕਰਵਾਏ ਸਮਾਗਮ ਦੌਰਾਨ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਵਾਅਦੇ ਅਨੁਸਾਰ 20 ਲੱਖ ਰੁਪਏ ਦੇ ਚੈੱਕ ਦਿੱਤੇ ਗਏ। ਇਸ ਮੌਕੇ ਉਨ੍ਹਾਂ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਆਰੰਭ ਕੀਤੇ ਲੋਕ ਮਿਲਣੀ ਪ੍ਰੋਗਰਾਮ ਤਹਿਤ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰਦਿਆਂ ਜੂਨ ਮਹੀਨੇ ਗੜ੍ਹਦੀਵਾਲਾ ਦੇ ਪਿੰਡ ਭਟਲਾਂ ਵਿਖੇ ਵਿਸ਼ੇ ਲੋਕ ਮਿਲਣੀ ਪ੍ਰੋਗਰਾਮ ਕਰਵਾਇਆ ਸੀ ਜਿਸ ਦੌਰਾਨ ਉਨ੍ਹਾਂ ਪਿੰਡ ਵਾਸੀਆਂ ਨਾਲ ਵਾਅਦਾ ਕੀਤਾ ਸੀ ਕਿ ਉਹ ਪਿੰਡ ਦੇ ਵਿਕਾਸ ਲਈ ਵਿਸ਼ੇਸ਼ ਗ੍ਰਾਂਟ ਜਾਰੀ ਕਰਨਗੇ ਅਤੇ ਇਸੇ ਵਾਅਦੇ ਨੂੰ ਪੂਰਾ ਕਰਦਿਆਂ ਇਸ ਗ੍ਰਾਂਟ ਦਿੱਤੀ ਗਈ ਹੈ। ਇਸ ਮੌਕੇ ਸਰਪੰਚ ਊਸ਼ਾ ਰਾਣੀ ਦੀ ਅਗਵਾਈ ਹੇਠ ਪਿੰਡ ਵਾਸੀਆਂ ਵਲੋਂ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਦਾ ਸਵਾਗਤ ਕਰਦਿਆਂ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵਲੋਂ ਗ੍ਰਾਂਟ ਜਾਰੀ ਕਰਨ ‘ਤੇ ਉਨ੍ਹਾਂ ਦਾ ਵਿਸ਼ੇਸ਼ ਧੰਨਵਾਦ ਕੀਤਾ। ਇਸ ਮੌਕੇ ਬਲਾਕ ਪ੍ਰਧਾਨ ਅੰਕੁਸ਼ ਮਸਤੀਵਾਲ, ਸਰਪੰਚ ਊਸ਼ਾ ਰਾਣੀ , ਮਾਸਟਰ ਪਰਮਾਨੰਦ ਮੱਲ੍ਹੇਵਾਲ, ਮਾਸਟਰ ਪ੍ਰਸ਼ੋਤਮ, ਮਦਨ ਲਾਲ, ਪੰਚ ਅਨੀਤਾ, ਨੰਬਰਦਾਰ ਉਪਿੰਦਰ ਸਿੰਘ, ਪੰਚ ਗੁਰਪ੍ਰੀਤ ਸਿੰਘ, ਪੰਚ ਬਹਾਦਰ ਸਿੰਘ, ਸਾਬਕਾ ਸਰਪੰਚ ਕੁਲਵੀਰ ਸਿੰਘ, ਸ਼ਾਮ ਲਾਲ, ਚਰਨਜੀਤ ਸਿੰਘ, ਸੁਰਿੰਦਰ ਸਿੰਘ ਆਦਿ ਸਮੇਤ ਪਿੰਡ ਵਾਸੀ ਮੌਜੂਦ ਸਨ।
ਪਿਛਲੀ ਖ਼ਬਰ ਪ੍ਰਾਚੀਨ ਪਾਂਡਵ ਸਰੋਵਰ ਕਮੇਟੀ ਨੂੰ ਵਿਧਾਇਕ ਘੁੰਮਣ ਨੇ ਭੇਟ ਕੀਤਾ 2 ਲੱਖ ਰੁਪਏ ਦਾ ਚੈੱਕ ਅਗਲੀ ਖ਼ਬਰ ਵਿਧਾਇਕ ਰਾਜਾ ਗਿੱਲ ਵਲੋਂ ਪਿੰਡ ਰੂਪੋਵਾਲ ਵਿਖੇ ਨਵੇਂ ਬਣ ਰਹੇ ਹੈਲਥ ਸੈਂਟਰ ਦੇ ਕੰਮ ਦਾ ਉਦਘਾਟਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।