15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਅਜੀਤ, ਜਲੰਧਰ ਭਾਜਪਾ ਸਰਕਾਰ ਬਣਨ ’ਤੇ ਹਰ ਵਰਗ ਨੂੰ ਪੂਰਾ ਸਨਮਾਨ ਮਿਲੇਗਾ- ਨੰਨੂੰ

ਹੁਸ਼ਿਆਰਪੁਰ, 14 ਅਗਸਤ (ਬਲਜਿੰਦਰਪਾਲ ਸਿੰਘ)- ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਤੋਂ ਨਾਖੁਸ਼ ਹਨ ਕਿਉਂਕਿ ਸੂਬੇ ਦੇ ਲੋਕਾਂ ਨੇ ਕਾਂਗਰਸ ਅਤੇ ਅਕਾਲੀ ਦਲ ਦੀਆਂ ਸਰਕਾਰਾਂ ਨੂੰ ਵੀ ਦੇਖ ਲਿਆ ਹੈ, ਇਸ ਲਈ ਹੁਣ ਲੋਕਾਂ ਨੇ ਆਮ ਆਦਮੀ ਪਾਰਟੀ ਸਰਕਾਰ ਨੂੰ ਸੱਤਾ ਤੋਂ ਬਾਹਰ ਕਰਨ ਦਾ ਫ਼ੈਸਲਾ ਕਰ ਲਿਆ ਹੈ ਅਤੇ ਪੰਜਾਬ ਦੀ ਜਨਤਾ ਭਾਰਤੀ ਜਨਤਾ ਪਾਰਟੀ ’ਤੇ ਵਿਸ਼ਵਾਸ ਦਿਖਾਉਂਦੇ ਹੋਏ ਪੰਜਾਬ ਦੀ ਵਾਗਡੋਰ ਸੌਂਪਣ ਦਾ ਮਨ ਬਣਾ ਚੁੱਕੀ ਹੈ। ਉਕਤ ਵਿਚਾਰਾਂ ਦਾ ਪ੍ਰਗਟਾਵਾ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਹੁਸ਼ਿਆਰਪੁਰ ਦੇ ਪ੍ਰਧਾਨ ਨਿਤਿਨ ਗੁਪਤਾ ਨੰਨੂੰ ਨੇ ਗੱਲਬਾਤ ਦੌਰਾਨ ਕੀਤਾ।

ਨਿਤਿਨ ਗੁਪਤਾ ਨੰਨੂੰ 15-08-2026
ਹੁਸ਼ਿਆਰਪੁਰ, 14 ਅਗਸਤ (ਬਲਜਿੰਦਰਪਾਲ ਸਿੰਘ)- ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਤੋਂ ਨਾਖੁਸ਼ ਹਨ ਕਿਉਂਕਿ ਸੂਬੇ ਦੇ ਲੋਕਾਂ ਨੇ ਕਾਂਗਰਸ ਅਤੇ ਅਕਾਲੀ ਦਲ ਦੀਆਂ ਸਰਕਾਰਾਂ ਨੂੰ ਵੀ ਦੇਖ ਲਿਆ ਹੈ, ਇਸ ਲਈ ਹੁਣ ਲੋਕਾਂ ਨੇ ਆਮ ਆਦਮੀ ਪਾਰਟੀ ਸਰਕਾਰ ਨੂੰ ਸੱਤਾ ਤੋਂ ਬਾਹਰ ਕਰਨ ਦਾ ਫ਼ੈਸਲਾ ਕਰ ਲਿਆ ਹੈ ਅਤੇ ਪੰਜਾਬ ਦੀ ਜਨਤਾ ਭਾਰਤੀ ਜਨਤਾ ਪਾਰਟੀ ’ਤੇ ਵਿਸ਼ਵਾਸ ਦਿਖਾਉਂਦੇ ਹੋਏ ਪੰਜਾਬ ਦੀ ਵਾਗਡੋਰ ਸੌਂਪਣ ਦਾ ਮਨ ਬਣਾ ਚੁੱਕੀ ਹੈ। ਉਕਤ ਵਿਚਾਰਾਂ ਦਾ ਪ੍ਰਗਟਾਵਾ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਹੁਸ਼ਿਆਰਪੁਰ ਦੇ ਪ੍ਰਧਾਨ ਨਿਤਿਨ ਗੁਪਤਾ ਨੰਨੂੰ ਨੇ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਪੰਜਾਬ ਦੀ ਮੌਜੂਦਾ ਰਾਜਨੀਤਿਕ ਸਥਿਤੀ ਤੇ ਵੱਖ-ਵੱਖ ਜਨਹਿਤ ਮੁੱਦਿਆਂ ਤੇ ਪਾਰਟੀ ਦਾ ਪੱਖ ਪੇਸ਼ ਕਰਦੇ ਹੋਏ ਕਿਹਾ ਕਿ ਕੇਂਦਰ ਸਰਕਾਰ ਦੀਆਂ ਜਨ ਭਲਾਈ ਨੀਤੀਆਂ ਕਾਰਨ ਲੋਕਾਂ ਦਾ ਭਾਰਤੀ ਜਨਤਾ ਪਾਰਟੀ ਦੇ ਪ੍ਰਤੀ ਵਿਸ਼ਵਾਸ ਲਗਾਤਾਰ ਵੱਧ ਰਿਹਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਸੂਬੇ ਦੇ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਤੇ ਆਉਣ ਵਾਲੇ ਸਮੇਂ ਵਿੱਚ ਸੰਗਠਨ ਨੂੰ ਹੋਰ ਮਜ਼ਬੂਤ ਕਰੇਗੀ। ਉਨ੍ਹਾਂ ਪੰਜਾਬ ਸਰਕਾਰ ਦੇ ਕੰਮਕਾਜ ’ਤੇ ਸਵਾਲ ਉਠਾਉਂਦੇ ਹੋਏ ਕਿਹਾ ਕਿ ਮੌਜੂਦਾ ਸਰਕਾਰ ਦੇ ਕਾਰਜਕਾਲ ਦੌਰਾਨ ਸੂਬੇ ਦੀ ਸਥਿਤੀ ਲਗਾਤਾਰ ਵਿਗੜਦੀ ਗਈ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਸਰਕਾਰ ਨੇ ਮਹਿੰਗਾਈ ਭੱਤਾ (ਡੀ.ਏ.) ਰੋਕ ਕੇ ਕਰਮਚਾਰੀ ਵਰਗ ਨਾਲ ਬੇਇਨਸਾਫ਼ੀ ਕੀਤੀ ਹੈ ਜਿਸ ਕਾਰਨ ਉਨ੍ਹਾਂ ਵਿਚ ਭਾਰੀ ਗ਼ੁੱਸਾ ਹੈ। ਉਨ੍ਹਾਂ ਕਿਹਾ ਕਿ ਦਿੱਲੀ ਦੇ ਲੋਕਾਂ ਵੱਲੋਂ ਰੱਦ ਕੀਤੇ ਗਏ ਅਰਵਿੰਦ ਕੇਜਰੀਵਾਲ ਹੁਣ ਪੰਜਾਬ ਦੇ ਲੋਕਾਂ ਨੂੰ ਗੁਮਰਾਹ ਕਰਨ ਦੀ ਕੋਸ਼ਿਸ਼ ਕਰ ਰਹੇ ਹਨ ਪਰ ਪੰਜਾਬ ਦੇ ਲੋਕਾਂ ਨੇ ਵੀ ਆਮ ਆਦਮੀ ਪਾਰਟੀ ਨੂੰ ਰੱਦ ਕਰਨ ਦਾ ਮਨ ਬਣਾ ਲਿਆ ਹੈ।
ਪਿਛਲੀ ਖ਼ਬਰ ‘ਬੇਟੀ ਬਚਾਓ-ਬੇਟੀ ਪੜ੍ਹਾਓ’ ਸੰਬੰਧੀ ਜਾਗਰੂਕਤਾ ਕੈਂਪ ਲਗਾਇਆ ਅਗਲੀ ਖ਼ਬਰ ਖ਼ਾਲਸਾ ਕਾਲਜ ‘ਚ ‘ਨਸ਼ਾ ਮੁਕਤ ਭਾਰਤ’ ਮੁਹਿੰਮ ਤਹਿਤ ਜਾਗਰੂਕਤਾ ਪ੍ਰੋਗਰਾਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।