15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਫੂਡ ਸੇਫ਼ਟੀ ਟੀਮ ਵਲੋਂ ਹਨੂੰਮਾਨ ਮੰਦਰ ਨੇੜੇ ਰੇਹੜੀਆਂ ਅਤੇ ਸਟਰੀਟ ਫੂਡ ਮਾਰਕੀਟ ਦੀ ਚੈਕਿੰਗ

ਹੁਸ਼ਿਆਰਪੁਰ, 14 ਅਗਸਤ (ਨਰਿੰਦਰ ਸਿੰਘ ਬੱਡਲਾ, ਹਰਪ੍ਰੀਤ ਕੌਰ)-ਸਿਹਤ ਵਿਭਾਗ ਹੁਸ਼ਿਆਰਪੁਰ ਵੱਲੋਂ ਚਲਾਈ ਗਈ ਲਗਾਤਾਰ ਚੈਕਿੰਗ ਮੁਹਿੰਮ ਤਹਿਤ ਜ਼ਿਲ੍ਹਾ ਸਿਹਤ ਅਫ਼ਸਰ ਡਾ. ਜਤਿੰਦਰ ਭਾਟੀਆ ਦੀ ਅਗਵਾਈ ਹੇਠ ਹਨੂੰਮਾਨ ਮੰਦਰ ਨੇੜੇ ਲੱਗਣ ਵਾਲੀਆਂ ਰੇਹੜੀਆਂ ਅਤੇ ਸਟਰੀਟ ਫੂਡ ਮਾਰਕੀਟ ਦੀ ਰਾਤ ਸਮੇਂ ਵਿਸ਼ੇਸ਼ ਚੈਕਿੰਗ ਕੀਤੀ ਗਈ।

ਅਜੀਤ ਡੈਸਕ 15-08-2026
ਹੁਸ਼ਿਆਰਪੁਰ, 14 ਅਗਸਤ (ਨਰਿੰਦਰ ਸਿੰਘ ਬੱਡਲਾ, ਹਰਪ੍ਰੀਤ ਕੌਰ)-ਸਿਹਤ ਵਿਭਾਗ ਹੁਸ਼ਿਆਰਪੁਰ ਵੱਲੋਂ ਚਲਾਈ ਗਈ ਲਗਾਤਾਰ ਚੈਕਿੰਗ ਮੁਹਿੰਮ ਤਹਿਤ ਜ਼ਿਲ੍ਹਾ ਸਿਹਤ ਅਫ਼ਸਰ ਡਾ. ਜਤਿੰਦਰ ਭਾਟੀਆ ਦੀ ਅਗਵਾਈ ਹੇਠ ਹਨੂੰਮਾਨ ਮੰਦਰ ਨੇੜੇ ਲੱਗਣ ਵਾਲੀਆਂ ਰੇਹੜੀਆਂ ਅਤੇ ਸਟਰੀਟ ਫੂਡ ਮਾਰਕੀਟ ਦੀ ਰਾਤ ਸਮੇਂ ਵਿਸ਼ੇਸ਼ ਚੈਕਿੰਗ ਕੀਤੀ ਗਈ। ਇਸ ਮੌਕੇ ਫੂਡ ਸੇਫ਼ਟੀ ਅਫ਼ਸਰ ਵਿਵੇਕ ਕੁਮਾਰ ਅਤੇ ਉਨ੍ਹਾਂ ਦੀ ਟੀਮ ਵੱਲੋਂ ਸਟਰੀਟ ਫੂਡ ਵਿਕਰੇਤਾਵਾਂ ਵੱਲੋਂ ਤਿਆਰ ਕੀਤੀਆਂ ਅਤੇ ਵੇਚੀਆਂ ਜਾ ਰਹੀਆਂ ਖਾਣ-ਪੀਣ ਦੀਆਂ ਵਸਤਾਂ ਦੀ ਗੁਣਵੱਤਾ, ਸਫ਼ਾਈ, ਤਿਆਰੀ ਦੇ ਢੰਗ, ਵਰਤੇ ਜਾ ਰਹੇ ਪਾਣੀ, ਖਾਣਾ ਰੱਖਣ ਦੀ ਵਿਵਸਥਾ ਅਤੇ ਕੁਕਿੰਗ ਆਇਲ ਦੀ ਸਥਿਤੀ ਦੀ ਜਾਂਚ ਕੀਤੀ ਗਈ। ਚੈਕਿੰਗ ਦੌਰਾਨ ਗੋਲਗੱਪਿਆਂ, ਵੜਾ ਪਾਉ ਅਤੇ ਵਰਤੇ ਜਾ ਰਹੇ ਕੁਕਿੰਗ ਤੇਲ ਦੇ ਕੁੱਲ ਤਿੰਨ ਸੈਂਪਲ ਲੈ ਕੇ ਜਾਂਚ ਲਈ ਭੇਜੇ ਗਏ। ਚੈਕਿੰਗ ਦੌਰਾਨ ਫੂਡ ਇੰਸਪੈਕਟਰ ਵਿਵੇਕ ਕੁਮਾਰ ਵਲੋਂ ਫੂਡ ਵਿਕਰੇਤਾਵਾਂ ਨੂੰ ਫੂਡ ਸੇਫ਼ਟੀ ਐਂਡ ਸਟੈਂਡਰਡਜ਼ ਐਕਟ ਅਤੇ ਇਸ ਅਧੀਨ ਬਣੇ ਨਿਯਮਾਂ ਅਤੇ ਮਾਪਦੰਡਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਲਈ ਹਦਾਇਤ ਕੀਤੀ ਗਈ। ਜ਼ਿਲ੍ਹਾ ਸਿਹਤ ਅਫ਼ਸਰ ਡਾ. ਜਤਿੰਦਰ ਭਾਟੀਆ ਨੇ ਕਿਹਾ ਕਿ ਲੋਕਾਂ ਦੀ ਸਿਹਤ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਪਿਛਲੀ ਖ਼ਬਰ 70ਵੇਂ ਪੰਜਾਬ ਜ਼ੋਨਲ ਟੂਰਨਾਮੈਂਟ ਵਿਚ ਐਮ. ਐਸ. ਕੇ. ਡੇ. ਬੋਰਡਿੰਗ ਸਕੂਲ ਦੇ ਵਿਦਿਆਰਥੀਆਂ ਨੇ ਜਿੱਤੇ ਸੋਨੇ ਦੇ ਤਗਮੇ ਅਗਲੀ ਖ਼ਬਰ ਪੰਜਾਬ ਪੈਨਸ਼ਨਰਜ਼ ਯੂਨੀਅਨ ਹੁਸ਼ਿਆਰਪੁਰ ਦੀ ਮੀਟਿੰਗ ਹੋਈ ਬੰਦੀ ਸਿੰਘਾਂ ਦੀ ਰਿਹਾਈ ਲਈ ਰੋਸ ਮਾਰਚ ’ਚ ਨੌਜਵਾਨ ਵੱਡੀ ਪੱਧਰ ’...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।