14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਨੌਜਵਾਨ ਖੇਡਾਂ ਵੱਲ ਮੁੜਨ - ਰਜਿੰਦਰ ਸਿੰਘ ਮਾਰਸ਼ਲ

ਟਾਂਡਾ ਉੜਮੁੜ, 13 ਅਗਸਤ (ਭਗਵਾਨ ਸਿੰਘ ਸੈਣੀ)- ਸਰ ਮਾਰਸ਼ਲ ਐਜੂਕੇਸ਼ਨਲ ਸੁਸਾਇਟੀ ਦੇ ਚੇਅਰਮੈਨ ਅਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਹਲਕਾ ਉੜਮੁੜ ਟਾਂਡਾ ਸ. ਰਜਿੰਦਰ ਸਿੰਘ ਮਾਰਸ਼ਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅੱਜ ਦੀ ਨੌਜਵਾਨ ਪੀੜ੍ਹੀ ਨੂੰ ਖੇਡਾਂ ਵੱਲ ਵਧੇਰੇ ਧਿਆਨ ਦੇਣਾ ਚਾਹੀਦਾ ਹੈ ਅਤੇ ਨਸ਼ਿਆਂ ਤੋਂ ਪੂਰੀ ਤਰ੍ਹਾਂ ਦੂਰ ਰਹਿਣਾ ਚਾਹੀਦਾ ਹੈ।

ਰਜਿੰਦਰ ਸਿੰਘ ਮਾਰਸ਼ਲ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ। 14-08-2026
ਟਾਂਡਾ ਉੜਮੁੜ, 13 ਅਗਸਤ (ਭਗਵਾਨ ਸਿੰਘ ਸੈਣੀ)- ਸਰ ਮਾਰਸ਼ਲ ਐਜੂਕੇਸ਼ਨਲ ਸੁਸਾਇਟੀ ਦੇ ਚੇਅਰਮੈਨ ਅਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਹਲਕਾ ਉੜਮੁੜ ਟਾਂਡਾ ਸ. ਰਜਿੰਦਰ ਸਿੰਘ ਮਾਰਸ਼ਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅੱਜ ਦੀ ਨੌਜਵਾਨ ਪੀੜ੍ਹੀ ਨੂੰ ਖੇਡਾਂ ਵੱਲ ਵਧੇਰੇ ਧਿਆਨ ਦੇਣਾ ਚਾਹੀਦਾ ਹੈ ਅਤੇ ਨਸ਼ਿਆਂ ਤੋਂ ਪੂਰੀ ਤਰ੍ਹਾਂ ਦੂਰ ਰਹਿਣਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਕਿ ਸਾਡਾ ਸਰੀਰ ਸਾਡਾ ਸਭ ਤੋਂ ਅਨਮੋਲ ਖ਼ਜ਼ਾਨਾ ਹੈ, ਜਿਸ ਦੀ ਸੰਭਾਲ ਕਰਨਾ ਹਰ ਵਿਅਕਤੀ ਦੀ ਜ਼ਿੰਮੇਵਾਰੀ ਹੈ। ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਦਿਆਂ ਉਨ੍ਹਾਂ ਨੇ ਕਿਹਾ ਕਿ ਖੇਡਾਂ ਵਿਚ ਭਾਗ ਲੈਣ ਨਾਲ ਸਰੀਰ ਤੰਦਰੁਸਤ ਰਹਿੰਦਾ ਹੈ ਅਤੇ ਮਾਨਸਿਕ ਤਾਕਤ ਵਿਚ ਵੀ ਵਾਧਾ ਹੁੰਦਾ ਹੈ। ਇਸ ਨਾਲ ਨੌਜਵਾਨ ਆਪਣੇ ਰਾਜ ਅਤੇ ਦੇਸ਼ ਦਾ ਨਾਮ ਰੌਸ਼ਨ ਕਰ ਸਕਦੇ ਹਨ। ਉਨ੍ਹਾਂ ਨੇ ਕਿਹਾ ਕਿ ਸਾਡਾ ਸਰੀਰ ਸਾਡਾ ਸਭ ਤੋਂ ਕੀਮਤੀ ਅਤੇ ਅਨਮੋਲ ਖ਼ਜ਼ਾਨਾ ਹੈ, ਜਿਸ ਦੀ ਸੰਭਾਲ ਕਰਨਾ ਹਰ ਵਿਅਕਤੀ ਦੀ ਜ਼ਿੰਮੇਵਾਰੀ ਹੈ। ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਦਿਆਂ ਉਨ੍ਹਾਂ ਨੇ ਕਿਹਾ ਕਿ ਖੇਡਾਂ ਵਿਚ ਭਾਗ ਲੈਣ ਨਾਲ ਸਰੀਰ ਤੰਦਰੁਸਤ ਰਹਿੰਦਾ ਹੈ ਅਤੇ ਮਾਨਸਿਕ ਤਾਕਤ ਵਿਚ ਵੀ ਵਾਧਾ ਹੁੰਦਾ ਹੈ। ਸ. ਮਾਰਸ਼ਲ ਨੇ ਕਿਹਾ ਕਿ ਨੌਜਵਾਨਾਂ ਨੂੰ ਪਿੰਡ, ਜ਼ਿਲ੍ਹਾ ਅਤੇ ਰਾਸ਼ਟਰੀ ਪੱਧਰ ਦੀਆਂ ਸਾਰੀਆਂ ਖੇਡਾਂ ਵਿਚ ਸਰਗਰਮ ਭਾਗ ਲੈਣਾ ਚਾਹੀਦਾ ਹੈ। ਉਨ੍ਹਾਂ ਨੇ ਇਹ ਵੀ ਕਿਹਾ ਕਿ ਨੌਜਵਾਨਾਂ ਨੂੰ ਇਕੱਠੇ ਹੋ ਕੇ ਨਸ਼ਿਆਂ ਵਿਰੁੱਧ ਜਾਗਰੂਕਤਾ ਫੈਲਾਉਣੀ ਚਾਹੀਦੀ ਹੈ ਤੇ ਸਮਾਜ ਨੂੰ ਖੇਡਾਂ ਵੱਲ ਪ੍ਰੇਰਿਤ ਕਰਨਾ ਚਾਹੀਦਾ ਹੈ। ਉਨ੍ਹਾਂ ਨੇ ਚੇਤਾਵਨੀ ਦਿੱਤੀ ਕਿ ਨਸ਼ਾ ਨਾ ਸਿਰਫ਼ ਇੱਕ ਵਿਅਕਤੀ ਦੀ ਜ਼ਿੰਦਗੀ ਨੂੰ ਬਰਬਾਦ ਕਰਦਾ ਹੈ, ਸਗੋਂ ਪੂਰੇ ਪਰਿਵਾਰ, ਸਮਾਜ ਤੇ ਦੇਸ਼ ਨੂੰ ਵੀ ਨੁਕਸਾਨ ਪਹੁੰਚਾਉਂਦਾ ਹੈ। ਇਸ ਲਈ ਹਰ ਨੌਜਵਾਨ ਦੀ ਜ਼ਿੰਮੇਵਾਰੀ ਹੈ ਕਿ ਉਹ ਨਸ਼ਿਆਂ ਵਿਰੁੱਧ ਇਸ ਜੰਗ ਵਿਚ ਸਰਗਰਮ ਭਾਗ ਲਵੇ। ਉਨ੍ਹਾਂ ਨੇ ਚੇਤਾਵਨੀ ਦਿੱਤੀ ਕਿ ਨਸ਼ਾ ਨਾ ਸਿਰਫ਼ ਇੱਕ ਵਿਅਕਤੀ ਦੀ ਜ਼ਿੰਦਗੀ ਨੂੰ ਬਰਬਾਦ ਕਰਦਾ ਹੈ, ਸਗੋਂ ਪੂਰੇ ਪਰਿਵਾਰ, ਸਮਾਜ ਤੇ ਦੇਸ਼ ਨੂੰ ਵੀ ਨੁਕਸਾਨ ਪਹੁੰਚਾਉਂਦਾ ਹੈ। ਇਸ ਲਈ ਹਰ ਨੌਜਵਾਨ ਦੀ ਜ਼ਿੰਮੇਵਾਰੀ ਹੈ ਕਿ ਉਹ ਨਸ਼ਿਆਂ ਵਿਰੁੱਧ ਇਸ ਜੰਗ ਵਿਚ ਸਰਗਰਮ ਭਾਗ ਲਵੇ। ਅੰਤ ਵਿਚ ਉਨ੍ਹਾਂ ਨੇ ਅਪੀਲ ਕੀਤੀ ਕਿ ਆਓ ਸਾਰੇ ਮਿਲ ਕੇ ਨਸ਼ਿਆਂ ਵਰਗੀ ਭਿਆਨਕ ਬਿਮਾਰੀ ਨੂੰ ਸਮਾਜ, ਸੂਬੇ ਅਤੇ ਦੇਸ਼ ਵਿਚੋਂ ਖ਼ਤਮ ਕਰਨ ਲਈ ਇਕੱਠੇ ਹੋਈਏ।
ਪਿਛਲੀ ਖ਼ਬਰ ਹਮਲੇ ਹੌਸਲੇ ਨਹੀਂ ਤੋੜ ਸਕਦੇ, ਨਾ ਹੀ ਸੱਚ ਦੀ ਆਵਾਜ਼ ਦਬਾ ਸਕਦੇ ਨੇ-ਹਰਪ੍ਰੀਤ ਸਿੰਘ ਸਿੰਮਕ ਅਗਲੀ ਖ਼ਬਰ ਬੰਦੀ ਸਿੰਘਾਂ ਦੀ ਰਿਹਾਈ ਲਈ ਕੱਢੇ ਜਾਣ ਵਾਲੇ ਰੋਸ ਮਾਰਚ ’ਚ ਵੱਡੀ ਗਿਣਤੀ ’ਚ ਸੰਗਤ ਕਰੇਗੀ ਸ਼ਮੂਲੀਅਤ -ਸਿੰਗੜੀਵਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।