13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-08-2026

ਕੇ.ਐਮ.ਐਸ. ਕਾਲਜ ਵਿਖੇ ਅਕਾਦਮਿਕ ਸੈਸ਼ਨ 2026-27 ਦੀ ਸ਼ੁਰੂਆਤ

ਦਸੂਹਾ, 12 ਅਗਸਤ (ਭੁੱਲਰ)- ਕੇ. ਐਮ.

ਹਵਨ ਯੱਗ ਦੌਰਾਨ ਪੂਜਾ ਅਰਚਨਾ ਕਰਦੇ ਹੋਏ ਪ੍ਰਿੰਸੀਪਲ ਡਾ. ਮਾਨਵ ਸੈਣੀ, ਡਾ. ਰਾਜੇਸ਼ ਕੁਮਾਰ, ਮਮਤਾ ਚੌਧਰੀ, ਇਨਾਇਤ ਕੌਰ, ਫੈਕਲਟੀ ਮੈਂਬਰ ਤੇ ਵਿਦਿਆਰਥੀ। ਤਸਵੀਰ : ਭੁੱਲਰ 13-08-2026
ਦਸੂਹਾ, 12 ਅਗਸਤ (ਭੁੱਲਰ)- ਕੇ.ਐਮ.ਐਸ. ਕਾਲਜ ਆਫ਼ ਆਈ.ਟੀ. ਐਂਡ ਮੈਨੇਜਮੈਂਟ ਦਸੂਹਾ ਵਿਖੇ ਨਵੇਂ ਅਕਾਦਮਿਕ ਸੈਸ਼ਨ 2026-27 ਦੀ ਸ਼ੁਰੂਆਤ ਸਬੰਧੀ ਹਵਨ ਯੱਗ ਕਰਵਾਇਆ ਗਿਆ। ਇਹ ਹਵਨ ਯੱਗ ਪੰਡਿਤ ਤਰਦੀਪ ਮਿਸ਼ਰਾ ਵਲੋਂ ਵਿਧੀ ਪੂਰਵਕ ਕੀਤਾ ਗਿਆ ਅਤੇ ਇਸ ਮੌਕੇ ਮਾਤਾ ਸਰਸਵਤੀ ਦੀ ਪੂਜਾ ਅਰਚਨਾ ਕੀਤੀ ਗਈ। ਹਵਨਯੱਗ ਦੌਰਾਨ ਨਵੇਂ ਅਕਾਦਮਿਕ ਸੈਸ਼ਨ ਦੀ ਮੰਗਲਮਈ ਸ਼ੁਰੂਆਤ, ਵਿਦਿਆਰਥੀਆਂ ਦੀ ਅਕਾਦਮਿਕ ਸਫਲਤਾ, ਉੱਜਵਲ ਭਵਿੱਖ, ਵਿਸ਼ਵ ਸ਼ਾਂਤੀ ਅਤੇ ਸਰਬੱਤ ਦੇ ਭਲੇ ਲਈ ਪ੍ਰਾਰਥਨਾ ਕੀਤੀ ਗਈ। ਕਾਲਜ ਪ੍ਰਬੰਧਨ ਫੈਕਲਟੀ ਮੈਂਬਰਾਂ, ਵਿਦਿਆਰਥੀਆਂ ਅਤੇ ਪਤਵੰਤਿਆਂ ਨੇ ਹਵਨ ਯੱਗ ਵਿਚ ਸ਼ਰਧਾ ਨਾਲ ਭਾਗ ਲਿਆ। ਇਸ ਪਾਵਨ ਮੌਕੇ ਕਰਮਵੀਰ ਸਿੰਘ ਘੁੰਮਣ ਐਮ.ਐਲ.ਏ. ਦਸੂਹਾ, ਸੋਨੂੰ ਖ਼ਾਲਸਾ ਪ੍ਰਧਾਨ ਮਿਊਂਸੀਪਲ ਕਮੇਟੀ ਦਸੂਹਾ ਤੇ ਸਮਾਜਸੇਵੀ ਠਾਕੁਰ ਬਲਦੇਵ ਸਿੰਘ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਕਾਲਜ ਪ੍ਰਿੰਸੀਪਲ ਡਾ. ਮਾਨਵ ਸੈਣੀ ਨੇ ਕਿਹਾ ਕਿ ‘ਵਿੱਦਿਆ ਆਰੰਭ 2026’ ਰਾਹੀਂ ਨਵੇਂ ਅਕਾਦਮਿਕ ਸੈਸ਼ਨ ਦੀ ਸ਼ੁਰੂਆਤ ਨੂੰ ਭਾਰਤੀ ਸਭਿਆਚਾਰਕ ਅਤੇ ਅਧਿਆਤਮਿਕ ਪਰੰਪਰਾਵਾਂ ਨਾਲ ਜੋੜਨ ਦਾ ਯਤਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕਾਲਜ ਦਾ ਉਦੇਸ਼ ਵਿਦਿਆਰਥੀਆਂ ਨੂੰ ਸਿੱਖਿਆ ਦੇ ਨਾਲ-ਨਾਲ ਉੱਤਮ ਚਰਿੱਤਰ ਅਤੇ ਜ਼ਿੰਮੇਵਾਰ ਨਾਗਰਿਕ ਬਣਨ ਲਈ ਪ੍ਰੇਰਿਤ ਕਰਨਾ ਹੈ। ਵਿਧਾਇਕ ਕਰਮਵੀਰ ਸਿੰਘ ਘੁੰਮਣ ਅਤੇ ਸਮਾਗਮ ਵਿਚ ਸ਼ਾਮਿਲ ਸਮੂਹ ਪਤਵੰਤਿਆਂ ਦਾ ਧੰਨਵਾਦ ਕੀਤਾ। ਇਸ ਮੌਕੇ ਵਿਧਾਇਕ ਕਰਮਵੀਰ ਸਿੰਘ ਘੁੰਮਣ ਨੇ ਕਾਲਜ ਪ੍ਰਬੰਧਨ, ਸਟਾਫ਼ ਅਤੇ ਵਿਦਿਆਰਥੀਆਂ ਨੂੰ ਨਵੇਂ ਅਕਾਦਮਿਕ ਸੈਸ਼ਨ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਾਲਜ ਵੱਲੋਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ। ਇਸ ਮੌਕੇ ਡੀਨ ਅਕਾਦਮਿਕ ਡਾ. ਰਾਜੇਸ਼ ਕੁਮਾਰ, ਚੇਅਰਮੈਨ ਚੌਧਰੀ ਕੁਮਾਰ ਸੈਣੀ, ਡਾ. ਦਿਲਬਾਗ ਸਿੰਘ ਹੁੰਦਲ, ਮਮਤਾ ਚੌਧਰੀ, ਇਨਾਇਤ ਕੌਰ, ਸਾਰੇ ਵਿਭਾਗਾਂ ਦੇ ਫੈਕਲਟੀ ਮੈਂਬਰ, ਐਨ.ਐੱਸ.ਐੱਸ. ਯੂਨਿਟ ਦੇ ਵਲੰਟੀਅਰਜ਼, ਵਿਦਿਆਰਥੀ ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਸਨ।
ਪਿਛਲੀ ਖ਼ਬਰ ਨਰਸਿੰਗ ਕਾਲਜ ਦੀਆਂ ਵਿਦਿਆਰਥਣਾਂ ਨੇ ਰੈਲੀ ਕੱਢੀ ਅਗਲੀ ਖ਼ਬਰ ਸਿਹਤ ਜਾਗਰੂਕਤਾ ਸੈਮੀਨਾਰ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।