ਸੁਖਬੀਰ ਸਿੰਘ ਬਾਦਲ ’ਤੇ ਹੋਇਆ ਹਮਲਾ ਨਿੰਦਣਯੋਗ- ਮੰਝਪੁਰ
ਹੁਸ਼ਿਆਰਪੁਰ, 13 ਅਗਸਤ (ਬਲਜਿੰਦਰਪਾਲ ਸਿੰਘ)- ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਜੋ ਕਿ ਪਰਿਵਾਰ ਸਮੇਤ ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਗੁਰਦੁਆਰੇ ਮਾਤਾ ਸਾਹਿਬ ਦੇਵਾਂ ਜੀ ਦੇ ਦਰਸ਼ਨ ਕਰ ਰਹੇ ਸਨ ਉਸ ਸਮੇਂ ਉਨ੍ਹਾਂ ਉੱਤੇ ਹਮਲਾ ਕਰਨਾ ਨਿੰਦਣਯੋਗ ਹੈ। ਉਕਤ ਗੱਲਾਂ ਦਾ ਪ੍ਰਗਟਾਵਾ ਜਥੇਦਾਰ ਈਸ਼ਰ ਸਿੰਘ ਮੰਝਪੁਰ ਸੀਨੀਅਰ ਅਕਾਲੀ ਆਗੂ ਹਲਕਾ ਮੁਕੇਰੀਆਂ ਨੇ ਹਮਲੇ ਦੀ ਨਿਖੇਧੀ ਕਰਦਿਆਂ ਕੀਤਾ।
ਅਜੀਤ ਡੈਸਕ
14-08-2026