ਵਾਜਪਾਈ ਦੇ ਆਦਰਸ਼ ਅੱਜ ਵੀ ਦੇਸ਼ ਲਈ ਪ੍ਰੇਰਨਾਸ੍ਰੋਤ- ਖੰਨਾ
ਹੁਸ਼ਿਆਰਪੁਰ, 17 ਅਗਸਤ (ਹਰਪ੍ਰੀਤ ਕੌਰ)- ਸਾਬਕਾ ਪ੍ਰਧਾਨ ਮੰਤਰੀ ਸਵਰਗੀ ਅਟਲ ਬਿਹਾਰੀ ਵਾਜਪਾਈ ਦੀ ਬਰਸੀ ਮੌਕੇ ਸਾਬਕਾ ਰਾਜ ਸਭਾ ਮੈਂਬਰ ਅਵਿਨਾਸ਼ ਰਾਏ ਖੰਨਾ ਨੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਖੰਨਾ ਨੇ ਵਾਜਪਾਈ ਦੀ ਤਸਵੀਰ ’ਤੇ ਫੁੱਲਮਾਲਾ ਭੇਟ ਕਰਦਿਆਂ ਉਨ੍ਹਾਂ ਦੇ ਰਾਸ਼ਟਰ ਨਿਰਮਾਣ ਵਿਚ ਦਿੱਤੇ ਯੋਗਦਾਨ ਨੂੰ ਯਾਦ ਕੀਤਾ।
ਅਜੀਤ ਡੈਸਕ
18-08-2026