12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਛਿੰਝ ਮੇਲਾ 17 ਨੂੰ

ਕੋਟਫ਼ਤੂਹੀ, 11 ਅਗਸਤ (ਅਟਵਾਲ)-ਸੰਤ ਭਾਈ ਸ਼ੇਰ ਸਿੰਘ ਮੈਮੋਰੀਅਲ ਸਪੋਰਟਸ ਕਲੱਬ ਸਰਹਾਲਾ ਕਲਾਂ ਵਲੋਂ ਗ੍ਰਾਮ ਪੰਚਾਇਤ, ਐਨ. ਆਰ.

ਅਜੀਤ ਡੈਸਕ 12-08-2026
ਕੋਟਫ਼ਤੂਹੀ, 11 ਅਗਸਤ (ਅਟਵਾਲ)-ਸੰਤ ਭਾਈ ਸ਼ੇਰ ਸਿੰਘ ਮੈਮੋਰੀਅਲ ਸਪੋਰਟਸ ਕਲੱਬ ਸਰਹਾਲਾ ਕਲਾਂ ਵਲੋਂ ਗ੍ਰਾਮ ਪੰਚਾਇਤ, ਐਨ. ਆਰ. ਆਈ ਵੀਰਾਂ ਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸਾਲਾਨਾ ਛਿੰਝ ਮੇਲਾ 17 ਅਗਸਤ ਨੂੰ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਲੱਬ ਪ੍ਰਧਾਨ ਬਲਜਿੰਦਰ ਸਿੰਘ ਗਿੱਲ ਨੇ ਦੱਸਿਆ ਕਿ ਇਸ ਛਿੰਝ ਮੇਲੇ ਵਿਚ ਪੰਜਾਬ ਦੇ ਨਾਮੀ ਪਹਿਲਵਾਨ ਹਿੱਸਾ ਲੈਣਗੇ। ਪਹਿਲੇ ਸਥਾਨ ਤੇ ਆਉਣ ਵਾਲੇ ਭਲਵਾਨ ਨੂੰ ਸਪਲੈਂਡਰ ਮੋਟਰਸਾਈਕਲ ਨਾਲ ਸਨਮਾਨਿਤ ਕੀਤਾ ਜਾਵੇਗਾ, ਤੇ ਹੋਰ ਦਿਲ ਖਿਚਵੇਂ ਇਨਾਮ ਦਿੱਤੇ ਜਾਣਗੇ। ਇਸ ਛਿੰਝ ਮੇਲੇ ਦੌਰਾਨ ਡਾ. ਪਰਮਿੰਦਰ ਸੂਦ ਐਸ.ਜੀ.ਆਰ. ਹਸਪਤਾਲ ਕੋਟਫ਼ਤੂਹੀ ਵਿਸ਼ੇਸ਼ ਤੌਰ ‘ਤੇ ਪਹੁੰਚਣਗੇ ਤੇ ਜੇਤੂ ਪਹਿਲਵਾਨਾਂ ਨੂੰ ਇਨਾਮਾਂ ਦੀ ਵੰਡ ਕਰਨਗੇ।
ਪਿਛਲੀ ਖ਼ਬਰ ਡੇਰਾ ਅੰਗੀਠਾ ਸਾਹਿਬ ਵਿਖੇ ਸੰਤ ਬਾਬਾ ਚੰਨਣ ਸਿੰਘ ਦਾ ਬਰਸੀ ਸਮਾਗਮ ਕਰਵਾਇਆ ਅਗਲੀ ਖ਼ਬਰ ਸੱਭਿਆਚਾਰ ਸੰਭਾਲ ਸੁਸਾਇਟੀ ਵਲੋਂ ਲੇਖ ਤੇ ਭਾਸ਼ਣ ਪ੍ਰਤੀਯੋਗਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।