13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-08-2026

ਲਾਪਰਵਾਹ ਟਿੱਪਰ ਚਾਲਕ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਮਾਂ-ਧੀ ਦੀ ਮੌਤ, 3 ਹੋਰ ਜ਼ਖਮੀ

ਟਾਂਡਾ ਉੜਮੁੜ, 12 ਅਗਸਤ (ਕੁਲਬੀਰ ਸਿੰਘ ਗੁਰਾਇਆ)- ਅੱਜ ਦੁਪਹਿਰ ਟਾਂਡਾ ਮਿਆਣੀ ਰੋਡ ’ਤੇ ਜੀਵਨ ਪੈਲਸ ਨਜ਼ਦੀਕ ਵਾਪਰੇ ਦਰਦਨਾਕ ਸੜਕ ਹਾਦਸੇ ਵਿੱਚ ਮੋਟਰਸਾਈਕਲ ਸਵਾਰ ਮਾਵਾਂ ਧੀਆਂ ਦੀ ਮੌਤ ਹੋ ਗਈ ਜਦਕਿ ਤਿੰਨ ਵਿਅਕਤੀਆਂ ਦੇ ਗੰਭੀਰ ਰੂਪ ਵਿੱਚ ਜ਼ਖਮੀ ਹੋਣ ਦਾ ਸਮਾਚਾਰ ਹੈ। ਜਾਣਕਾਰੀ ਅਨੁਸਾਰ ਅੱਜ ਦੁਪਹਿਰ 4 ਵਜੇ ਦੇ ਕਰੀਬ ਗੁਰਦੁਆਰਾ ਪੁਲ ਪੁਖਤਾ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਪਰਤ ਰਹੇ ਮੋਟਰਸਾਈਕਲ ਸਵਾਰ ਪਰਿਵਾਰ ਦੇ ਤਿੰਨ ਜੀਆ ਵਿਚ ਲਾਈਫ ਕੇਅਰ ਹਸਪਤਾਲ ਪੁਲੀ ਨੇੜੇ ਟਿੱਪਰ ਨੇ ਟੱਕਰ ਮਾਰ ਦਿੱਤੀ ਜਿਸ ਕਾਰਨ ਮੋਟਰਸਾਈਕਲ ਸਵਾਰ ਪਰਮਜੀਤ ਕੌਰ ਤੇ ਉਸਦੀ 17 ਸਾਲਾ ਦੀ ਧੀ ਗੁਰਕੀਰਤ ਕੌਰ ਵਾਸੀ ਵਾਰਡ ਨੰਬਰ 12 ਟਾਂਡਾ ਦੀ ਮੌਕੇ ’ਤੇ ਹੀ ਮੌਤ ਹੋ ਗਈ ਜਦਕਿ ਪਰਮਜੀਤ ਕੌਰ ਦਾ ਪਤੀ ਦਵਿੰਦਰ ਸਿੰਘ ਪੁੱਤਰ ਗੁਰਜੀਤ ਸਿੰਘ ਗੰਭੀਰ ਰੂਪ ’ਚ ਜ਼ਖਮੀ ਹੋ ਗਿਆ ।

ਅਜੀਤ ਡੈਸਕ 13-08-2026
ਟਾਂਡਾ ਉੜਮੁੜ, 12 ਅਗਸਤ (ਕੁਲਬੀਰ ਸਿੰਘ ਗੁਰਾਇਆ)- ਅੱਜ ਦੁਪਹਿਰ ਟਾਂਡਾ ਮਿਆਣੀ ਰੋਡ ’ਤੇ ਜੀਵਨ ਪੈਲਸ ਨਜ਼ਦੀਕ ਵਾਪਰੇ ਦਰਦਨਾਕ ਸੜਕ ਹਾਦਸੇ ਵਿੱਚ ਮੋਟਰਸਾਈਕਲ ਸਵਾਰ ਮਾਵਾਂ ਧੀਆਂ ਦੀ ਮੌਤ ਹੋ ਗਈ ਜਦਕਿ ਤਿੰਨ ਵਿਅਕਤੀਆਂ ਦੇ ਗੰਭੀਰ ਰੂਪ ਵਿੱਚ ਜ਼ਖਮੀ ਹੋਣ ਦਾ ਸਮਾਚਾਰ ਹੈ। ਜਾਣਕਾਰੀ ਅਨੁਸਾਰ ਅੱਜ ਦੁਪਹਿਰ 4 ਵਜੇ ਦੇ ਕਰੀਬ ਗੁਰਦੁਆਰਾ ਪੁਲ ਪੁਖਤਾ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਪਰਤ ਰਹੇ ਮੋਟਰਸਾਈਕਲ ਸਵਾਰ ਪਰਿਵਾਰ ਦੇ ਤਿੰਨ ਜੀਆ ਵਿਚ ਲਾਈਫ ਕੇਅਰ ਹਸਪਤਾਲ ਪੁਲੀ ਨੇੜੇ ਟਿੱਪਰ ਨੇ ਟੱਕਰ ਮਾਰ ਦਿੱਤੀ ਜਿਸ ਕਾਰਨ ਮੋਟਰਸਾਈਕਲ ਸਵਾਰ ਪਰਮਜੀਤ ਕੌਰ ਤੇ ਉਸਦੀ 17 ਸਾਲਾ ਦੀ ਧੀ ਗੁਰਕੀਰਤ ਕੌਰ ਵਾਸੀ ਵਾਰਡ ਨੰਬਰ 12 ਟਾਂਡਾ ਦੀ ਮੌਕੇ ’ਤੇ ਹੀ ਮੌਤ ਹੋ ਗਈ ਜਦਕਿ ਪਰਮਜੀਤ ਕੌਰ ਦਾ ਪਤੀ ਦਵਿੰਦਰ ਸਿੰਘ ਪੁੱਤਰ ਗੁਰਜੀਤ ਸਿੰਘ ਗੰਭੀਰ ਰੂਪ ’ਚ ਜ਼ਖਮੀ ਹੋ ਗਿਆ । ਇਸੇ ਟਿੱਪਰ ਚਾਲਕ ਨੇ ਇਸ ਹਾਦਸੇ ਵਾਲੇ ਸਥਾਨ ਤੋਂ ਥੋੜਾ ਪਿੱਛੇ ਪਹਿਲਾਂ ਪੁਲੀ ਵਿਚ ਟੱਕਰ ਮਾਰਨ ਤੋਂ ਬਾਅਦ ਜੀਵਨ ਪੈਲਸ ਨੇੜੇ ਸੜਕ ਕਿਨਾਰੇ ਖੜੇ ਮੋਟਰਸਾਈਕਲ ਸਵਾਰ ਗੁਰਵਿੰਦਰ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਸੱਲੋਪੁਰ (ਕਾਹਨੂੰਵਾਨ) ਤੇ ਬਲਜੀਤ ਸਿੰਘ ਪੁੱਤਰ ਹਰਭਜਨ ਸਿੰਘ ਵਾਸੀ ਤਿੱਬੜ (ਗਰੁਦਾਸਪੁਰ ) ਵਿਚ ਟੱਕਰ ਮਾਰ ਦਿੱਤੀ ਸੀ ਜਿਸ ਕਾਰਨ ਉਹ ਵੀ ਗੰਭੀਰ ਰੂਪ ’ਚ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਟਾਂਡਾ ਦੇ ਸਰਕਾਰੀ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਹੈ। ਟਾਂਡਾ ਪੁਲਸ ਨੇ ਟਿੱਪਰ ਅਤੇ ਲਾਸ਼ਾਂ ਨੂੰ ਕਬਜ਼ੇ ਵਿਚ ਲਿਆ ਅਤੇ ਟਿੱਪਰ ਚਾਲਕ ਨੂੰ ਗ੍ਰਿਫਤਾਰ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪਿਛਲੀ ਖ਼ਬਰ ਮੁਹੱਲਾ ਬਸੰਤ ਨਗਰ ’ਚ ਗੋਲੀਆਂ ਚੱਲਣ ਨਾਲ ਦਹਿਸ਼ਤ ਦਾ ਮਾਹੌਲ ਅਗਲੀ ਖ਼ਬਰ ਬੱਬਰ ਕਰਮ ਸਿੰਘ ਸਮੇਤ ਸਮੂਹ ਬੱਬਰ ਸ਼ਹੀਦਾਂ ਨੂੰ ਸਮਰਪਿਤ ਸਮਾਗਮ ਦਾ ਪੋਸਟਰ ਜਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।