14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-08-2026

‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵਲੋਂ ਭੰਗਾਲਾ ਵਿਖੇ ਵਿਸ਼ੇਸ਼ ਮੀਟਿੰਗ

ਭੰਗਾਲਾ, 12 ਅਗਸਤ (ਬਲਵਿੰਦਰਜੀਤ ਸਿੰਘ ਸੈਣੀ) - ਅਕਾਲੀ ਦਲ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਕਾਰਜਕਾਰੀ ਪ੍ਰਧਾਨ ਬਾਪੂ ਤਰਸੇਮ ਸਿੰਘ ਖ਼ਾਲਸਾ ਅਤੇ ਪੰਜਾਬ ਕੋਆਰਡੀਨੇਟਰ ਭਾਈ ਪਰਮਜੀਤ ਸਿੰਘ ਜੌਹਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਭੰਗਾਲਾ ਵਿਖੇ ਜ਼ਿਲ੍ਹਾ ਪ੍ਰਧਾਨ ਅਵਤਾਰ ਸਿੰਘ ਸੇਖੋਂ ਅਤੇ ਜ਼ਿਲ੍ਹਾ ਪ੍ਰੈੱਸ ਸਕੱਤਰ ਲਾਡੀ ਨਿੱਝਰ ਦੀ ਅਗਵਾਈ ਹੇਠ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ। ਮੀਟਿੰਗ ਵਿਚ ਲਗਭਗ 20 ਤੋਂ 25 ਪਿੰਡਾਂ ਤੋਂ ਨੌਜਵਾਨ ਵੀਰਾਂ, ਬਜ਼ੁਰਗ ਤੇ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨੇ ਸ਼ਮੂਲੀਅਤ ਕੀਤੀ।

ਅਜੀਤ ਡੈਸਕ 13-08-2026
ਭੰਗਾਲਾ, 12 ਅਗਸਤ (ਬਲਵਿੰਦਰਜੀਤ ਸਿੰਘ ਸੈਣੀ) - ਅਕਾਲੀ ਦਲ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਕਾਰਜਕਾਰੀ ਪ੍ਰਧਾਨ ਬਾਪੂ ਤਰਸੇਮ ਸਿੰਘ ਖ਼ਾਲਸਾ ਅਤੇ ਪੰਜਾਬ ਕੋਆਰਡੀਨੇਟਰ ਭਾਈ ਪਰਮਜੀਤ ਸਿੰਘ ਜੌਹਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਭੰਗਾਲਾ ਵਿਖੇ ਜ਼ਿਲ੍ਹਾ ਪ੍ਰਧਾਨ ਅਵਤਾਰ ਸਿੰਘ ਸੇਖੋਂ ਅਤੇ ਜ਼ਿਲ੍ਹਾ ਪ੍ਰੈੱਸ ਸਕੱਤਰ ਲਾਡੀ ਨਿੱਝਰ ਦੀ ਅਗਵਾਈ ਹੇਠ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ। ਮੀਟਿੰਗ ਵਿਚ ਲਗਭਗ 20 ਤੋਂ 25 ਪਿੰਡਾਂ ਤੋਂ ਨੌਜਵਾਨ ਵੀਰਾਂ, ਬਜ਼ੁਰਗ ਤੇ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨੇ ਸ਼ਮੂਲੀਅਤ ਕੀਤੀ। ਮੀਟਿੰਗ ਦੌਰਾਨ ਜ਼ਿਲ੍ਹਾ ਪ੍ਰਧਾਨ ਅਵਤਾਰ ਸਿੰਘ ਸੇਖੋਂ ਵਲੋਂ ਪਾਰਟੀ ਦੀਆਂ ਨੀਤੀਆਂ ਤੇ ਵਿਚਾਰਧਾਰਾ ਬਾਰੇ ਹਾਜ਼ਰ ਸੰਗਤ ਨੂੰ ਵਿਸਥਾਰ ਨਾਲ ਜਾਣੂੰ ਕਰਵਾਇਆ ਗਿਆ। ਇਸ ਮੌਕੇ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਦੇ ਭਵਿੱਖ ਵਿਚ ਪੰਜਾਬ ਦੀ ਅਗਵਾਈ ਨਾਲ ਸਬੰਧਿਤ ਵਿਚਾਰਾਂ ਬਾਰੇ ਵੀ ਵਿਚਾਰ-ਚਰਚਾ ਕੀਤੀ ਗਈ। ਵੱਖ-ਵੱਖ ਪਿੰਡਾਂ ਤੋਂ ਪਹੁੰਚੇ ਆਗੂਆਂ ਤੇ ਵਰਕਰਾਂ ਨੇ ਆਪਣਾ ਸਮਰਥਨ ਪ੍ਰਗਟ ਕਰਦਿਆਂ ਕਿਹਾ ਕਿ ਉਹ ਪੰਜਾਬ ਦੀ ਬਿਹਤਰੀ ਤੇ ਲੋਕ ਹਿਤਾਂ ਲਈ ਪਾਰਟੀ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਕੰਮ ਕਰਨਗੇ। ਆਗੂਆਂ ਨੇ ਪਾਰਟੀ ਨੂੰ ਮਜ਼ਬੂਤ ਕਰਨ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ। ਇਸ ਮੌਕੇ ਪਾਰਟੀ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ 11 ਮੈਂਬਰੀ ਕਮੇਟੀ ਅਤੇ ਯੂਥ ਵਿੰਗ ਵਿਚੋਂ 5 ਮੈਂਬਰੀ ਕਮੇਟੀ ਦਾ ਗਠਨ ਵੀ ਕੀਤਾ ਗਿਆ। ਇਸ ਮੌਕੇ ਰੱਖੜ ਪੁੰਨਿਆ ਮੌਕੇ 28 ਅਗਸਤ ਨੂੰ ਬਾਬਾ ਬਕਾਲਾ ਸਾਹਿਬ ਵਿਖੇ ਹੋਣ ਵਾਲੀ ਕਾਨਫ਼ਰੰਸ ਸਬੰਧੀ ਵੀ ਹਾਜ਼ਰ ਸਾਥੀਆਂ ਨੂੰ ਲਾਮਬੰਦ ਕੀਤਾ ਗਿਆ। ਇਸ ਤੋਂ ਇਲਾਵਾ ਮੀਟਿੰਗ ਵਿਚ ਫ਼ੈਸਲਾ ਲਿਆ ਗਿਆ ਕਿ ਆਉਣ ਵਾਲੀ 8 ਸਤੰਬਰ ਨੂੰ ਮੁਕੇਰੀਆਂ ਵਿਖੇ ਇੱਕ ਵਿਸ਼ਾਲ ਇਕੱਠ ਕਰਵਾਇਆ ਜਾਵੇਗਾ। ਇਸ ਇਕੱਠ ਵਿਚ ਵਿਸ਼ੇਸ਼ ਤੌਰ ’ਤੇ ਭਾਈ ਅੰਮ੍ਰਿਤਪਾਲ ਸਿੰਘ ਦੇ ਪਿਤਾ ਬਾਪੂ ਤਰਸੇਮ ਸਿੰਘ ਖ਼ਾਲਸਾ, ਸਮੁੱਚੀ ਹਾਈਕਮਾਂਡ ਅਤੇ ਜ਼ਿਲ੍ਹੇ ਦੀ ਸਮੁੱਚੀ ਟੀਮ ਵੱਲੋਂ ਸ਼ਮੂਲੀਅਤ ਕੀਤੀ ਜਾਵੇਗੀ। ਇਸ ਮੌਕੇ ਜ਼ਿਲ੍ਹਾ ਆਗੂ ਕੁਲਵਿੰਦਰ ਦਸੂਹਾ, ਜ਼ਿਲ੍ਹਾ ਆਗੂ ਕੁਲਦੀਪ ਦਸੂਹਾ, ਆਸਾ ਸਿੰਘ ਭੰਗਾਲਾ, ਅਮਰਜੀਤ ਸਿੰਘ, ਰੋ ਹਿਤ ਮਾਨਸਰ, ਹਰਿੰਦਰ ਸਿੰਘ ਨੌਸ਼ਹਿਰਾ, ਬਲਵੀਰ ਚੰਦ ਮੁਕੇਰੀਆਂ, ਰਣਦੀਪ ਸਿੰਘ ਜਹਾਨਪੁਰ, ਗੁਰਦੀਪ ਸਿੰਘ ਮੰਜਪੁਰ, ਰੋਸ਼ਨਦੀਨ ਚੱਕ ਭਾਈਆਂ, ਦਲਜੀਤ ਸਿੰਘ ਫੱਤੂਵਾਲ, ਹਰਮਿੰਦਰ ਸਿੰਘ ਸਲੋਵਾਲ, ਇੰਦਰਪਾਲ ਸਿੰਘ ਦੇਵੀਦਾਸ, ਮਹਿੰਦਰ ਸਿੰਘ ਗੁਰਦਾਸਪੁਰ, ਸੂਰਤੀਰਾਮ ਹਰਚੰਦਾ, ਮਨਿੰਦਰ ਸਿੰਘ ਬੇਲਾ ਸਰਿਆਣਾ, ਜਗਪ੍ਰੀਤ ਸਿੰਘ ਛੰਨੀ ਨੰਦ ਸਿੰਘ, ਹਰਦੀਪ ਸਿੰਘ ਪਟਿਆਲਾ, ਸੁਰਜੀਤ ਸਿੰਘ ਮਲਕੋਵਾਲ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਗੁਰੂ ਨਾਨਕ ਖਾਲਸਾ ਸਕੂਲ, ਨਾਰੋਵਾਲ ’ਚ ਤੀਆਂ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਦਸਮੇਸ਼ ਪਬਲਿਕ ਸਕੂਲ ਮੁਕੇਰੀਆਂ ਵਿਖੇ ਰੁੱਖ ਲਗਾਓ ਮੁਹਿੰਮ ਤਹਿਤ ਬੂਟੇ ਵੰਡੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।