12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਸੀ.ਐਚ.ਸੀ. ਬੁੱਢਾਬੜ ਅਧੀਨ ਤਕਰੀਬਨ 202 ਸਕੂਲਾਂ ਵਿਚ ਰਾਸ਼ਟਰੀ ਕ੍ਰਿਮੀ ਮੁਕਤੀ ਦਿਵਸ ਮਨਾਇਆ

ਭੰਗਾਲਾ, 11 ਅਗਸਤ (ਬਲਵਿੰਦਰਜੀਤ ਸਿੰਘ ਸੈਣੀ)- ਸਿਵਲ ਸਰਜਨ ਹੁਸ਼ਿਆਰਪੁਰ ਡਾ. ਮੰਦੀਪ ਕਮਲ ਦੇ ਦਿਸ਼ਾ-ਨਿਰਦੇਸ਼ਾਂ ਅਤੇ ਐਸ.

ਅਜੀਤ ਡੈਸਕ 12-08-2026
ਭੰਗਾਲਾ, 11 ਅਗਸਤ (ਬਲਵਿੰਦਰਜੀਤ ਸਿੰਘ ਸੈਣੀ)- ਸਿਵਲ ਸਰਜਨ ਹੁਸ਼ਿਆਰਪੁਰ ਡਾ. ਮੰਦੀਪ ਕਮਲ ਦੇ ਦਿਸ਼ਾ-ਨਿਰਦੇਸ਼ਾਂ ਅਤੇ ਐਸ.ਐਮ.ਓ. ਇੰਚਾਰਜ ਸੀ.ਐਚ.ਸੀ. ਬੁੱਢਾਬੜ ਡਾ. ਨੀਲਮ ਦੀ ਅਗਵਾਈ ਹੇਠ ਸੀ.ਐਚ.ਸੀ. ਬੁੱਢਾਬੜ ਅਧੀਨ ਪੈਂਦੇ ਤਕਰੀਬਨ 202 ਸਕੂਲਾਂ ਵਿਚ ਰਾਸ਼ਟਰੀ ਕ੍ਰਿਮੀ ਮੁਕਤੀ ਦਿਵਸ ਮਨਾਇਆ ਗਿਆ। ਇਸ ਮੌਕੇ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਸਕੂਲਾਂ ਵਿਚ ਵਿਦਿਆਰਥੀਆਂ ਨੂੰ ਐਲਬੈਂਡਾਜ਼ੋਲ ਦੀ ਕ੍ਰਿਮੀਨਾਸ਼ਕ ਦਵਾਈ ਦਿੱਤੀ ਗਈ ਅਤੇ ਪੇਟ ਦੇ ਕੀੜਿਆਂ ਤੋਂ ਹੋਣ ਵਾਲੀਆਂ ਸਿਹਤ ਸਮੱਸਿਆਵਾਂ ਅਤੇ ਉਨ੍ਹਾਂ ਤੋਂ ਬਚਾਅ ਸਬੰਧੀ ਜਾਗਰੂਕ ਕੀਤਾ ਗਿਆ। ਸਿਹਤ ਕਰਮਚਾਰੀਆਂ ਨੇ ਵਿਦਿਆਰਥੀਆਂ ਨੂੰ ਦੱਸਿਆ ਕਿ ਪੇਟ ਦੇ ਕੀੜੇ ਬੱਚਿਆਂ ਵਿਚ ਕਮਜ਼ੋਰੀ, ਖ਼ੂਨ ਦੀ ਕਮੀ, ਭੁੱਖ ਘੱਟ ਲੱਗਣਾ ਅਤੇ ਸਰੀਰਕ ਤੇ ਮਾਨਸਿਕ ਵਿਕਾਸ ਵਿਚ ਰੁਕਾਵਟ ਦਾ ਕਾਰਨ ਬਣ ਸਕਦੇ ਹਨ। ਇਸ ਲਈ ਬੱਚਿਆਂ ਨੂੰ ਸਿਹਤ ਵਿਭਾਗ ਵਲੋਂ ਦਿੱਤੀ ਜਾਣ ਵਾਲੀ ਕ੍ਰਿਮੀਨਾਸ਼ਕ ਦਵਾਈ ਜ਼ਰੂਰ ਲੈਣੀ ਚਾਹੀਦੀ ਹੈ। ਇਸ ਦੌਰਾਨ ਵਿਦਿਆਰਥੀਆਂ ਨੂੰ ਹੱਥ ਸਾਬਣ ਨਾਲ ਚੰਗੀ ਤਰ੍ਹਾਂ ਧੋਣ, ਸਾਫ਼ ਪਾਣੀ ਪੀਣ, ਖਾਣਾ ਖਾਣ ਤੋਂ ਪਹਿਲਾਂ ਅਤੇ ਪਖਾਨੇ ਤੋਂ ਬਾਅਦ ਹੱਥ ਧੋਣ, ਨੰਗੇ ਪੈਰ ਨਾ ਤੁਰਨ ਅਤੇ ਨਿੱਜੀ ਤੇ ਆਲੇ-ਦੁਆਲੇ ਦੀ ਸਫ਼ਾਈ ਰੱਖਣ ਲਈ ਪ੍ਰੇਰਿਤ ਕੀਤਾ ਗਿਆ। ਜੇਕਰ ਕੋਈ ਬੱਚਾ ਕਿਸੇ ਕਾਰਨ ਕਰਕੇ ਐਲਬੈਂਡਾਜ਼ੋਲ ਦੀ ਖ਼ੁਰਾਕ ਲੈਣ ਤੋਂ ਵਾਂਝਾ ਰਹਿ ਗਿਆ ਹੈ ਤਾਂ ਉਸ ਨੂੰ ਮਿਤੀ 17 ਨੂੰ ਹੋਣ ਵਾਲੀ ਮੋਪ-ਅੱਪ ਮੁਹਿੰਮ ਦੌਰਾਨ ਐਲਬੈਂਡਾਜ਼ੋਲ ਦੀ ਦਵਾਈ ਦਿੱਤੀ ਜਾਵੇਗੀ। ਸਿਹਤ ਵਿਭਾਗ ਵੱਲੋਂ ਮਾਪਿਆਂ ਅਤੇ ਅਧਿਆਪਕਾਂ ਨੂੰ ਅਪੀਲ ਕੀਤੀ ਗਈ ਕਿ ਕੋਈ ਵੀ ਯੋਗ ਬੱਚਾ ਇਸ ਮੁਹਿੰਮ ਤੋਂ ਵਾਂਝਾ ਨਾ ਰਹੇ। ਸਕੂਲਾਂ ਦੇ ਅਧਿਆਪਕਾਂ ਅਤੇ ਸਿਹਤ ਵਿਭਾਗ ਦੇ ਕਰਮਚਾਰੀਆਂ ਨੇ ਇਸ ਮੁਹਿੰਮ ਨੂੰ ਸਫਲ ਬਣਾਉਣ ਲਈ ਸਹਿਯੋਗ ਦਿੱਤਾ ਅਤੇ ਬੱਚਿਆਂ ਨੂੰ ਤੰਦਰੁਸਤ ਜੀਵਨ ਸ਼ੈਲੀ ਅਪਣਾਉਣ ਲਈ ਪ੍ਰੇਰਿਤ ਕੀਤਾ।
ਪਿਛਲੀ ਖ਼ਬਰ ਭਾਈ ਰਾਮ ਕਿਸ਼ਨ ਗੁਰਮਤਿ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਤੀਆਂ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਪਨਬੱਸ ਬੇਕਾਬੂ ਹੋ ਕੇ ਖੜ੍ਹੇ ਟਿੱਪਰ ਨਾਲ ਟਕਰਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।