15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

1 ਹਜ਼ਾਰ ਰੁਪਏ ਪ੍ਰਤੀ ਮਹੀਨਾ ਮਿਲਣ ’ਤੇ ਔਰਤਾਂ ’ਚ ਖ਼ੁਸ਼ੀ ਦੀ ਲਹਿਰ - ਸੁਲੱਖਣ ਸਿੰਘ ਜੱਗੀ

ਮੁਕੇਰੀਆਂ, 14 ਅਗਸਤ (ਰਾਮਗੜ੍ਹੀਆ)- ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚੱਲ ਰਹੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਤਹਿਤ ਹਰੇਕ ਔਰਤ ਨੂੰ ਇੱਕ 1 ਹਜ਼ਾਰ ਰੁਪਏ ਪ੍ਰਤੀ ਮਹੀਨਾ ਦੇ ਕੇ ਉਨ੍ਹਾਂ ਨਾਲ ਕੀਤਾ ਚੋਣ ਵਾਅਦਾ ਪੂਰਾ ਕਰਕੇ ਦਿਖਾਇਆ ਹੈ।

ਠਾਕੁਰ ਸੁਲੱਖਣ ਸਿੰਘ ਜੱਗੀ 15-08-2026
ਮੁਕੇਰੀਆਂ, 14 ਅਗਸਤ (ਰਾਮਗੜ੍ਹੀਆ)- ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚੱਲ ਰਹੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਤਹਿਤ ਹਰੇਕ ਔਰਤ ਨੂੰ ਇੱਕ 1 ਹਜ਼ਾਰ ਰੁਪਏ ਪ੍ਰਤੀ ਮਹੀਨਾ ਦੇ ਕੇ ਉਨ੍ਹਾਂ ਨਾਲ ਕੀਤਾ ਚੋਣ ਵਾਅਦਾ ਪੂਰਾ ਕਰਕੇ ਦਿਖਾਇਆ ਹੈ। 1000 ਪ੍ਰਤੀ ਮਹੀਨਾ ਮਿਲਣ ਦੇ ਨਾਲ ਔਰਤਾਂ ਵਿਚ ਭਾਰੀ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ ਅਤੇ ਉਹ ‘ਆਪ’ ਸਰਕਾਰ ਦੇ ਸੋਲੇ ਗਾ ਰਹੀਆਂ ਹਨ। ਇਹ ਪ੍ਰਗਟਾਵਾ ਆਪ ਆਗੂ ਠਾਕੁਰ ਸੁਲੱਖਣ ਸਿੰਘ ਜੱਗੀ ਨੇ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਆਪਣੇ ਕੀਤੇ ਵਾਅਦਿਆਂ ਨੂੰ ਇੱਕ ਇੱਕ ਕਰਕੇ ਪੂਰਾ ਕਰਕੇ ਵਿਖਾਇਆ ਹੈ। ਉਨ੍ਹਾਂ ਕਿਹਾ ਜਨਰਲ ਮਹਿਲਾਵਾਂ ਦੇ ਖਾਤੇ ਵਿਚ 3000 ਅਤੇ ਐਸ.ਸੀ., ਬੀ.ਸੀ ਮਹਿਲਾਵਾਂ ਦੇ ਖਾਤੇ ਵਿਚ 4500 ਰੁਪਏ ਤਿੰਨ ਮਹੀਨਿਆਂ ਦੇ ਹਿਸਾਬ ਨਾਲ ਪੈ ਚੁੱਕੇ ਹਨ। ਉਨ੍ਹਾਂ ਕਿਹਾ ਇਹ ਸਕੀਮ ਆਪ ਸਰਕਾਰ ਦੇ ਰਾਜ ਵਿਚ ਲਗਾਤਾਰ ਜਾਰੀ ਰਹੇਗੀ। ਉਨ੍ਹਾਂ ਕਿਹਾ ਆਪ ਸਰਕਾਰ ਨੇ ਆਪਣੇ ਇਸ ਵਾਅਦੇ ਨੂੰ ਪੂਰਾ ਕਰਕੇ ਵਿਰੋਧੀਆਂ ਦੇ ਮੂੰਹ ਬੰਦ ਕਰ ਦਿੱਤੇ ਹਨ ਅਤੇ ਵਿਰੋਧੀਆਂ ਕੋਲ ਹੁਣ ਬੋਲਣ ਲਈ ਕੁੱਝ ਵੀ ਬਾਕੀ ਨਹੀਂ ਰਿਹਾ। ਉਨ੍ਹਾਂ ਕਿਹਾ ਪੰਜਾਬ ਸਰਕਾਰ ਨੇ ਪਿੰਡਾਂ ਅਤੇ ਸ਼ਹਿਰਾਂ ਦੇ ਵਿਕਾਸ ਲਈ ਵੱਡੀ ਪੱਧਰ ਤੇ ਗਰਾਂਟਾਂ ਦੇ ਗੱਫੇ ਵੰਡੇ ਹਨ ਅਤੇ ਲੋਕਾਂ ਦੀ ਸਹੂਲਤ ਲਈ ਆਮ ਆਦਮੀ ਕਲੀਨਿਕ, ਮੇਰੀ ਰਸੋਈ ਸਕੀਮ ਤਹਿਤ ਰਾਸ਼ਨ ਵੰਡਿਆ ਅਤੇ ਪਿੰਡਾਂ ਨੂੰ ਆਉਣ ਜਾਣ ਵਾਲੀਆਂ ਸੜਕਾਂ ਦੀ ਹਾਲਤ ਸੁਧਾਰੀ ਤੋਂ ਇਲਾਵਾ ਹੋਰ ਵੀ ਅਨੇਕਾਂ ਕੰਮ ਲੋਕਾਂ ਦੇ ਵਿਕਾਸ ਲਈ ਕੀਤੇ ਹਨ ਜਿਸ ਕਰਕੇ ਲੋਕਾਂ ਦਾ ਆਮ ਆਦਮੀ ਪਾਰਟੀ ਪ੍ਰਤੀ ਪਿਆਰ ਲਗਾਤਾਰ ਵਧਦਾ ਜਾ ਰਿਹਾ ਹੈ। ਉਨ੍ਹਾਂ ਕਿਹਾ ਇੰਨਾ ਵਿਕਾਸ ਕੰਮਾਂ ਦੇ ਸਦਕਾ ਲੋਕ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਇੱਕ ਵਾਰ ਫਿਰ ਤੋਂ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਜਾ ਰਹੇ ਹਨ।
ਪਿਛਲੀ ਖ਼ਬਰ ਪਿੰਡਾਂ ਵਿਚ ਭਰਵੀਆਂ ਮੀਟਿੰਗਾਂ ਦਾ ਸਿਲਸਿਲਾ ਰਹੇਗਾ ਜਾਰੀ - ਪ੍ਰੋਫੈਸਰ ਮੁਲਤਾਨੀ ਅਗਲੀ ਖ਼ਬਰ ‘ਬੇਟੀ ਬਚਾਓ-ਬੇਟੀ ਪੜ੍ਹਾਓ’ ਸੰਬੰਧੀ ਜਾਗਰੂਕਤਾ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।