13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-08-2026

ਪੱਦੀ ਸੂਰਾ ਸਿੰਘ ਦੇ ਐਨ.ਸੀ.ਸੀ. ਕੈਡਿਟਾਂ ਨੇ ਕੱਢੀ ਤਿਰੰਗਾ ਸਾਈਕਲ ਰੈਲੀ

ਸੈਲਾ ਖ਼ੁਰਦ, 12 ਅਗਸਤ (ਹਰਵਿੰਦਰ ਸਿੰਘ ਬੰਗਾ)- ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਪੱਦੀ ਸੂਰਾ ਸਿੰਘ ਵਿਖੇ 08 ਪੰਜਾਬ ਬਟਾਲੀਅਨ ਐਨ. ਸੀ.

ਅਜੀਤ ਡੈਸਕ 13-08-2026
ਸੈਲਾ ਖ਼ੁਰਦ, 12 ਅਗਸਤ (ਹਰਵਿੰਦਰ ਸਿੰਘ ਬੰਗਾ)- ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਪੱਦੀ ਸੂਰਾ ਸਿੰਘ ਵਿਖੇ 08 ਪੰਜਾਬ ਬਟਾਲੀਅਨ ਐਨ.ਸੀ.ਸੀ. ਦੇ ਕਮਾਂਡਿੰਗ ਅਫ਼ਸਰ ਕਰਨਲ ਅਜੇ ਲੂੰਬਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਕੂਲ ਦੇ ਐਨ.ਸੀ.ਸੀ ਕੈਡਿਟਾਂ ਨੇ ਏ.ਐਨ.ਓ. ਮਨੋਜ ਕੁਮਾਰ ਬੰਗਾ ਦੀ ਅਗਵਾਈ ’ਚ ਆਜ਼ਾਦੀ ਦਿਵਸ ਨੂੰ ਸਮਰਪਿਤ ਤਿਰੰਗਾ ਸਾਈਕਲ ਰੈਲੀ ਕੱਢੀ ਗਈ। ਰੈਲੀ ਵਿਚ ਸਕੂਲ ਦੇ ਸਾਰੇ ਐਨ.ਸੀ.ਸੀ. ਕੈਡਿਟਸ ਨੇ ਭਾਗ ਲਿਆ। ਸਕੂਲ ਦੇ ਪ੍ਰਿੰ. ਹਰਬਿਲਾਸ ਸਿੰਘ ਨੇ ਤਿਰੰਗਾ ਰੈਲੀ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਰੈਲੀ ਉਪਰੰਤ ਕੈਡਿਟਸ ਨੂੰ ਸੰਬੋਧਨ ਕਰਦੇ ਹੋਏ ਏ.ਐਨ.ਓ. ਮਨੋਜ ਕੁਮਾਰ ਬੰਗਾ ਨੇ ਆਜ਼ਾਦੀ ਦਿਵਸ ਦੀ ਮੁਬਾਰਕਬਾਦ ਦਿੱਤੀ ਤੇ ਦੇਸ਼ ਦੀ ਆਜ਼ਾਦੀ ਵਿਚ ਯੋਗਦਾਨ ਪਾਉਣ ਵਾਲੇ ਦੇਸ਼ ਭਗਤਾਂ ਤੇ ਸ਼ਹੀਦਾਂ ਨੂੰ ਯਾਦ ਕਰਦੇ ਹੋਏ ਕੈਡਿਟਸ ਨੂੰ ਸੇਵਾ ਤੇ ਅਖੰਡਤਾ ਵਿਚ ਯੋਗਦਾਨ ਦੇਣ ਦੀ ਅਪੀਲ ਕੀਤੀ। ਇਸ ਮੌਕੇ ਹੌਲਦਾਰ ਲਖਵੀਰ ਸਿੰਘ ਅਤੇ ਸਮੂਹ ਸਟਾਫ਼ ਹਾਜ਼ਰ ਸੀ।
ਪਿਛਲੀ ਖ਼ਬਰ ਕ੍ਰਿਸ਼ੀ ਵਿਗਿਆਨ ਕੇਂਦਰ ਬਾਹੋਵਾਲ ਵਲੋਂ ਪਰਾਲੀ ਪ੍ਰਬੰਧਨ ਸੰਬੰਧੀ ਬਲਾਕ ਪੱਧਰੀ ਜਾਗਰੂਕਤਾ ਕੈਂਪ ਅਗਲੀ ਖ਼ਬਰ ਮੇਰੀ ਰਸੋਈ ਸਕੀਮ ਤਹਿਤ ਰਾਸ਼ਨ ਕਿੱਟਾਂ ਵੰਡੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।