11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

ਹੁਸ਼ਿਆਰਪੁਰ ’ਚ ਉਤਸ਼ਾਹ ਨਾਲ ਮਨਾਇਆ ਤੀਆਂ ਦਾ ਤਿਉਹਾਰ

ਹੁਸ਼ਿਆਰਪੁਰ, 10 ਅਗਸਤ (ਹਰਪ੍ਰੀਤ ਕੌਰ)- ਪੰਜਾਬੀ ਸੱਭਿਆਚਾਰ, ਰਵਾਇਤਾਂ ਅਤੇ ਨਾਰੀ ਸ਼ਕਤੀ ਨੂੰ ਸਮਰਪਿਤ ਤੀਆਂ ਦਾ ਰੰਗਾਰੰਗ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ। ਸਮਾਜ ਸੇਵਿਕਾ ਅਮਨਦੀਪ ਕੌਰ ਐਮੀ ਦੀ ਅਗਵਾਈ ਹੇਠ ਕਰਵਾਏ ਗਏ ਇਸ ਸਮਾਗਮ ਵਿੱਚ ਵੱਖ-ਵੱਖ ਖੇਤਰਾਂ ਨਾਲ ਸਬੰਧਤ ਨਾਮਵਰ ਮਹਿਲਾ ਸਖ਼ਸ਼ੀਅਤਾਂ ਨੇ ਸ਼ਿਰਕਤ ਕੀਤੀ।

ਅਜੀਤ ਡੈਸਕ 11-08-2026
ਹੁਸ਼ਿਆਰਪੁਰ, 10 ਅਗਸਤ (ਹਰਪ੍ਰੀਤ ਕੌਰ)- ਪੰਜਾਬੀ ਸੱਭਿਆਚਾਰ, ਰਵਾਇਤਾਂ ਅਤੇ ਨਾਰੀ ਸ਼ਕਤੀ ਨੂੰ ਸਮਰਪਿਤ ਤੀਆਂ ਦਾ ਰੰਗਾਰੰਗ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ। ਸਮਾਜ ਸੇਵਿਕਾ ਅਮਨਦੀਪ ਕੌਰ ਐਮੀ ਦੀ ਅਗਵਾਈ ਹੇਠ ਕਰਵਾਏ ਗਏ ਇਸ ਸਮਾਗਮ ਵਿੱਚ ਵੱਖ-ਵੱਖ ਖੇਤਰਾਂ ਨਾਲ ਸਬੰਧਤ ਨਾਮਵਰ ਮਹਿਲਾ ਸਖ਼ਸ਼ੀਅਤਾਂ ਨੇ ਸ਼ਿਰਕਤ ਕੀਤੀ। ਸਮਾਗਮ ਵਿੱਚ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਹਰਜਿੰਦਰ ਕੌਰ ਨੇ ਮੁੱਖ ਮਹਿਮਾਨ ਵਜੋਂ ਹਾਜ਼ਰੀ ਭਰੀ। ਉਨ੍ਹਾਂ ਨਾਲ ਪ੍ਰਿੰਸੀਪਲ ਰਮਨਦੀਪ ਕੌਰ ਅਤੇ ਸੁਨੀਤਾ ਵੀ ਮੌਜੂਦ ਸਨ। ਸਮਾਗਮ ਦੌਰਾਨ ਪੰਜਾਬੀ ਲੋਕ ਵਿਰਸੇ, ਰਸਮਾਂ-ਰਿਵਾਜਾਂ ਅਤੇ ਸੱਭਿਆਚਾਰਕ ਪਰੰਪਰਾਵਾਂ ਦੀ ਸੁੰਦਰ ਝਲਕ ਵੇਖਣ ਨੂੰ ਮਿਲੀ। ਇਸ ਮੌਕੇ ਮਹਿਲਾਵਾਂ ਨੇ ਸੋਲੋ ਡਾਂਸ, ਮਾਡਲਿੰਗ, ਲੋਕ ਗੀਤਾਂ ਅਤੇ ਹੋਰ ਸੱਭਿਆਚਾਰਕ ਮੁਕਾਬਲਿਆਂ ਵਿੱਚ ਵਧ-ਚੜ੍ਹ ਕੇ ਭਾਗ ਲਿਆ। ਮਾਡਲਿੰਗ ਮੁਕਾਬਲੇ ਵਿੱਚ ਮਮਤਾ ਸ਼ਰਮਾ ਨੇ ਮਿਸ ਤੀਆਂ ਦਾ ਖ਼ਿਤਾਬ ਹਾਸਲ ਕੀਤਾ। ਮਹਿੰਦੀ ਮੁਕਾਬਲੇ ਵਿੱਚ ਵੰਦਨਾ ਹੀਰ ਦੀ ਮਹਿੰਦੀ ਨੂੰ ਸਭ ਤੋਂ ਗੂੜ੍ਹਾ ਰੰਗ ਹੋਣ ਕਾਰਨ ਪਹਿਲਾ ਸਥਾਨ ਦਿੱਤਾ ਗਿਆ। ਜ਼ਿਲ੍ਹਾ ਸਿੱਖਿਆ ਅਫ਼ਸਰ ਹਰਜਿੰਦਰ ਕੌਰ ਨੇ ਪੰਜਾਬੀ ਲੋਕ ਵਿਰਸੇ ਦੀ ਪ੍ਰਤੀਕ ਰਵਾਇਤੀ ਘੋੜੀ ਪੇਸ਼ ਕੀਤੀ। ਉਨ੍ਹਾਂ ਦੀ ਇਸ ਪੇਸ਼ਕਾਰੀ ਨੇ ਪੰਜਾਬ ਦੇ ਅਮੀਰ ਲੋਕ ਵਿਰਸੇ ਨੂੰ ਨਵੀਂ ਪੀੜ੍ਹੀ ਤੱਕ ਪਹੁੰਚਾਉਣ ਦਾ ਸੰਦੇਸ਼ ਦਿੱਤਾ। ਆਪਣੇ ਸੰਬੋਧਨ ਵਿੱਚ ਅਮਨਦੀਪ ਕੌਰ ਐਮੀ ਨੇ ਕਿਹਾ ਕਿ ਤੀਆਂ ਵਰਗੇ ਤਿਉਹਾਰ ਪੰਜਾਬੀ ਸੱਭਿਆਚਾਰ ਦੀ ਰੂਹ ਹਨ ਅਤੇ ਨਵੀਂ ਪੀੜ੍ਹੀ ਨੂੰ ਆਪਣੀਆਂ ਜੜ੍ਹਾਂ ਨਾਲ ਜੋੜਣ ਦਾ ਕੰਮ ਕਰਦੇ ਹਨ। ਮੰਚ ਸੰਚਾਲਨ ਹਰਪ੍ਰੀਤ ਕੌਰ ਅਤੇ ਰੱਖਿਆ ਕੁਮਾਰੀ ਨੇ ਕੀਤਾ।
ਪਿਛਲੀ ਖ਼ਬਰ ਜ਼ੋਨਲ ਪੱਧਰ ਦੇ ਜੇਤੂ ਖਿਡਾਰੀਆਂ ਦਾ ਟਰਾਫ਼ੀਆਂ ਤੇ ਮੈਡਲਾਂ ਨਾਲ ਕੀਤਾ ਸਨਮਾਨ ਅਗਲੀ ਖ਼ਬਰ ਗੁਰੂ ਤੇਗ਼ ਬਹਾਦਰ ਐਜੂਕੇਸ਼ਨਲ ਟਰੱਸਟ ਦਸੂਹਾ ਦੀਆਂ ਵਿੱਦਿਅਕ ਸੰਸਥਾਵਾਂ ਵਿਚ ਤੀਆਂ ਦਾ ਤਿਉਹਾਰ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।