12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

8 ਦਹਾਕਿਆਂ ਤੋਂ ਸਿਰਫ਼ ਤਰੀਕੇ ਬਦਲੇ ਪਰ ਪੰਜਾਬ ਪ੍ਰਤੀ ਸਰਕਾਰਾਂ ਦੀ ਮਾਨਸਿਕਤਾ ਪਹਿਲਾਂ ਵਾਲੀ-ਦਲ ਖ਼ਾਲਸਾ 14 ਅਗਸਤ ਦੀ ਸ਼ਾਮ ਨੂੰ ਕਾਲੇ ਝੰਡੇ ਦਿਖਾ ਕੇ ਕੀਤਾ ਜਾਵੇਗਾ ਰੋਸ ਪ੍ਰਦਰਸ਼ਨ

ਹੁਸ਼ਿਆਰਪੁਰ, 11 ਅਗਸਤ (ਨਰਿੰਦਰ ਸਿੰਘ ਬੱਡਲਾ, ਹਰਪ੍ਰੀਤ ਕੌਰ)-ਪੰਜਾਬ ਦੀ ਆਜ਼ਾਦੀ ਦੇ ਟੀਚੇ ਪ੍ਰਤੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ, ਦਲ ਖਾਲਸਾ ਨੇ ਅੱਜ ਐਲਾਨ ਕੀਤਾ ਕਿ ਉਹ ਭਾਰਤੀ ਗ਼ੁਲਾਮੀ ਅਤੇ ਦਮਨ ਵਿਰੁੱਧ ਆਪਣਾ ਵਿਰੋਧ ਪ੍ਰਗਟ ਕਰਨ ਲਈ ਆਜ਼ਾਦੀ ਦਿਹਾੜੇ 15 ਅਗਸਤ ਨੂੰ ਕਾਲੇ ਦਿਨ ਵਜੋਂ ਮਨਾਏਗਾ। ਹੁਸ਼ਿਆਰਪੁਰ ਵਿਖੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਪਰਮਜੀਤ ਸਿੰਘ ਮੰਡ, ਸਕੱਤਰ ਪਰਮਜੀਤ ਸਿੰਘ ਟਾਂਡਾ, ਜਥੇਬੰਧਕ ਸਕੱਤਰ ਰਣਵੀਰ ਸਿੰਘ ਗੀਗਨੋਵਾਲ, ਯੂਥ ਪ੍ਰਧਾਨ ਗੁਰਨਾਮ ਸਿੰਘ ਅਤੇ ਹਰਵਿੰਦਰ ਸਿੰਘ ਹਰਮੋਏ ਨੇ ਕਿਹਾ ਕਿ ਭਾਰਤ ਦੇ ਆਜ਼ਾਦੀ ਦਿਵਸ ਦੀ ਪੂਰਵ ਸੰਧਿਆ ’ਤੇ ਕਾਲੇ ਝੰਡੇ ਦਿਖਾ ਕੇ ਪ੍ਰਦਰਸ਼ਨ ਕੀਤਾ ਜਾਵੇਗਾ।

ਹੁਸ਼ਿਆਰਪੁਰ ਵਿਖੇ ਪੱਤਰਕਾਰਾਂ ਨੂੰ ਸੰਬੋਧਨ ਕਰਦੇ ਹੋਏ ਦਲ ਖਾਲਸਾ ਦੇ ਕਾਰਜਕਾਰੀ ਪ੍ਰਧਾਨ ਪਰਮਜੀਤ ਸਿੰਘ ਮੰਡ। ਉਨ੍ਹਾਂ ਨਾਲ ਪਰਮਜੀਤ ਸਿੰਘ ਟਾਂਡਾ, ਰਣਵੀਰ ਸਿੰਘ ਗੀਗਨੋਵਾਲ, ਗੁਰਨਾਮ ਸਿੰਘ ਤੇ ਹਰਵਿੰਦਰ ਸਿੰਘ ਹਰਮੋਏ। ਤਸਵੀਰ: ਹਮਸ਼ਾਇਨ ਸਟੂਡੀਓ 12-08-2026
ਹੁਸ਼ਿਆਰਪੁਰ, 11 ਅਗਸਤ (ਨਰਿੰਦਰ ਸਿੰਘ ਬੱਡਲਾ, ਹਰਪ੍ਰੀਤ ਕੌਰ)-ਪੰਜਾਬ ਦੀ ਆਜ਼ਾਦੀ ਦੇ ਟੀਚੇ ਪ੍ਰਤੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ, ਦਲ ਖਾਲਸਾ ਨੇ ਅੱਜ ਐਲਾਨ ਕੀਤਾ ਕਿ ਉਹ ਭਾਰਤੀ ਗ਼ੁਲਾਮੀ ਅਤੇ ਦਮਨ ਵਿਰੁੱਧ ਆਪਣਾ ਵਿਰੋਧ ਪ੍ਰਗਟ ਕਰਨ ਲਈ ਆਜ਼ਾਦੀ ਦਿਹਾੜੇ 15 ਅਗਸਤ ਨੂੰ ਕਾਲੇ ਦਿਨ ਵਜੋਂ ਮਨਾਏਗਾ। ਹੁਸ਼ਿਆਰਪੁਰ ਵਿਖੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਪਰਮਜੀਤ ਸਿੰਘ ਮੰਡ, ਸਕੱਤਰ ਪਰਮਜੀਤ ਸਿੰਘ ਟਾਂਡਾ, ਜਥੇਬੰਧਕ ਸਕੱਤਰ ਰਣਵੀਰ ਸਿੰਘ ਗੀਗਨੋਵਾਲ, ਯੂਥ ਪ੍ਰਧਾਨ ਗੁਰਨਾਮ ਸਿੰਘ ਅਤੇ ਹਰਵਿੰਦਰ ਸਿੰਘ ਹਰਮੋਏ ਨੇ ਕਿਹਾ ਕਿ ਭਾਰਤ ਦੇ ਆਜ਼ਾਦੀ ਦਿਵਸ ਦੀ ਪੂਰਵ ਸੰਧਿਆ ’ਤੇ ਕਾਲੇ ਝੰਡੇ ਦਿਖਾ ਕੇ ਪ੍ਰਦਰਸ਼ਨ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਮਾਰਚ 14 ਅਗਸਤ ਨੂੰ ਬਾਅਦ ਦੁਪਹਿਰ ਤਿੰਨ ਵਜੇ ਗੁਰਦਵਾਰਾ ਸਿੰਘ ਸਭਾ ਤੋ ਆਰੰਭ ਹੋਵੇਗਾ ਜੋ ਘੰਟਾ ਘਰ ਤੋ ਫਗਵਾੜਾ ਚੌਕ ਵੱਲ ਹੁੰਦਾ ਹੋਇਆ ਅੰਬੇਡਕਰ ਚੌਕ ਤੱਕ ਜਾਵੇਗਾ। ਆਗੂਆਂ ਨੇ ਦੱਸਿਆ ਕਿ ਇਹ ਵਿਰੋਧ ਭਾਰਤੀ ਗ਼ੁਲਾਮੀ ਤੋ ਇਲਾਵਾ ਤਿੰਨ ਪ੍ਰਮੁੱਖ ਮੁੱਦਿਆਂ ਵਿਰੁੱਧ ਕੀਤਾ ਜਾਵੇਗਾ ਜਿਸ ਵਿਚ ਵੰਦੇ ਮਾਤਰਮ ਗਾਉਣ ਨੂੰ ਲਾਜ਼ਮੀ ਬਣਾਉਣ, ਪੰਜਾਬ ਅੰਦਰ ਵਧ ਰਹੀ ਪ੍ਰਵਾਸੀਆਂ ਦੀ ਆਮਦ ਅਤੇ ਸੁਰੱਖਿਆ ਬਲਾਂ ਨੂੰ ਦਿੱਤੀ ਗਈ ਅੰਨ੍ਹੀ ਖੁੱਲ ਸ਼ਾਮਲ ਹੋਣਗੇ। ਪ੍ਰੋਗਰਾਮ ਦਾ ਐਲਾਨ ਕਰਦੇ ਹੋਏ, ਦਲ ਖਾਲਸਾ ਦੇ ਕਾਰਜਕਾਰੀ ਪ੍ਰਧਾਨ ਪਰਮਜੀਤ ਸਿੰਘ ਮੰਡ ਨੇ ਕਿਹਾ ਕਿ ਪਿਛਲੇ ਅੱਠ ਦਹਾਕਿਆਂ ਤੋ ਸਿਰਫ਼ ਤਰੀਕੇ ਬਦਲੇ ਹਨ ਪਰ ਸਰਕਾਰਾਂ ਦੀ ਮਾਨਸਿਕਤਾ ਉਹੀ ਹੈ ਜੋ ਪੰਜਾਬ ਨੂੰ ਭਾਰਤ ਆਪਣੀ ਇਕ ਬਸਤੀ ਵਜੋਂ ਹੀ ਦੇਖਦਾ ਹੈ। ਉਨ੍ਹਾਂ ਪ੍ਰਵਾਸੀ ਆਬਾਦੀ ਲਈ ਤਿੰਨ ਲੱਖ ਤੋਂ ਵੱਧ ਰਾਸ਼ਨ ਕਾਰਡ ਜਾਰੀ ਕਰਨ ਸੰਬੰਧੀ ਪੰਜਾਬ ਦੇ ਮੁੱਖ ਮੰਤਰੀ ਦੇ ਬਿਆਨ ਦਾ ਹਵਾਲਾ ਦਿੰਦੇ ਹੋਏ ਦਲ ਖਾਲਸਾ ਨੇ ਕਿਹਾ ਕਿ ਅਜਿਹੇ ਉਪਾਅ ਸਪਸ਼ਟ ਤੌਰ ’ਤੇ ਪੰਜਾਬ ਦੇ ਜਨਸੰਖਿਆ ਸੰਤੁਲਨ ਨੂੰ ਬਦਲਣ ਦੀ ਇੱਕ ਯੋਜਨਾਬੱਧ ਕੋਸ਼ਿਸ਼ ਨੂੰ ਦਰਸਾਉਂਦੇ ਹਨ। ਉਨ੍ਹਾਂ 20 ਜੁਲਾਈ ਨੂੰ ਜੰਤਰ-ਮੰਤਰ ’ਤੇ ਵਿਦਿਆਰਥੀ ਪ੍ਰਦਰਸ਼ਨਕਾਰੀਆਂ ’ਤੇ ਸੀ.ਆਰ.ਪੀ.ਐਫ ਦੁਆਰਾ ਪੈਲੇਟ ਗੰਨਾਂ ਦੀ ਵਰਤੋਂ ਦਾ ਹਵਾਲਾ ਦਿੰਦੇ ਹੋਏ, ਦਲ ਖਾਲਸਾ ਨੇ ਕੇਂਦਰ ਸਰਕਾਰ ’ਤੇ ਸ਼ਬਦੀ ਹਮਲਾ ਕਰਦੇ ਕਿਹਾ ਕਿ ਉਹ ਅਜਿਹੀ ਕਾਰਵਾਈ ਨੂੰ ਭੀੜ ਕੰਟਰੋਲ ਕਰਨ ਦੇ ਨਾਮ ’ਤੇ ਸੁਰੱਖਿਆ ਬਲਾਂ ਨੂੰ ਸਜ਼ਾ ਤੋਂ ਮੁਕਤ ਕਰਨ ਵਾਲੇ ਰਾਜ ਦੇ ਲਾਇਸੈਂਸ ਵਜੋਂ ਦੇਖਦਾ ਹੈ। ਉਨ੍ਹਾਂ ਕਿਹਾ ਕਿ ਹਾਲਾਂਕਿ ਇਸ ਵਾਰ ਇਹ ਸਰਕਾਰੀ ਤਸ਼ੱਦਦ ਘੱਟ-ਘਾਤਕ ਸੀ ਪਰ ਅਸੀਂ ਦੇਖਿਆ ਹੈ ਕਿ ਕੁੱਝ ਸਾਲ ਪਹਿਲਾਂ ਜੰਮੂ ਅਤੇ ਕਸ਼ਮੀਰ ਵਿਚ ਕਿਵੇਂ ਸੱਟਾਂ ਲਗਾਈਆਂ ਸਨ ਜਿਸਨੇ ਸਥਾਈ ਤੌਰ ’ਤੇ ਜ਼ਿੰਦਗੀਆਂ ਬਰਬਾਦ ਕਰ ਦਿੱਤੀਆਂ ਸਨ। ਉਨ੍ਹਾਂ ਕਿਹਾ ਕਿ ਸਾਡਾ ਸ਼ਾਂਤਮਈ ਜਮਹੂਰੀ ਵਿਰੋਧ ਉਨ੍ਹਾਂ ਨੀਤੀਆਂ ਦੇ ਵਿਰੁੱਧ ਹੈ ਜੋ ਪੰਜਾਬ ਦੀ ਪਛਾਣ ਨੂੰ ਕਮਜ਼ੋਰ ਕਰਦੀਆਂ ਹਨ।
ਪਿਛਲੀ ਖ਼ਬਰ ਕਿਸਾਨ ਆਗੂਆਂ ਨੇ 50 ਬੋਰੇ ਯੂਰੀਏ ਸਮੇਤ ਫੜੀ ਗੱਡੀ ਕੀਤੀ ਪੁਲਿਸ ਹਵਾਲੇ ਅਗਲੀ ਖ਼ਬਰ ਐੱਸ.ਆਈ.ਆਰ. : ਵੋਟਰ ਸੂਚੀਆਂ ਦੀ ਮੁਢਲੀ ਪ੍ਰਕਾਸ਼ਨਾ 13 ਨੂੰ, 16 ਨੂੰ ਲੱਗਣਗੇ ਵਿਸ਼ੇਸ਼ ਕੈਂਪ-ਆਸ਼ਿਕਾ ਜੈਨ ਕਿਹਾ, 12 ਸਤੰਬ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।